Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੋਗਾ-1 ਅਤੇ 2 ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 1200 ਦੇ ਕਰੀਬ ਖਿਡਾਰੀਆਂ ਵੱਲੋਂ ਸ਼ਮੂਲੀਅਤ

ਵਿਧਾਇਕ ਮੋਗਾ ਅਮਨਦੀਪ ਕੌਰ ਅਰੋੜਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਸ਼ਿਰਕਤ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਮੋਗਾ , 08 Sep 2023

Last updated on: Sep 08, 2023, 00:00 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2023” ਅਧੀਨ ਬਲਾਕ ਮੋਗਾ-1 ਅਤੇ ਮੋਗਾ-2 ਦੀਆਂ ਖੇਡਾਂ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ। ਇਹਨਾ ਖੇਡਾਂ ਦੀ ਰਸਮੀ ਸ਼ੁਰੁਆਤ ਮੌਕੇ ਵਿਧਾਇਕ ਮੋਗਾ ਸ੍ਰੀਮਤੀ ਅਮਨਦੀਪ ਕੌਰ ਅਰੋੜਾ ਤੋਂ ਇਲਾਵਾ ਡਿਪਟੀ ਡਾਇਰੈਕਟਰ ਖੇਡ ਵਿਭਾਗ ਪੰਜਾਬ ਸ਼੍ਰੀ ਪਰਮਿੰਦਰ ਸਿੰਘ, ਜਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਐਸ.ਡੀ.ਐਮ ਮੋਗਾ ਸ੍ਰੀਮਤੀ ਚਾਰੂਮੀਤਾ ,ਮੇਅਰ ਸ੍ਰੀ ਬਲਜੀਤ ਸਿੰਘ ਚਾਨੀ , ਮਾਰਕੀਟ ਕਮੇਟੀ ਮੋਗਾ ਦੇ ਚੈਅਰਮੇਨ ਸ੍ਰੀ ਹਰਜਿੰਦਰ ਸਿੰਘ ਹਾਜ਼ਰ ਸਨ।

ਅਤੇ ਇਨ੍ਹਾਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਇਨ੍ਹਾਂ ਖੇਡਾਂ ਵਿੱਚ ਵੱਧ-ਵੱਧ ਭਾਗ ਲੈਣ ਅਤੇ ਮਿਹਨਤ ਅਤੇ ਲਗਨ ਨਾਲ ਖੇਡਣ ਦਾ ਸੰਦੇਸ਼ ਦਿੱਤਾ। ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖਿਡਾਰੀ ਇਸੇ ਖੇਤਰ ਵਿੱਚ ਆਪਣਾ ਭਵਿੱਖ ਸਵਾਰ ਸਕਦੇ ਹਨ। 

ਪੰਜਾਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -2 ਖਿਡਾਰੀਆਂ ਦੇ ਭਲੇ ਅਤੇ ਨਸ਼ਿਆਂ ਵਿੱਚ ਰੁਲ ਰਹੀ ਜਵਾਨੀ ਨੂੰ ਬਚਾਉਣ ਲਈ ਲੈ ਕੇ ਆਈ ਹੈ। ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਵੰਡ ਵੀ ਪੰਜਾਬ ਸਰਕਾਰ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਕਰੇਗੀ।

ਜ਼ਿਲ੍ਹਾ ਖੇਡ ਅਫ਼ਸਰ ਮੋਗਾ ਸ੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਬਲਾਕ ਮੋਗਾ-2 ਖੇਡ ਸਰਕਲ ਕਬੱਡੀ ਅੰ.14 ਲੜਕੇ ਵਿੱਚ ਪਹਿਲਾ ਮੁਕਾਬਲਾ ਪਿੰਡ ਸਲੀਣਾ ਅਤੇ ਪਿੰਡ ਡਗਰੂ ਦਾ ਹੋਇਆ ਜਿਸ ਵਿੱਚ ਪਿੰਡ ਡਗਰੂ ਦੀ ਟੀਮ ਜੇਤੂ ਰਹੀ। ਅੰ.17 ਲੜਕੇ ਵਿੱਚ ਪਿੰਡ ਚੰਦਪੁਰਾਣਾ ਅਤੇ ਪਿੰਡ ਡਗਰੂ ਵਿੱਚ ਹੋਇਆ, ਜਿਸ ਵਿੱਚ ਪਿੰਡ ਚੰਦਪੁਰਾਣਾ ਪਹਿਲੇ ਸਥਾਨ ਤੇ ਰਹੀ। ਬਲਾਕ ਮੋਗਾ-2 ਖੇਡ ਨੈਸ਼ਨਲ ਕਬੱਡੀ ਅੰ. 14 ਲੜਕੇ ਵਿੱਚ ਪਿੰਡ ਘੱਲ ਕਲ੍ਹਾਂ ਅਤੇ ਪਿੰਡ ਖੋਸਾ ਪਾਡੋਂ ਵਿੱਚ ਮੁਕਾਬਲਾ ਕਰਵਾਇਆ ਗਿਆ ਅਤੇ ਪਿੰਡ ਘੱਲ ਕਲ੍ਹਾਂ ਦੀ ਟੀਮ ਜੇਤੂ ਰਹੀ। ਬਲਾਕ ਮੋਗਾ-1 ਅੰ. 21 ਲੜਕੇ ਖੇਡ ਫੁੱਟਬਾਲ ਵਿੱਚ ਗੁਰੂ ਨਾਨਕ ਕਾਲਜ ਮੋਗਾ ਅਤੇ ਪਿੰਡ ਮੱਦੋਕੇ ਦੀ ਟੀਮ ਵਿਚਕਾਰ ਮੁਕਾਬਲਾ ਕਰਵਾਇਆ ਗਿਆ। 

ਜਿਸ ਵਿੱਚ ਪਿੰਡ ਮੱਦੋਕੇ ਦੀ ਟੀਮ ਜੇਤੂ ਰਹੀ। ਇਸ ਬਲਾਕ ਮੋਗਾ-1 ਅਤੇ ਮੋਗਾ-2 ਦੇ ਸ਼ੁਰੂਆਤੀ ਖੇਡਾਂ ਦੇ ਪਹਿਲੇ ਦਿਨ ਵਿੱਚ ਲਗਭਗ 1200 ਕਰੀਬ ਖਿਡਾਰੀਆਂ ਨੇ ਹਿਸਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਨਾਨਕ ਕਾਲਜ ਮੋਗਾ ਦੇ ਮੁੱਖ ਪ੍ਰਿੰਸੀਪਲ ਡਾ. ਜੇਤਿੰਦਰ ਕੌਰ, ਕਾਰਜਕਾਰੀ ਇੰਜੀਨੀਅਰ ਸ੍ਰੀ ਸਮਸ਼ੇਰ ਸਿੰਘ ਅਤੇ ਦਫਤਰ ਜਿਲ੍ਹਾ ਖੇਡ ਅਫਸਰ, ਮੋਗਾ ਦਾ ਸਮੂਹ ਸਟਾਫ ਸ਼ਾਮਿਲ ਹੋਏ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD