Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

“ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2” ਤਹਿਤ ਬਲਾਕ ਪੱਧਰੀ ਖੇਡਾਂ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ ਸ਼ੁਰੂ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Sep 2023

Last updated on: Sep 08, 2023, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ2023 ਸੀਜ਼ਨ -2 ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ  ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਵਾਏ ਗਏ।ਜਿਸ ਦੀ ਜਾਣਕਾਰੀ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ,ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਸਾਂਝੀ ਕੀਤੀ।

ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਦੌਰਾਨ ਸ.ਜਗਦੀਪ ਸਿੰਘ ਕਾਕਾ ਬਰਾੜ, ਐਮ.ਐਲ.ਏ, ਸ੍ਰੀ ਮੁਕਤਸਰ ਸਾਹਿਬ  ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸ. ਗੁਰਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ  ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਲ੍ਹਾ ਖੇਡ ਅਫਸਰ  ਵੱਲੋਂ ਮੁੱਖ ਮਹਿਮਨ, ਵਿਸ਼ੇਸ਼ ਮਹਿਮਾਨ ਅਤੇ ਇਸ ਪ੍ਰੋਗਰਾਮ ਵਿੱਚ ਪਹੁੰਚੇ ਸਮੂਹ ਖਿਡਾਰੀਆਂ, ਸਿਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਕਰਮਚਾਰੀਆਂ ਅਤੇ ਸਮੂਹ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ ਗਿਆ।

ਮੁੱਖ ਮਹਿਮਾਨ ਦੀ ਮੌਜੂਦਗੀ ਵਿੱਚ ਜਿਮਨਾਸਟਿਕਸ ਦੀਆਂ ਖਿਡਾਰਣਾਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਅਥਲੈਟਿਕਸ ਦੇ ਖਿਡਾਰੀਆਂ ਦੀ 600 ਮੀਟਰ ਰੇਸ ਕਰਵਾਈ ਗਈ। ਹਲਕਾ ਵਿਧਾਇਕ ਕਾਕਾ ਬਰਾੜ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਵੱਧ ਤੋਂ ਵੱਧ ਖੇਡਾਂ ਨਾਲ ਜ਼ੁੜਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਸਾਹਿਬ ਸ. ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ  ਵੱਲੋਂ ਖੇਡਾਂ ਪ੍ਰਤੀ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਵੱਧ ਤੋਂ ਵੱਧ ਲਾਭ ਨੌਜਵਾਨਾਂ ਨੂੰ ਹੋਵੇਗਾ।

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਬਲਾਕ ਪੱਧਰੀ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ(ਸ਼ੂਟਿੰਗ/ਸਮੇਸ਼ਿੰਗ), ਖੋ-ਖੋ,ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਰੱਸਾਕਸੀ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।ਅੰ-14 ਫੁੱਟਬਾਲ ਲੜਕਿਆਂ ਦੀ ਟੀਮ ਵਿੱਚ ਸੰਗੂਧੋਣ ਅਤੇ ਡੇਰਾ ਭਾਈ ਮਸਤਾਨ ਦੀ ਟੀਮ ਵਿਚਕਾਰ ਮੈਚ ਹੋਇਆ। ਜਿਸ ਵਿੱਚ ਡੇਰਾ ਭਾਈ ਮਸਤਾਨ ਦੀ ਟੀਮ 1-0 ਨਾਲ ਜੇਤੂ ਰਹੀ।

ਇਸ ਤੋਂ ਬਾਅਦ ਇੰਪੀਰੀਅਲ ਪਬਲਿਕ ਸਕੂਲ ਮੁਕਤਸਰ ਅਤੇ ਰੁਪਾਣਾ ਟੀਮ ਵਿੱਚਕਾਰ ਮੈਚ ਹੋਇਆ, ਜਿਸ ਵਿੱਚ ਰੁਪਾਣਾ ਦੀ ਟੀਮ 1-0 ਨਾਲ ਜੇਤੂ ਰਹੀ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਨੀਰਜ਼ ਸ਼ਰਮਾਂ ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਅੰਕੁਸ਼ ਸੇਤੀਆ ਸਟੈਨੋ, ਜਤਿੰਦਰ ਸਿੰਘ ਕਲਰਕ ਅਤੇ ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ,  ਖੇਡ ਪ੍ਰੇਮੀ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD