Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ-ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ ਤੌਰ ਤੇ ਪਹੁੰਚੇ

Judiciary, District Legal Services Authority, Punjab State Legal Services Authority, National Lok Adalat, Barnala

Web Admin

Web Admin

5 Dariya News

ਬਰਨਾਲਾ , 09 Sep 2023

Last updated on: Sep 09, 2023, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਮਿਤੀ 09.09.2023 ਨੂੰ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 

ਸਮੂਹ ਜੁਡੀਸ਼ੀਅਲ ਅਫ਼ਸਰਾਂ ਵੱਲੋ੍ਹਂ ਉਨ੍ਹਾਂ ਦਾ ਇੱਥੇ ਪਹੁੰਚਣ ਤੇ ਸਵਾਗਤ ਕੀਤਾ ਗਿਆ। ਮਾਨਯੋਗ ਮੈਂਬਰ ਸਕੱਤਰ ਜੀ ਵੱਲੋ੍ਹਂ ਹਰੇਕ ਬੈਂਚ ਦਾ ਦੌਰਾ ਕੀਤਾ ਗਿਆ ਅਤੇ ਜੁਡੀਸ਼ੀਅਲ ਅਫ਼ਸਰਾਂ ਅਤੇ ਮੈਂਬਰ ਸਾਹਿਬਾਨਾਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਨੇ ਕੇਸ ਝਗੜ ਰਹੀਆਂ ਪਾਰਟੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਨ ਲਈ ਉਤਸ਼ਾਹਿਤ ਕੀਤਾ। ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪ੍ਰੀ—ਲੀਟਿਗੇਟਿਵ ਅਤੇ ਪੈਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸ਼੍ਰੀ ਕਪਿਲ ਦੇਵ ਸਿੰਗਲਾ (ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ), ਸ਼੍ਰੀ ਅਮਿਤ ਥਿੰਦ (ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਮਾਨਯੋਗ ਸਿਵਲ ਜੱਜ (ਸ.ਡ.), ਸ਼੍ਰੀ ਮਨੀਸ਼ ਗਰਗ (ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਸ਼੍ਰੀ ਅਨੁਪਮ ਗੁਪਤਾ (ਮਾਨਯੋਗ ਸਿਵਲ ਜੱਜ ਜ.ਡ.), ਸ਼੍ਰੀ ਚੇਤਨ ਸ਼ਰਮਾ ਮਾਨਯੋਗ ਸਿਵਲ ਜੱਜ (ਜ.ਡ.), ਬਰਨਾਲਾ ਦੇ ਕੁੱਲ 06 ਬੈਂਚਾਂ ਦਾ ਗਠਨ ਕੀਤਾ ਗਿਆ।

ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 3952 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 2707 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 4,02,30,600/— ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਨੈਸ਼ਨਲ ਲੋਕ ਅਦਾਲਤ ਵਿੱਚ ਐਮ.ਏ.ਸੀ.ਟੀ. ਦੇ ਜਿਨ੍ਹਾਂ ਕੇਸਾਂ ਦਾ ਰਜਾਮੰਦੀ ਨਾਲ ਨਿਪਟਾਰਾ ਕਰਵਾਇਆ ਗਿਆ, ਉਨ੍ਹਾਂ ਕੇਸਾਂ ਵਿੱਚ ਸ਼੍ਰੀ ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ੍ਹਂ ਦਾਅਵੇਦਾਰਾਂ ਨੂੰ 23,50,024/— Wਪਏ ਅਤੇ 5,81,000/— ਰੁਪਏ ਦਾ ਚੈੱਕ ਸੌਂਪਿਆ ਗਿਆ।

ਅੰਤ ਵਿੱਚ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਤੇ ਅਮਨ ਸ਼ਾਂਤੀ ਬਹਾਲ ਹੁੰਦੀ ਹੈ।

ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ।

 

Tags: Judiciary , District Legal Services Authority , Punjab State Legal Services Authority , National Lok Adalat , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD