Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਕੇਂਦਰ ਪ੍ਰਯੋਜਿਤ ਸਕੀਮਾਂ ਦੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਭੇਜੇ ਜਾਣ- ਹਰਸਿਮਰਤ ਕੌਰ ਬਾਦਲ

ਜ਼ਿਲ੍ਹਾ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ

Harsimrat Kaur Badal, Shiromani Akali Dal, SAD, Akali Dal, Bathinda, Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa, DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 08 Sep 2023

Last updated on: Sep 08, 2023, 00:00 IST

ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਬਠਿੰਡਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜਿਲ੍ਹਾ ਮਾਨਸਾ ਨਾਲ ਸਬੰਧਤ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੇ ਫੰਡਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ,  ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਮੰਤਰੀ ਹਰਸਿਮਸਰਤ ਕੌਰ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਜਮ੍ਹਾਂ ਕਰਵਾਏ ਜਾਣ। 

ਉਨ੍ਹਾਂ ਮਾਨਸਾ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ’ਤੇ ਸੰਤੁਸ਼ਟੀ ਪ੍ਰਗਟਾਈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਮੇਂ ਸਮੇਂ ’ਤੇ ਪ੍ਰਾਪਤ ਹੋਣ ਵਾਲੇ ਫੰਡਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲਗਾਉਣ ਦਾ ਭਰੋਸਾ ਦਿੱਤਾ।

ਉਨ੍ਹਾਂ ਲੋਕ ਭਲਾਈ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਵੱਛ ਭਾਰਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਮਗਨਰੇਗਾ, ਮਿਡ-ਡੇ-ਮੀਲ, ਦੀਨ ਦਿਆਲ ਉਪਾਧਿਆ ਗ੍ਰਾਮੀਣ ਯੋਜਨਾ, ਪ੍ਰਧਾਨ ਮੰਤਰੀ ਉੱਜਵਲ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਟਾ-ਦਾਲ ਸਕੀਮ, ਵੱਖ-ਵੱਖ ਕਿਸਮਾਂ ਦੀਆਂ ਪੈਨਸ਼ਨਾਂ ਆਦਿ ਦੀ ਸਮੀਖਿਆ ਕੀਤੀ ਗਈ।

 

Tags: Harsimrat Kaur Badal , Shiromani Akali Dal , SAD , Akali Dal , Bathinda , Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa , DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD