Tuesday, 07 May 2024

 

 

ਖ਼ਾਸ ਖਬਰਾਂ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੂਟ ਕੋਰਟ ਮੁਕਾਬਲੇ ਵਿੱਚ 17 ਟੀਮਾਂ ਨੇ ਲਿਆ ਭਾਗ -ਐਮਯੂ-ਰਾਜਕੋਟ ਨੇ ਟਰਾਫੀ ’ਤੇ ਕੀਤਾ ਕਬਜ਼ਾ ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

 

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 467 ਟੀ.ਬੀ ਪੀੜਤਾਂ ਨੂੰ ਨਿਊਟਰੀਸ਼ਨ ਕਿੱਟਾਂ ਦੀ ਵੰਡ

Sangrur, Red Cross, Indian Red Cross Society, Red Cross Society

Web Admin

Web Admin

5 Dariya News

ਸੰਗਰੂਰ , 08 Sep 2023

ਪੰਜਾਬ ਨੂੰ ਸਾਲ 2025 ਤੱਕ ਟੀ.ਬੀ ਮੁਕਤ ਸੂਬਾ ਬਣਾਉਣ ਦੇ ਉਦੇਸ਼ ਵਜੋਂ ਟੀ.ਬੀ ਰੋਗੀਆਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਪੁੱਟਦਿਆਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ 467 ਟੀ.ਬੀ ਪੀੜਤਾਂ ਨੂੰ ਨਿਊਟਰੀਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਰਿਚਾ ਗੋਇਲ ਨੇ ਦੱਸਿਆ ਕਿ 1 ਤੋਂ 7 ਸਤੰਬਰ ਤੱਕ ਨਿਊਟਰੀਸ਼ਨ ਹਫ਼ਤਾ ਮਨਾਉਣ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਲਗਾਤਾਰ ਟੀ.ਬੀ ਰੋਗੀਆਂ ਦੀ ਮਦਦ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾ ਰਹੇ ਟੀ.ਬੀ ਰੋਗੀਆਂ ਦੀ ਸੂਚੀ ਤਿਆਰ ਕਰਕੇ ਲੋੜਵੰਦਾਂ ਨੂੰ ਪੌਸ਼ਟਿਕ ਖੁਰਾਕ ਵਜੋਂ ਨਿਊਟਰੀਸ਼ਨ ਕਿੱਟਾਂ ਸੌਂਪੀਆਂ ਜਾ ਰਹੀਆਂ ਹਨ। ਰਿਚਾ ਗੋਇਲ ਨੇ ਦੱਸਿਆ ਕਿ ਸਿਵਲ ਹਸਪਤਾਲ ਸੰਗਰੂਰ ਸਮੇਤ ਸਾਰੇ ਹੀ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਪ੍ਰਸ਼ਾਸਨਿਕ ਟੀਮਾਂ ਵੱਲੋਂ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਟੀ.ਬੀ ਦੇ ਮਾਹਿਰ ਡਾਕਟਰਾਂ ਦੀ ਮੌਜੂਦਗੀ ਵਿੱਚ ਟੀ.ਬੀ ਪੀੜਤਾਂ ਨੂੰ ਇਹ ਸਮੱਗਰੀ ਵੰਡੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਨਿਯਮਤ ਤੌਰ ’ਤੇ ਲਾਗੂ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਹੁਣ ਪੌਸ਼ਟਿਕ ਖੁਰਾਕ ਵਜੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਇਹ ਨਿਊਟੀਰਸ਼ਨ ਕਿੱਟਾਂ ਮੁਫਤ ਮਿਲਣ ਨਾਲ ਲੋੜਵੰਦ ਲੋਕ ਕਾਫ਼ੀ ਸੰਤੁਸ਼ਟ ਨਜ਼ਰ ਆ ਰਹੇ ਹਨ। ਇਸ ਮੌਕੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਵਿਕਾਸ ਧੀਰ ਨੇ ਟੀ.ਬੀ ਪੀੜਤ ਵਿਅਕਤੀਆਂ ਨੂੰ ਸਮੇਂ ਸਿਰ ਦਵਾਈ ਲੈਣ ਅਤੇ ਵਧੀਆ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮੈਡੀਕਲ ਅਫ਼ਸਰ ਡਾ. ਗੁਨਤਾਸ ਕੌਰ, ਐਸ.ਟੀ.ਐਸ ਵਿਸ਼ਾਲਦੀਪ ਸ਼ਰਮਾ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਨੀਰੂ ਸਮੇਤ ਹੋਰ ਅਧਿਕਾਰੀ ਵੀ ਮੌਜੁਦ ਸਨ। ਇਸ ਸ਼ੁਭ ਕਾਰਜ ਵਿਚ ਸਹਿਯੋਗ ਦੇਣ ਲਈ ਸਹਾਇਕ ਕਮਿਸ਼ਨਰ ਵੱਲੋਂ ਸ਼੍ਰੀ ਦੁਰਗਾ ਸੇਵਾ ਦਲ ਸੁਸਾਇਟੀ, ਸ਼੍ਰੀ ਪ੍ਰਭੂ ਕਿਰਪਾ ਸੁਸਾਇਟੀ, ਵਰਬੀਓ ਇੰਡੀਆ ਪ੍ਰਾਈਵੇਟ ਲਿਮਟਡ , ਕੇ ਆਰ ਬੀ ਐਲ ਭਸੌੜ ਅਤੇ ਪੈਪਸੀਕੋ ਚੰਨੋ ਦਾ ਧੰਨਵਾਦ ਕੀਤਾ ਗਿਆ।

 

Tags: Sangrur , Red Cross , Indian Red Cross Society , Red Cross Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD