Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਿਹਤ ਵਿਭਾਗ ਨੇ ਰਾਸ਼ਟਰੀ ਪੌਸ਼ਟਿਕ ਖੁਰਾਕ ਹਫ਼ਤਾ ਮਨਾਇਆ

ਪੌਸ਼ਟਿਕ ਖੁਰਾਕ ਹੀ ਸਿਹਤਮੰਦ ਜੀਵਨ ਦੀ ਨੀਂਹ : ਡਾ. ਪਰਮਿੰਦਰ ਕੁਮਾਰ

Health, District Family Welfare Officer, Rupnagar

Web Admin

Web Admin

5 Dariya News

ਰੂਪਨਗਰ , 08 Sep 2023

Last updated on: Sep 08, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਨਿਗਰਾਨੀ ਅਤੇ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗਾਇਤਰੀ ਦੇਵੀ ਅਗਵਾਈ ਵਿਚ ਸਿਵਲ ਹਸਪਤਾਲ ਰੂਪਨਗਰ ਵਿਖੇ  ਰਾਸ਼ਟਰੀ ਪੌਸ਼ਟਿਕ ਖੁਰਾਕ ਹਫ਼ਤਾ ਮਨਾਇਆ ਗਿਆ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। 

ਇਸ ਮੌਕੇ ‘ਤੇ ਬੋਲਦਿਆਂ ਡਾਕਟਰ ਗਾਇਤਰੀ ਦੇਵੀ ਅਤੇ ਡਾਕਟਰ ਨਵਰੂਪ ਕੌਰ ਜ਼ਿਲਾ ਟੀਕਾਕਰਨ ਅਫ਼ਸਰ ਨੇ ਹਾਜ਼ਰੀਨ ਨੂੰ ਕਿਹਾ ਕਿ ਪੌਸ਼ਟਿਕ ਖੁਰਾਕ ਹੀ ਸਿਹਤਮੰਦ ਜੀਵਨ ਦੀ ਨੀਂਹ ਹੈ। ਉਨ੍ਹਾਂ ਦੱਸਿਆ ਕਿ ਖਾਸ ਕਰਕੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਸੰਤੁਲਿਤ ਖੁਰਾਕ ਲੈਣੀ ਵਧੇਰੇ ਜਰੂਰੀ ਹੈ। ਨਵਜੰਮੇ ਬੱਚੇ ਤੋਂ ਬੁਢਾਪੇ ਤੱਕ ਪੌਸ਼ਟਿਕ ਖੁਰਾਕ ਦਾ ਵਿਸ਼ੇਸ਼ ਮਹੱਤਵ ਹੈ। 

ਚੰਗੀ ਖੁਰਾਕ ਦੀ ਘਾਟ ਕਾਰਨ ਹੀ ਦੁਨੀਆ ਵਿਚ ਕਾਫ਼ੀ ਗਿਣਤੀ ਵਿਚ ਬੱਚੇ ਕੁਪੋਸ਼ਨ ਦਾ ਸ਼ਿਕਾਰ ਹੋ ਰਹੇ ਹਨ ਤੇ ਘੱਟ ਭਾਰ ਵਾਲੇ ਪੈਦਾ ਹੋ ਰਹੇ ਹਨ। ਇਸ ਲਈ ਰੋਜ਼ਾਨਾ ਦੀ ਖੁਰਾਕ ਦਾ ਖਿਆਲ ਰੱਖਦਿਆਂ ਪੁੰਗਰੀਆਂ ਤੇ ਛਿਲਕੇ ਵਾਲੀਆਂ ਦਾਲਾਂ, ਹਰੀਆਂ ਪੱਤੇਦਾਰ ਸਬਜ਼ੀਆਂ, ਤਾਜ਼ੇ ਫਲ, ਦੁੱਧ, ਦਹੀਂ, ਲੱਸੀ ਤੇ ਸਲਾਦ ਦੀ ਭਰਪੂਰ ਵਰਤੋਂ ਕਰਨੀ ਚਾਹੀਦੀ ਹੈ। 

ਮੈਡੀਕਲ ਅਫ਼ਸਰ ਡਾ ਜਤਿੰਦਰ ਕੌਰ ਨੇ ਦੱਸਿਆ ਕਿ ਮਨੁੱਖ ਦੇ ਭੋਜਨ ਵਿਚ ਸਬਜ਼ੀਆਂ, ਫ਼ਲ, ਅਨਾਜ ਤੇ ਭਰਪੂਰ ਮਾਤਰਾ ਵਿਚ ਪ੍ਰੋਟੀਨ ਦਾ ਸੰਤੁਲਿਤ ਮਾਤਰਾ ਵਿਚ ਹੋਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਰੋਜਾਨਾ ਦੇ ਭੋਜਨ ਵਿਚ ਦੁੱਧ ਜਾਂ ਦੁੱਧ ਤੋਂ ਬਣੀਆਂ ਵਸਤਾਂ, ਹਰੀਆਂ ਸਬਜ਼ੀਆਂ ਤੇ ਦਾਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। 

ਉਨ੍ਹਾਂ ਦੱਸਿਆ ਕਿ ਇਹ ਮਹੀਨਾ ਪੋਸ਼ਣ ਮਹੀਨਾ ਵਜੋਂ ਮਨਾਇਆ ਜਾਂਦਾ ਹੈ ਜਿਸ ਤਹਿਤ ਜ਼ਿਲ੍ਹੇ ਦੇ ਸਾਰੀਆ ਸਿਹਤ ਸੰਸਥਾਂ,ਪ੍ਰਾਇਮਰੀ ਸਿਹਤ ਕੇਂਦਰਾਂ, ਹੈਲਥ ਤੇ ਵੈਲਨੈਸ ਸੈਂਟਰਾਂ ਤੇ ਸਬ ਸੈਂਟਰਾਂ ਦੇ ਸਟਾਫ ਅਤੇ ਆਸ਼ਾ ਵਰਕਰਾਂ ਵਲੋਂ ਵੱਖ ਵੱਖ ਥਾਵਾਂ ਉਤੇ ਬੱਚਿਆਂ, ਗਰਭਵਤੀ ਔਰਤਾਂ ਤੇ ਹੋਰ ਲੋਕਾਂ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪਿੰਡਾਂ ਵਿਚ ਪੇਂਡੂ ਸਿਹਤ ਸਫ਼ਾਈ ਤੇ ਖ਼ੁਰਾਕ  ਕਮੇਟੀ ਦੇ ਮੈਂਬਰਾਂ ਨੂੰ ਵੀ ਇਸ ਬਾਰੇ ਸਿੱਖਿਅਤ ਕੀਤਾ  ਜਾ ਰਿਹਾ ਹੈ । 

ਇਸ ਮੌਕੇ  ਜ਼ਿਲਾ ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਭੁਪਿੰਦਰ ਕੌਰ ਏਨਮ, ਪੀ.ਪੀ ਯੂਨਿਟ ਦਾ ਸਟਾਫ਼ ਅਤੇ ਲੋਕ ਮੌਜੂਦ ਸਨ।

 

Tags: Health , District Family Welfare Officer , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD