Monday, 29 April 2024

 

 

ਖ਼ਾਸ ਖਬਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ

 

ਕੇਂਦਰ ਪ੍ਰਯੋਜਿਤ ਸਕੀਮਾਂ ਦੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਭੇਜੇ ਜਾਣ- ਹਰਸਿਮਰਤ ਕੌਰ ਬਾਦਲ

ਜ਼ਿਲ੍ਹਾ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ

Harsimrat Kaur Badal, Shiromani Akali Dal, SAD, Akali Dal, Bathinda, Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa, DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 08 Sep 2023

ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਬਠਿੰਡਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜਿਲ੍ਹਾ ਮਾਨਸਾ ਨਾਲ ਸਬੰਧਤ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੇ ਫੰਡਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ,  ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਮੰਤਰੀ ਹਰਸਿਮਸਰਤ ਕੌਰ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਜਮ੍ਹਾਂ ਕਰਵਾਏ ਜਾਣ। 

ਉਨ੍ਹਾਂ ਮਾਨਸਾ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ’ਤੇ ਸੰਤੁਸ਼ਟੀ ਪ੍ਰਗਟਾਈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਮੇਂ ਸਮੇਂ ’ਤੇ ਪ੍ਰਾਪਤ ਹੋਣ ਵਾਲੇ ਫੰਡਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲਗਾਉਣ ਦਾ ਭਰੋਸਾ ਦਿੱਤਾ।

ਉਨ੍ਹਾਂ ਲੋਕ ਭਲਾਈ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਵੱਛ ਭਾਰਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਮਗਨਰੇਗਾ, ਮਿਡ-ਡੇ-ਮੀਲ, ਦੀਨ ਦਿਆਲ ਉਪਾਧਿਆ ਗ੍ਰਾਮੀਣ ਯੋਜਨਾ, ਪ੍ਰਧਾਨ ਮੰਤਰੀ ਉੱਜਵਲ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਟਾ-ਦਾਲ ਸਕੀਮ, ਵੱਖ-ਵੱਖ ਕਿਸਮਾਂ ਦੀਆਂ ਪੈਨਸ਼ਨਾਂ ਆਦਿ ਦੀ ਸਮੀਖਿਆ ਕੀਤੀ ਗਈ।

 

Tags: Harsimrat Kaur Badal , Shiromani Akali Dal , SAD , Akali Dal , Bathinda , Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa , DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD