Saturday, 18 May 2024

 

 

ਖ਼ਾਸ ਖਬਰਾਂ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ

 

ਵਿਗਿਆਨਿਕ ਢੰਗ ਦੇ ਨਾਲ ਕਿਸਾਨ ਖੇਤੀ ਕਰਕੇ ਵੱਧ ਤੋਂ ਵੱਧ ਲੈ ਸਕਦੇ ਹਨ ਝਾੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪਿੰਡ ਬੱਲੋਵਾਲ ਸੌਖੜੀ ਵਿਖੇ ਕਿਸਾਨ ਮੇਲੇ ‘ਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਬਲਾਚੌਰ/ਨਵਾਂਸ਼ਹਿਰ , 08 Sep 2023

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਬੱਲੋਵਾਲ ਸੌਖੜੀ ਵਿਖੇ ਲਗਾਏ ਗਏ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਸਪੀਕਰ ਬੱਲੋਵਾਲ ਸੌਂਖੜੀ ਵਿਖੇ ਆਉਂਦੀ ਹਾੜ੍ਹੀ ਅਤੇ ਬਸੰਤ ਰੁੱਤ ਦੀਆਂ ਫ਼ਸਲਾਂ ਲਈ ਪੀ ਏ ਯੂ ਦੇ ਡਾ. ਡੀ. ਆਰ ਭੂੰਬਲਾ ਖੇਤਰੀ ਖੋਜ ਕੇਂਦਰ ਵਿਖੇ ਲਾਏ ਗਏ ਕਿਸਾਨ ਮੇਲੇ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਸਨ। 

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਸਨ। ਡਿਪਟੀ ਸਪੀਕਰ ਨੇ ਕਿਹਾ ਕਿ ਇਸ ਮੇਲੇ ਵਿੱਚ ਜਿਥੇ ਆਧੁਨਿਕ ਸਮੇਂ ਦੇ ਵਿੱਚ ਪ੍ਰਯੋਗ ਹੋਣ ਵਾਲੀਆਂ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ, ਉਥੇ ਵਿਗਿਆਨਿਕ ਢੰਗ ਨਾਲ ਤਿਆਰ ਕੀਤੇ ਬੀਜਾਂ ਦੇ ਪ੍ਰਯੋਗ ਅਤੇ ਦੇਖ-ਭਾਲ ਕਰਨ ਸਬੰਧ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਤਾਂ ਜੋ ਕਿਸਾਨ ਵੱਧ ਤੋਂ ਵੱਧ ਆਧੁਨਿਕ ਢੰਗ ਨਾਲ ਖੇਤੀ ਕਰਕੇ ਵਾਧੂ ਝਾੜ ਦਾ ਲਾਭ ਲੈ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਵੱਖ-ਵੱਖ ਖੇਤਰਾਂ ਲਈ ਵਿਸ਼ੇਸ਼ ਤਕਨੀਕਾਂ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਖੋਜ ਕੇਂਦਰ ਵਿਖੇ ਵਿਗਿਆਨਿਕ ਖੁੱਦ ਨਵੇਂ ਨਵੇਂ ਬੀਜਾਂ ਰਾਹੀਂ ਬੁਆਈ ਕਰਦੇ ਹਨ ਅਤੇ ਵਿਗਿਆਨਿਕ ਢੰਗ ਨਾਲ ਦੇਖ-ਭਾਲ ਕਰਕੇ ਨਵੀਆਂ ਤਕਨੀਕਾਂ ਦੀ ਖੋਜ ਕੀਤੀ ਜਾਂਦੀ ਹੈ। 

ਆਧੁਨਿਕ ਸਮੇਂ ਦੇ ਵਿੱਚ ਜਿਸ ਹਿਸਾਬ ਨਾਲ ਪੋਣ ਪਾਣੀ ਬਦਲ ਰਿਹਾ ਹੈ, ਉਸੇ ਤਰ੍ਹਾਂ ਬਦਲਦੇ ਰੂਪ ਵਿੱਚ ਪਾਣੀ ਦੀ ਮਾਤਰਾ ਅਤੇ ਬੁਆਈ ਦੇ ਸਮੇਂ ਲੱਗਣ ਵਾਲੇ ਖਰਚਿਆਂ ਨੂੰ ਵੀ ਘਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਇਲਾਕੇ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਵਿਚ ਸਹਾਈ ਹੁੰਦੇ ਹਨ। 

ਉਨ੍ਹਾਂ ਕਿਸਾਨਾਂ ਨੂੰ ਸਬਜ਼ੀ, ਫਲ ਤੇ ਦਾਲਾਂ ਪੈਦਾ ਕਰਨ ਲਈ ਪ੍ਰੇਰਿਤ ਕਰਦਿਆਂ ਬਦਲਵੀਆਂ ਫ਼ਸਲਾਂ ਲਗਾਉਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਬੀਜਣ ਤੋਂ ਪਹਿਲਾਂ ਖੇਤਾਂ ਦੀ ਮਿੱਟੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜਾਂਚ ਕਰਨ ਉਪਰੰਤ ਆਧੁਨਿਕ ਢੰਗ ਨਾਲ ਫ਼ਸਲ ਦੀ ਬੁਆਈ ਕਰਨੀ ਚਾਹੀਦੀ ਹੈ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਮਿਲਾਉਣ ਦੀ ਲੋੜ ਹੈ ਜਿਸ ਨਾਲ ਮਿੱਟੀ ਵਿੱਚ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਕਿਹਾ ਕਿ  ਯੂਨੀਵਰਸਿਟੀ ਦਾ ਇਹ ਖੇਤਰੀ ਖੋਜ ਕੇਂਦਰ ਨਾ ਸਿਰਫ਼ ਖੇਤਰ ਲਈ ਢੁੱਕਵੀਆਂ ਤਕਨੀਕਾਂ ਦੇ ਵਿਕਾਸ ਵਿੱਚ, ਸਗੋਂ ਕਿਸਾਨਾਂ ਤੱਕ ਇਨ੍ਹਾਂ ਤਕਨੀਕਾਂ ਦੇ ਪ੍ਰਸਾਰ ਲਈ ਵੀ ਸ਼ਾਨਦਾਰ ਕੰਮ ਕਰ ਰਿਹਾ ਹੈ, ਜਿਸ ਦਾ ਸਬੂਤ ਇੱਥੇ ਕਿਸਾਨਾਂ ਦੇ ਵੱਡੇ ਇਕੱਠ ਤੋਂ  ਮਿਲ ਰਿਹਾ ਹੈ।

ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦੇ ਕਿਸਾਨ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਪੀ.ਏ.ਯੂ ਦੇ ਮੇਲਿਆਂ ਵਿਚ ਖੇਤੀ ਬੀਜ, ਸਾਹਿਤ ਅਤੇ ਮਸ਼ੀਨਰੀ ਦੀ ਨਵੀਂ ਜਾਣਕਾਰੀ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਵਾਹੁਣਾ ਬਿਹਤਰ ਹੈ ਇਸ ਨਾਲ ਜ਼ਮੀਨ ਦੀ ਗੁਣਵੱਤਾ ਤਾਂ ਸੁਧਰਦੀ ਹੀ ਹੈ ਅਤੇ ਨਾਲ ਹੀ ਵਾਤਾਵਰਨ ਵੀ ਠੀਕ ਰਹਿੰਦਾ ਹੈ। ਇਸ ਦੌਰਾਨ ਕੇਂਦਰ ਦੇ ਵਿਦਿਆਰਥੀਆਂ ਨੇ ਭੱਗੜਾ ਵੀ ਪੇਸ਼ ਕੀਤਾ। ਇਸ ਤੌਰਾਨ ਵੱਡੀ ਪੱਧਰ ਤੇ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ, ਜਿਨ੍ਹਾਂ ਦਾ ਮੁੱਖ ਮਹਿਮਾਨ ਸ੍ਰੀ ਰੌੜੀ, ਵਿਧਾਇਕਾ ਸੰਤੋਸ਼ ਕਟਾਰੀਆ ਤੇ ਹੋਰ ਸਖਸ਼ੀਅਤਾਂ ਨੇ ਜਾਇਜ਼ਾ ਵੀ ਲਿਆ ।

 ਇਸ ਮੌਕੇ ‘ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਜ਼ਿਲਾ ਪ੍ਰਧਾਨ ਕਿਸਾਨ ਵਿੰਗ ਸੁਰਿੰਦਰ ਸਿੰਘ ਸੰਘਾ, ਮਨਦੀਪ ਸਿੰਘ ਅਟਵਾਲ ਸਟੇਟ ਜੁਆਇੰਟ ਸਕੱਤਰ ਯੂਥ ਵਿੰਗ ਪੰਜਾਬ, ਯੁੱਧਵੀਰ ਕੰਗ ਯੂਥ ਪ੍ਰਧਾਨ ਰਾਹੋਂ, ਹਰਭਿੰਦਰ ਸਿੰਘ ਰਾਹੋਂ ਸੀਨੀਅਰ ਲੀਡਰ ਤੋਂਭਾਰੀ ਸੰਖਿਆ ਦੇ ਵਿੱਚ ਕਿਸਾਨ ਅਤੇ ਪਿੰਡਾਂ ਦੇ ਵਸਨੀਕ ਮੌਜੂਦ ਸਨ। 

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD