Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਕਿਹਾ, ਆਪ੍ਰੇਸ਼ਨ ਸਪਸ਼ਟ ਇਸ਼ਾਰਾ ਹੈ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Crime News

Web Admin

Web Admin

5 Dariya News

ਚੰਡੀਗੜ੍ਹ , 08 Sep 2023

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸਦੇ ਸਾਥੀ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜਬਤ ਕੀਤੀਆਂ ਗਈਆਂ। 

ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ ‘ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ 'ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ। 

ਉਨ੍ਹਾਂ ਕਿਹਾ ਕਿ ਇੰਨ੍ਹਾਂ ਸੂਚਨਾਵਾਂ ‘ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ। ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਸ. ਚੀਮਾ ਨੇ ਦੱਸਿਆ ਕਿ ਐਸ.ਓ.ਜੀ ਨੇ ਸਫਲਤਾਪੂਰਵਕ ਇੱਕ ਟਰੈਪ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਮੁੱਖ ਮੁਲਜ਼ਮ ਰਾਜਵੀਰ ਸਿੰਘ ਨੂੰ 10 ਪੇਟੀਆਂ ਗੈਰ-ਕਾਨੂੰਨੀ ਬੋਤਲਾਂ ਸਕਾਚ ਵਿਸਕੀ ਸਮੇਤ ਗ੍ਰਿਫਤਾਰ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਅਗਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਦੋ ਸਾਥੀਆਂ ਸ਼ਿਵਮ ਅਤੇ ਜਸਪਾਲ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜੋ ਖਾਸਾ, ਅੰਮ੍ਰਿਤਸਰ ਵਿਖੇ ਸਥਿਤ ਖਾਸਾ ਡਿਸਟਿਲਰੀ ਅਤੇ ਬੋਟਲਿੰਗ ਪਲਾਂਟ ਤੋਂ ਸ਼ਰਾਬ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਦੇ ਸਨ। ਸ. ਚੀਮਾ ਨੇ ਅੱਗੇ ਦੱਸਿਆ ਕਿ ਐਸ.ਓ.ਜੀ ਨੇ ਗ੍ਰਿਫਤਾਰ ਵਿਅਕਤੀ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਉਸ ਥਾਂ ਦੀ ਸ਼ਨਾਖਤ ਕੀਤੀ ਜਿੱਥੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ, ਅਤੇ ਉਸੇ ਰਾਤ ਖਾਸਾ ਡਿਸਟਿਲਰੀ 'ਤੇ ਛਾਪਾ ਮਾਰ ਕੇ ਇਕ ਹੋਰ ਮੁਲਜ਼ਮ ਸ਼ਿਵਮ ਜੋ ਕਿ ਡਿਸਟਿਲਰੀ ਦਾ ਮੁਲਾਜ਼ਮ ਸੀ, ਨੂੰ ਗ੍ਰਿਫਤਾਰ ਕਰ ਲਿਆ। 

ਉਨ੍ਹਾਂ ਦੱਸਿਆ ਕਿ ਜਾਂਚ ਕਰਨ 'ਤੇ ਪਤਾ ਲੱਗਾ ਹੈ ਕਿ ਸ਼ਿਵਮ ਨੇ ਪਲਾਂਟ ਤੋਂ ਖਾਲੀ ਬੋਤਲਾਂ, ਢੱਕਣ, ਲੇਬਲ ਅਤੇ ਸਕਾਚ ਵਿਸਕੀ ਦੇ ਤਿਆਰ ਮਿਸ਼ਰਣ ਦੀ ਚੋਰੀ ਵਿੱਚ ਮਦਦ ਕਰਕੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਈ। ਸ. ਚੀਮਾ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੇ ਆਪਣੇ ਢੰਗ-ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਹੈ ਕਿ ਕਿਵੇਂ ਉਹ ਗੈਰ-ਕਾਨੂੰਨੀ ਸਕਾਚ ਵਿਸਕੀ ਚੋਰੀ ਕਰਨ ਅਤੇ ਬਣਾਉਣ ਵਿਚ ਕਾਮਯਾਬ ਹੋਏ। 

ਉਨ੍ਹਾਂ ਕਿਹਾ ਕਿ ਮੁਲਜਮਾਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 420, 379,120ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਦੇ ਤਹਿਤ ਇੱਕ ਐਫ.ਆਈ.ਆਰ ਘਰਿੰਡਾ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਪਰਦਾਫਾਸ਼ ਕਰਨ ਲਈ ਵਿਭਾਗ ਵੱਲੋਂ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ। ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰਵਾਈ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਸ ਵਿੱਚ ਸ਼ਾਮਲ ਸਾਰਿਆ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਉਤਪਾਦਨ ਜਨਤਕ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਲਈ ਵਚਨਬੱਧ ਹੈ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD