Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਉੱਘੇ ਲੇਖਕ ਜੰਗ ਬਹਾਦੁਰ ਗੋਇਲ ਨਾਲ ਰੂ-ਬ-ਰੂ

ਕਿਤਾਬਾਂ ਨੇ ਮੈਨੂੰ ਕਦੇ ਡੋਲਣ ਨਹੀਂ ਦਿੱਤਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਐਸ.ਏ.ਐਸ ਨਗਰ , 08 Sep 2023

Last updated on: Sep 08, 2023, 00:00 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਵਿਹੜੇ ਜੰਗ ਬਹਾਦੁਰ ਗੋਇਲ (ਸਾਬਕਾ ਆਈ.ਏ.ਐੱਸ.ਅਧਿਕਾਰੀ ਅਤੇ ਉੱਘੇ ਲੇਖਕ)ਨਾਲ ਰੂ-ਬ-ਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਜੰਗ ਬਹਾਦੁਰ ਗੋਇਲ ਦੇ ਪੰਜਾਬੀ ਸਾਹਿਤ ਦੇ ਖੇਤਰ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। 

ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਦਫ਼ਤਰ ਵੱਲੋਂ ਸਦੀਵੀ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਪ੍ਰਿਥੀਪਾਲ ਸਿੰਘ ਕਪੂਰ, ਸ਼ਿਵ ਨਾਥ ਅਤੇ ਸੇਵੀ ਰਾਇਤ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

ਉੱਘੇ ਲੇਖਕ ਜੰਗ ਬਹਾਦੁਰ ਗੋਇਲ ਵੱਲੋਂ ਸ੍ਰੋਤਿਆਂ ਦੇ ਰੂ-ਬ-ਰੂ ਹੁੰਦਿਆਂ ਸਵੈ-ਅਨੁਭਵ ਦੇ ਵਿੱਚੋਂ ਸਾਹਿਤ ਬਾਰੇ ਅਤੇ ਮਨੁੱਖੀ ਜੀਵਨ ਵਿਚ ਇਸ ਦੀ ਮਹੱਤਤਾ ਬਾਰੇ ਬੜੀਆਂ ਮਹੱਤਵਪੂਰਨ ਗੱਲਾਂ ਕੀਤੀਆਂ। ਉਨ੍ਹਾਂ ਆਖਿਆ ਕਿ ਸਾਹਿਤ ਮੇਰਾ ਜਨੂੰਨ ਹੈ ਅਤੇ ਕਿਤਾਬਾਂ ਨੇ ਮੈਨੂੰ ਕਦੇ ਡੋਲਣ ਨਹੀਂ ਦਿੱਤਾ। 

ਸਾਹਿਤ ਸਮਾਜ ਦੀ ਡੰਗੋਰੀ ਹੈ ਇਹ ਸਮਾਜ ਦੀ ਤਸਵੀਰ ਨੂੰ ਬਣਾਉਣ ਤੇ ਬਦਲਣ ਦੀ ਸਮਰੱਥਾ ਵੀ ਰੱਖਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਵਰਤਮਾਨ ਵਿਚ ਜ਼ਿਆਦਾਤਰ ਭਾਰਤੀ ਲੋਕ ਮਾਨਸਿਕ ਬਿਮਾਰੀਆਂ ਨਾਲ ਜੂਝ ਰਹੇ ਹਨ ਪਰ ਉਹ ਇਸ ਗੱਲ ਤੋਂ ਅਣਜਾਣ ਹਨ। 

ਅਜਿਹੇ ਹਾਲਾਤਾਂ ਵਿਚ 'ਲਿਟਰੇਰੀ ਥੈਰੇਪੀ' ਸਭ ਤੋਂ ਕਾਰਗਰ ਹੈ। ਇਸੇ ਥੈਰੇਪੀ ਦੇ ਧਰਾਤਲ ਵਿੱਚੋਂ 'ਸਾਹਿਤ ਸੰਜੀਵਨੀ' ਪੁਸਤਕ ਨੇ ਜਨਮ ਲਿਆ ਹੈ। ਸਾਹਿਤ ਮਨੁੱਖਤਾ ਦਾ ਦਰਦ ਹਰਨ ਦੀ ਸਮਰੱਥਾ ਰੱਖਦਾ ਹੈ।

ਡਾ. ਸ਼ਿੰਦਰਪਾਲ ਸਿੰਘ ਅਨੁਸਾਰ ਜੰਗ ਬਹਾਦੁਰ ਗੋਇਲ ਇਕ ਸੰਸਥਾ ਵਰਗਾ ਕਾਰਜ ਕਰਕੇ ਬਹੁਤ ਸਾਰੇ ਲੋਕਾਂ ਦਾ ਰੋਲ ਮਾਡਲ ਬਣ ਚੁੱਕੇ ਹਨ। ਡਾ. ਰਮਾ ਰਤਨ ਵੱਲੋਂ ਕਿਹਾ ਗਿਆ ਕਿ ਜੰਗ ਬਹਾਦੁਰ ਗੋਇਲ ਵਲੋਂ ਲਿਖਿਆ ਸਾਹਿਤ ਪੜ੍ਹਨ ਨਾਲ ਜ਼ਿੰਦਗੀ ਜਿਉਣ ਦੀ ਉਤਸੁਕਤਾ ਜਾਗਦੀ ਹੈ। ਉੱਘੀ ਕਵਿੱਤਰੀ ਮਨਜੀਤ ਇੰਦਰਾ ਵੱਲੋਂ ਕਿਹਾ ਗਿਆ ਕਿ ਕਿਸੇ ਦੇ ਲਿਖੇ ਹੋਏ 'ਤੇ ਬਾਤ ਪਾਉਣੀ ਅਤੇ ਕਿਸੇ ਤੰਦ ਨੂੰ ਫੜ੍ਹ ਕੇ ਦੂਜੀ ਤੰਦ ਨਾਲ ਜੋੜਨਾ ਬਹੁਤ ਮੁਸ਼ਕਿਲ ਕਾਰਜ ਹੈ ਜੋ ਜੰਗ ਬਹਾਦੁਰ ਗੋਇਲ ਨੇ ਬਾਖ਼ੂਬੀ ਨਿਭਾਇਆ ਹੈ। 

ਐਡਵੋਕੇਟ ਪਰਮਿੰਦਰ ਸਿੰਘ ਅਨੁਸਾਰ ਗੋਇਲ ਸਾਹਿਬ ਦੁਆਰਾ ਏਨੀਆਂ ਵੱਡੀਆਂ ਕਿਤਾਬਾਂ ਦਾ ਅਰਕ ਕੱਢਣਾ ਆਪਣੇ-ਆਪ ਵਿੱਚ ਇੱਕ ਨਿਵੇਕਲੀ ਪ੍ਰਾਪਤੀ ਹੈ।ਪ੍ਰੋ. ਦਿਲਬਾਗ ਸਿੰਘ ਅਨੁਸਾਰ ਗੋਇਲ ਸਾਹਿਬ ਦੁਆਰਾ ਲਿਖੀ ਪੁਸਤਕ 'ਸਾਹਿਤ ਸੰਜੀਵਨੀ' ਤੋਂ ਬਿਨਾਂ ਹਰ ਲਾਇਬ੍ਰੇਰੀ ਅਧੂਰੀ ਹੈ।

ਸ਼੍ਰੀਮਤੀ ਨੀਲਮ ਗੋਇਲ ਵੱਲੋਂ ਜੰਗ ਬਹਾਦੁਰ ਗੋਇਲ ਜੀ ਦੀ ਸਿਰਜਣ ਪ੍ਰਕਿਰਿਆ ਬਾਰੇ ਗੱਲ ਕਰਨ ਦੇ ਨਾਲ-ਨਾਲ ਗੀਤ ਦਾ ਗਾਇਨ ਕਰਕੇ ਸਾਰਾ ਮਾਹੌਲ ਸੰਗੀਤਮਈ ਬਣਾ ਦਿੱਤਾ ਗਿਆ। ਡਾ. ਸੁਰਿੰਦਰ ਸਿੰਘ ਗਿੱਲਅਨੁਸਾਰ ਜੰਗ ਬਹਾਦੁਰ ਗੋਇਲ ਦੀ ਅਨੁਵਾਦ ਕਲਾ ਵਿਲੱਖਣ ਹੈ।

ਮੈਡਮ ਸੁਰਜੀਤ ਬੈਂਸ ਅਨੁਸਾਰ ਗੋਇਲ ਸਾਹਿਬ ਦੀ ਕਲਮ ਮੋਏ ਬੰਦੇ ਵਿਚ ਜਾਨ ਭਰਨ ਦੀ ਸਮਰੱਥਾ ਰੱਖਦੀ ਹੈ। ਮੈਡਮ ਅਮਰਜੀਤ ਕੌਰ ਅਨੁਸਾਰ ਅੰਗਰੇਜ਼ੀ ਸਾਹਿਤ ਦਾ ਅਜਿਹੇ ਤਰੀਕੇ ਨਾਲ ਪੰਜਾਬੀ ਅਨੁਵਾਦ ਕਰਨਾ ਕ੍ਰਿਸ਼ਮਾ ਹੀ ਹੈ। 

ਸ਼੍ਰੀਮਤੀ ਸੁਧਾ ਜੈਨ ਸੁਦੀਪ ਅਨੁਸਾਰ ਜੰਗ ਬਹਾਦੁਰ ਗੋਇਲ ਦੀ ਸ਼ਖਸੀਅਤ ਸਰਲ ਅਤੇ ਜ਼ਿੰਦਾਦਿਲੀ ਦੀ ਮਿਸਾਲ ਹੈ।ਇਸ ਮੌਕੇ ਲੇਖਕ ਜੰਗ ਬਹਾਦੁਰ ਗੋਇਲ ਅਤੇ ਸ੍ਰੋਤਿਆਂ ਵਿਚਾਲੇ ਸਵਾਲ-ਜਵਾਬ ਦਾ ਸਿਲਸਿਲਾ ਵੀ ਬਾਖ਼ੂਬੀ ਚੱਲਿਆ ਅਤੇ ਲੇਖਕ ਵੱਲੋਂ ਬੜੇ ਵਿਸਥਾਰ ਅਤੇ ਸਪਸ਼ਟਤਾ ਨਾਲ ਸਵਾਲਾਂ ਦੇ ਜਵਾਬ ਦਿੱਤੇ ਗਏ। 

ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀਆਂ ਸਰਗਰਮੀਆਂ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ। ਇਸ ਰੂ-ਬ-ਰੂ ਮੌਕੇ ਧਿਆਨ ਸਿੰਘ ਕਾਹਲੋਂ, ਮਨਜੀਤਪਾਲ ਸਿੰਘ, ਸਰਦਾਰਾ ਸਿੰਘ ਚੀਮਾ, ਬਲਦੇਵ ਸਿੰਘ ਬਿੰਦਰਾ, ਭੁਪਿੰਦਰ ਸਿੰਘ ਮਟੌਰੀਆ, ਜਗਤਾਰ ਸਿੰਘ ਜੋਗ, ਕੁਲਵੰਤ ਸਿੰਘ ਗੁਰੂ, ਸੁਰਜੀਤ ਸਿੰਘ, ਹਰਭਜਨ ਕੌਰ ਢਿੱਲੋਂ, ਕਿੱਸ਼ਨ ਰਾਹੀ, ਜਤਿੰਦਰਪਾਲ ਸਿੰਘ ਅਤੇ ਲਖਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਲੇਖਕ ਜੰਗ ਬਹਾਦੁਰ ਗੋਇਲ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD