Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮ.ਪੀ ਮੁਹੰਮਦ ਸਦੀਕ ਨੇ ਲੋਕ ਭਲਾਈ ਸਕੀਮਾਂ ਦੇ 17 ਏਜੰਡਿਆਂ ਤੇ ਕੀਤੀ ਵਿਸਥਾਰਪੂਰਵਕ ਚਰਚਾ

ਵਿਕਾਸ ਕਾਰਜਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਵਿਧਾਇਕ ਸੇਖੋਂ

Muhammad Sadiq, Punjab Pradesh Congress Committee, Congress, Indian National Congress, Punjab Congress, Punjab, Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 08 Sep 2023

Last updated on: Sep 08, 2023, 00:00 IST

ਜਿਲਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਦੀ ਅਗਵਾਈ ਹੇਠ ਇੱਥੋਂ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਵਿੱਚ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਜਿਲਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਨੇ ਕਿਹਾ ਕਿ ਵੱਖ ਵੱਖ ਵਿਕਾਸ ਪ੍ਰੋਜੈਕਟਾਂ, ਲੋਕ ਭਲਾਈ ਕੰਮਾਂ, ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਉਨ੍ਹਾਂ ਲੋਕ ਭਲਾਈ ਕੰਮਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ 17 ਏਜੰਡਿਆਂ ਤੇ ਵਿਸਥਾਰਪੂਰਵਕ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ, ਜਿਲਾ ਪ੍ਰਸ਼ਾਸਨ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਲੋਕ ਭਲਾਈ ਸਕੀਮਾਂ, ਵੱਖ ਵੱਖ ਯੋਜਨਾਵਾਂ ਨੂੰ ਲਾਗੂ ਕਰਨ ਸਬੰਧੀ ਕੋਈ ਦਿੱਕਤ ਪੇਸ਼ ਨਾ ਆਉਣ ਦੇਣ। ਇਸ ਮੌਕੇ ਉਨ੍ਹਾਂ ਮਗਨਰੇਗਾ ਤਹਿਤ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਉਪਾਧਿਆ, ਸੈਲਫ ਹੈਲਪ ਗਰੁੱਪ ਸਕੀਮ, ਸਵੱਛ ਭਾਰਤ ਮਿਸ਼ਨ, ਸੋਲਿਡ ਵੇਸਟ ਮੈਨੇਜਮੈਂਟ, ਜਲ ਜੀਵਨ ਮਿਸ਼ਨ, ਪਾਵਰਕਾਮ, ਪ੍ਰਧਾਨ ਮੰਤਰੀ ਸੜਕ ਯੋਜਨਾ, ਸਮੱਗਰਾ, ਮਿਡ ਡੇ ਮੀਲ, ਆਂਗਨਵਾੜੀ ਸੈਂਟਰਾਂ ਵਿੱਚ ਦਿੱਤੀ ਜਾਂਦੀ ਖੁਰਾਕ, ਸੇਵਾ ਕੇਂਦਰ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮੀਣ ਯੋਜਨਾ, ਪ੍ਰਧਾਨ ਮੰਤਰੀ ਡਿਵੈਲਪਮੈਂਟ ਪ੍ਰੋਗਰਾਮ, ਬੇਟੀ ਬਚਾਓ ਬੇਟੀ ਪੜਾਓ, ਪੈਨਸ਼ਨ ਸਕੀਮਾਂ, ਐਮ.ਪੀ.ਲੈਂਡ, ਹਾਊਸਿੰਗ ਪ੍ਰਾਜੈਕਟ, ਸਵੱਛ ਭਾਰਤ ਮਿਸ਼ਨ ਸਮੇਤ ਵੱਖ ਵੱਖ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਪਾਂਸਰ ਸਕੀਮਾਂ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਇਨਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਤੇ ਆਉਣ ਵਾਲੇ ਸਮੇਂ ਵਿੱਚ ਇਨਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਉਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ । ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੇਂਦਰੀ ਅਤੇ ਰਾਜ ਪੱਧਰ ਦੀਆਂ ਲੋਕ ਭਲਾਈ ਸਕੀਮਾਂ, ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। 

ਉਨ੍ਹਾਂ ਮੈਂਬਰ ਲੋਕਾਂ ਸਭਾ ਜਨਾਬ ਮੁਹੰਮਦ ਸਦੀਕ ਨੂੰ ਯਕੀਨ ਦਵਾਇਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਲੋਕ ਭਲਾਈ ਸਕੀਮਾਂ, ਵਿਕਾਸ ਪ੍ਰੋਜੈਕਟਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ। ਸਰਕਾਰ ਦੇ ਨੁਮਾਇੰਦਿਆ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ ਪਹਿਲੇ ਫੇਜ਼ ਵਿੱਚ 14,700 ਪਖਾਨੇ ਮੁਕੰਮਲ ਕਰ ਲਏ ਗਏ ਹਨ ਅਤੇ ਦੂਜੇ ਫੇਜ ਵਿੱਚ 6,000 ਪਖਾਨਿਆਂ ਨੂੰ ਬਣਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ।

ਮੀਟਿੰਗ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸੁਝਾਅ ਦਿੱਤਾ ਕਿ ਸਾਫ ਸਫਾਈ ਦੇ ਮੱਦੇ ਨਜ਼ਰ ਅਤੇ ਫੰਡਾਂ ਦੀ ਉਪਲੱਬਧਤਾ ਤੇ ਚੱਲਦਿਆਂ ਮੱਤਾ ਰੋਡ ਤੇ ਸੋਕ ਪਿਟ ਬਣਾਏ ਜਾ ਸਕਦੇ ਹਨ। ਉਨ੍ਹਾਂ ਬੱਚਿਆਂ ਨੂੰ ਮਿਡ-ਡੇ-ਮੀਲ ਵਿੱਚ ਪਰੋਸੇ ਜਾ ਰਹੇ ਖਾਣੇ ਦੀ ਸਹੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਮੇਂ ਸਮੇਂ ਤੇ ਡੀ.ਈ.ਓ, ਪ੍ਰਿੰਸੀਪਲ, ਅਧਿਆਪਕ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੂੰ ਬੱਚਿਆਂ ਦੇ ਵਿੱਚ ਬੈਠ ਕੇ ਖਾਣਾ ਖਾਣ ਦੀ ਤਾਕੀਦ ਕੀਤੀ। 

ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਫ਼ਰੀਦਕੋਟ ਵਿਖੇ ਸਿਹਤ ਸਹੂਲਤਾਂ ਸਬੰਧੀ ਵੀ ਵਿਸਥਾਰਪੂਰਵਕ ਡੂੰਘਾਈ ਨਾਲ ਚਰਚਾ ਹੋਈ। 

ਇਸ ਦੌਰਾਨ ਮੈਂਬਰ ਪਾਰਲੀਮੈਂਟ ਅਤੇ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕਰਦਿਆਂ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਅੜਚਨ ਦੇ ਸਹੂਲਤਾਂ ਮੁਹੱਈਆਂ ਕਰਵਾਉਣ ਤੇ ਜੋਰ ਦਿੱਤਾ। ਇਸ ਮੌਕੇ ਸਿਹਤ ਵਿਭਾਗ ਨੂੰ ਦਰਪੇਸ਼ ਆ ਰਹੀਆਂ ਕੁਝ ਸਮੱਸਿਆਵਾਂ ਸਬੰਧੀ ਬੋਲਦਿਆ ਸਿਵਲ ਸਰਜਨ ਡਾ. ਅਨਿਲ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਬਲੱਡ ਬੈਂਕ ਹੈ ਜੋ ਕਿ ਕੋਟਕਪੂਰਾ ਵਿਖੇ ਹੈ ਅਤੇ ਫਰੀਦਕੋਟ ਵਿਖੇ ਵੀ ਬਲੱਡ ਬੈਂਕ ਦੀ ਲੋੜ ਹੈ। 

ਉਨ੍ਹਾਂ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕਾਰਗੁਜ਼ਾਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ ਸੋਮਵਾਰ ਤੋਂ 5 ਮੋਬਾਇਲ ਵੈਨਾਂ ਸੁਚਾਰੂ ਢੰਗ ਨਾਲ ਕੰਮ ਕਰਨ ਲੱਗ ਜਾਣਗੀਆਂ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਕਾਫੀ ਹੱਦ ਤੱਕ ਬਿਮਾਰੀਆਂ ਤੋਂ ਨਿਜ਼ਾਤ ਪਾਉਣ ਵਿੱਚ ਸਹੂਲਤ ਹੋਵੇਗੀ। ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ 6 ਕਰੋੜ ਰੁਪਏ ਦੀਆਂ ਮਸ਼ੀਨਾਂ ਅਤੇ ਹੋਰ ਸਮੱਗਰੀ ਦੀ ਮੰਗ ਕੀਤੀ ਸੀ ਜੋ ਕਿ ਉਨ੍ਹਾਂ ਨੂੰ ਮਿਲ ਚੁੱਕੀ ਹੈ। 

ਇਸ ਤੋਂ ਇਲਾਵਾ ਉਨ੍ਹਾਂ ਮੈਂਬਰ ਪਾਰਲੀਮੈਂਟ ਨੂੰ ਬੇਨਤੀ ਕੀਤੀ ਕਿ ਫਰੀਦਕੋਟ ਵਿਖੇ ਇੱਕ ਡਾਇਲਸਿਸ ਮਸ਼ੀਨ ਦੀ ਸਖਤ ਜ਼ਰੂਰਤ ਹੈ ਜਿਸ ਲਈ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਫੰਡ ਮੁਹੱਈਆ ਕਰਵਾਉਣ ਦੀ ਜ਼ਰੂਰਤ ਹੈ। ਇਸ ਬੇਨਤੀ ਤੇ ਮੈਂਬਰ ਪਾਰਲੀਮੈਂਟ ਨੇ ਆਸ਼ਵਾਸਨ ਦਿੱਤਾ ਕਿ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੀ ਇਹ ਬੇਨਤੀ ਵੀ ਜਲਦ ਪ੍ਰਵਾਨ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ(ਡੀ) ਸ.ਨਰਭਿੰਦਰਸਿੰਘ, ਐਸ.ਡੀ.ਐਮ ਫਰੀਦਕੋਟ ਬਲਜੀਤ ਕੌਰ, ਡੀ.ਐਫ.ਐਸ.ਸੀ.ਵੰਦਨਾ ਕੰਬੋਜ, ਡੀ.ਈ.ਓ ਸ. ਮੇਵਾ ਸਿੰਘ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਹਾਜ਼ਰ ਸਨ।

 

Tags: Muhammad Sadiq , Punjab Pradesh Congress Committee , Congress , Indian National Congress , Punjab Congress , Punjab , Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD