Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮੀ ਲੋਕ ਅਦਾਲਤ ਦੌਰਾਨ ਪਟਿਆਲਾ ਜ਼ਿਲ੍ਹੇ ’ਚ 16,183 ਕੇਸਾਂ ਦਾ ਹੋਇਆ ਨਿਪਟਾਰਾ

682499544 ਰੁਪਏ ਦੇ ਅਵਾਰਡ ਕੀਤੇ ਪਾਸ, ਫੈਮਲੀ ਕੋਰਟ ’ਚ 214 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਹੋਇਆ

Judiciary, National Legal Services Authority, Punjab State Legal Services Authority, National Lok Adalat, Patiala

Web Admin

Web Admin

5 Dariya News

ਪਟਿਆਲਾ , 09 Sep 2023

Last updated on: Sep 09, 2023, 00:00 IST

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ’ਤੇ ਜ਼ਿਲ੍ਹਾ ਪਟਿਆਲਾ ਵਿੱਚ 23  ਬੈਂਚਾਂ (ਪਟਿਆਲਾ ਵਿੱਚ 12, ਰਾਜਪੁਰਾ ਵਿੱਚ 03, ਨਾਭਾ ਵਿੱਚ 02 ਅਤੇ ਸਮਾਣਾ ਵਿੱਚ 02 ) ਦਾ ਗਠਨ ਕੀਤਾ ਗਿਆ। 

ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ 04 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 29,749  ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 16,183  ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 682499544/-  ਰੁਪਏ ਦੇ ਅਵਾਰਡ ਪਾਸ ਕੀਤੇ ਗਏ ।

ਨੈਸ਼ਨਲ ਲੋਕ ਅਦਾਲਤ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਐੱਚ.ਐੱਸ. ਗਰੇਵਾਲ  ਨੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ।

ਲੋਕ ਅਦਾਲਤਾਂ ਦੇ ਫ਼ਾਇਦਿਆਂ ਬਾਰੇ ਦੱਸਦੇ ਹੋਏ ਮੈਡਮ ਮਾਨੀ ਅਰੋੜਾ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਹੋ ਜਾਂਦਾ ਹੈ ਤਾਂ ਉਸ ਦਾ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ, ਅਦਾਲਤੀ ਫ਼ੀਸਾਂ (ਜੇਕਰ ਕੋਈ ਭੁਗਤਾਨ ਕੀਤਾ ਗਿਆ ਹੈ)  ਪਾਰਟੀਆਂ ਨੂੰ ਵਾਪਸ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਝਗੜੇ ਦਾ ਨਿਪਟਾਰਾ ਉਨ੍ਹਾਂ ਦੀਆਂ ਆਪਸੀ ਨਿਪਟੀਆਂ ਸ਼ਰਤਾਂ ਅਨੁਸਾਰ ਤੇਜ਼ੀ ਨਾਲ ਹੋ ਜਾਂਦਾ ਹੈ। 

ਇਸ ਲਈ ਦੋਵਾਂ ਧਿਰਾਂ ਲਈ ਜਿੱਤ ਦੀ ਸਥਿਤੀ ਹੈ। ਲੋਕ ਅਦਾਲਤ ਦਾ ਮੁੱਢਲਾ ਉਦੇਸ਼ ਝਗੜਿਆਂ ਨੂੰ ਸਮਝੌਤੇ ਰਾਹੀਂ ਨਿਪਟਾਉਣਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਵੀ ਖ਼ਤਮ ਕੀਤਾ ਜਾ ਸਕੇ।ਨੈਸ਼ਨਲ ਲੋਕ ਅਦਾਲਤ ਵਿੱਚ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਅਤੇ ਸ਼੍ਰੀਮਤੀ ਦੀਪਿਕਾ ਸਿੰਘ, ਵਧੀਕ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਵੱਲੋਂ ਕੁੱਲ 214 ਕੇਸਾਂ ਦਾ ਨਿਪਟਾਰਾ ਕੀਤਾ ਗਿਆ। 

ਇਹ ਸਾਰੇ ਕੇਸ ਵਿਆਹ-ਸ਼ਾਦੀ ਦੇ ਝਗੜਿਆਂ ਨਾਲ ਸਬੰਧਤ ਸਨ, ਜਿਨ੍ਹਾਂ ਨੂੰ ਲੋਕ ਅਦਾਲਤ ਬੈਂਚਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਮੈਂਬਰਾਂ ਦੇ ਯਤਨਾਂ ਨਾਲ ਧਿਰਾਂ ਵੱਲੋਂ ਆਪਸੀ ਪਿਆਰ ਨਾਲ ਨਿਪਟਾਇਆ ਗਿਆ। ਅਦਾਲਤਾਂ ਵਿੱਚ ਲੰਮਾ ਸਮਾਂ ਚੱਲੇ ਮੁਕੱਦਮਿਆਂ ਤੋਂ ਬਾਅਦ ਵਿੱਛੜੇ ਪਰਿਵਾਰ ਮੁੜ ਇਕੱਠੇ ਹੋ ਗਏ।

 

Tags: Judiciary , National Legal Services Authority , Punjab State Legal Services Authority , National Lok Adalat , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD