Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਨੈਸ਼ਨਲ ਲੋਕ ਅਦਾਲਤ ਚ ਹੋਇਆ 19833 ਕੇਸਾਂ ਦਾ ਨਿਪਟਾਰਾ

Judiciary, District Legal Services Authority, Punjab State Legal Services Authority, Harpreet Kaur Randhawa, District & Sessions Judge, National Lok Adalat, Amritsar

Web Admin

Web Admin

5 Dariya News

ਅੰਮ੍ਰਿਤਸਰ , 09 Sep 2023

Last updated on: Sep 09, 2023, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 

ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। 

ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 31 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 23 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 3 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।

ਇਸ ਤੋਂ ਇਲਾਵਾ ਰੇਵਿਨਿੳ ਅਦਾਲਤਾਂ ਵੱਲੋਂ ਅਪਣੇ ਪੱਧਰ ਤੇ 12 ਲੋਕ ਅਦਾਲਤ ਬੈਂਚ ਲਗਾਏ ਗਏ। ਇਸ ਦੇ ਨਾਲ ਹੀ ਪੁਲਿਸ ਵਿਭਾਗ ਵੱਲੋਂ ਮਹਿਲਾਂ ਕਾਉਂਸਲਿੰਗ ਸੇਲ ਵਿੱਚ ਵੀ 04 ਬੈਂਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲਗਾਏ ਗਏ।

ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 29284 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 19833 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕੀਤਾ ਗਿਆ। ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।

ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

 

Tags: Judiciary , District Legal Services Authority , Punjab State Legal Services Authority , Harpreet Kaur Randhawa , District & Sessions Judge , National Lok Adalat , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD