Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਸੀ.ਐੱਚ.ਸੀ ਖੂਈਖੇੜਾ ਅਧੀਨ ਪੈਂਦੇ ਆਮ ਆਦਮੀ ਕਲੀਨਕਾਂ ਵਿੱਚ ਕੀਤਾ ਗਿਆ ਗਰਭਵਤੀ ਔਰਤਾਂ ਦਾ ਚੈਕਅੱਪ

Health, Senior Medical Officer, Fazilka

Web Admin

Web Admin

5 Dariya News

ਫਾਜ਼ਿਲਕਾ , 09 Sep 2023

Last updated on: Sep 09, 2023, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ.ਸਤੀਸ਼ ਗੋਇਲ ਦੀਆਂ ਹਦਾਇਤਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਖੂਈਖੇੜਾ ਡਾ.ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ ਤਹਿਤ ਇਲਾਕੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਦਾ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਜਾਂਦਾ ਹੈ। ਜਿਸ ਵਿਚ ਖਾਸ ਤੌਰ 'ਤੇ ਉਨ੍ਹਾਂ ਔਰਤਾਂ ਦੀ ਪਛਾਣ ਕੀਤੀ ਜਾਂਦੀ ਹੈ ਜੋ ਜ਼ਿਆਦਾ ਖਤਰੇ ਵਿਚ ਹਨ। 

ਬਾਅਦ ਵਿੱਚ ਇਨ੍ਹਾਂ ਗਰਭਵਤੀ ਔਰਤਾਂ ਦੀ ਵੱਖਰੀ ਸੂਚੀ ਤਿਆਰ ਕਰਕੇ ਸਮੇਂ ਸਿਰ ਉਨ੍ਹਾਂ ਦਾ ਚੈਕਅੱਪ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਦਵਾਈਆਂ ਵੀ ਉਸੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਅਜਿਹੀਆਂ ਔਰਤਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੀ ਡਿਲੀਵਰੀ ਕਿਸ ਸਰਕਾਰੀ ਹਸਪਤਾਲ ਵਿੱਚ ਹੋਣੀ ਹੈ ਜਿੱਥੇ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। 

ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਛਾਣ ਕਰਨ ਲਈ, ਸਿਹਤ ਵਿਭਾਗ ਇਸ ਦਿਨ ਨੂੰ ਮਹੀਨੇ ਵਿੱਚ ਦੋ ਵਾਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਉਣ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਜਿੰਨੀ ਜਲਦੀ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕੀਤੀ ਜਾਂਦੀ ਹੈ, ਓਨੀ ਜਲਦੀ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ।

ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਦਿਵਸ ਹਰ ਮਹੀਨੇ ਦੀ 9 ਤਰੀਕ ਨੂੰ ਮਨਾਇਆ ਜਾਂਦਾ ਸੀ, ਹੁਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਸ-ਮਾਤ੍ਰਤਾ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਕੈਂਪ ਲਗਾਏ ਜਾਣਗੇ। ਇਹ ਬਲਾਕ ਖੂਈਖੇੜਾ ਦੇ ਇਕ ਸੀ.ਐੱਚ.ਸੀ ਅਤੇ 6 ਆਮ ਆਦਮੀ ਕਲੀਨਿਕਾਂ ਖਿਓਵਾਲੀ ਢਾਬ, ਪੰਜਕੋਨੀ, ਕਿੱਲਿਆਂਵਾਲੀ, ਮੌਜਗੜ੍ਹ, ਕੱਲਰਖੇੜਾ, ਪੰਨੀਵਾਲਾ ਮਹੱਲਾ ਵਿਖੇ ਮਨਾਇਆ ਗਿਆ।

 

Tags: Health , Senior Medical Officer , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD