Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

Crime News Punjab, Punjab Police, Police, Crime News

Web Admin

Web Admin

5 Dariya News

ਚੰਡੀਗੜ੍ਹ , 08 Sep 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ  ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ  ਵੀ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ  ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਕਿਹਾ, “ਹਾਲ ਹੀ ਵਿੱਚ ਗੈਂਗਸਟਰਾਂ ਦੇ  ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ  ਗ੍ਰਿਫਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’

ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD