Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰਨ ਤਾਰਨ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 1931 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ

Judiciary, National Legal Services Authority, Punjab State Legal Services Authority, National Lok Adalat, Tarn Taran

Web Admin

Web Admin

5 Dariya News

ਤਰਨ ਤਾਰਨ , 09 Sep 2023

Last updated on: Sep 09, 2023, 00:00 IST

ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 09.09.2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਜੀ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਗਈ ਹੈ।

ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ (12) ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ ਜਿਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਦੂਸਰਾ ਬੈਂਚ ਸ਼੍ਰੀ ਕੰਵਲਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਤੀਸਰਾ ਬੈਂਚ ਰਜਣੀ ਸ਼ੋਕਰਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ, ਚੌਂਥਾ ਬੈਂਚ ਮਾਣਯੋਗ ਸ਼੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ, ਤਰਨ ਤਾਰਨ, ਪੰਜਵਾਂ ਬੈਂਚ ਮਾਣਯੋਗ ਸ਼੍ਰੀਮਤੀ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ ਛੇਵਾ ਬੈਂਚ ਸ਼੍ਰੀ ਤਨਵੀਰ ਸਿੰਘ ਮਾਧਵ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਤਰਨ ਤਾਰਨ,। 

ਇਸ ਤੋਂ ਇਲਾਵਾ ਪੱਟੀ ਵਿਖੇ ਤਿੰਨ (03) ਬੈਂਚਾਂ ਦਾ ਗਠਨ ਕੀਤਾ ਗਿਆ। ਪਹਿਲਾ ਬੈਂਚ ਮਾਣਯੋਗ ਸ਼੍ਰੀ ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਦੂਸਰਾ ਬੈਂਚ ਮਾਣਯੋਗ ਸ਼੍ਰੀ ਗੋਰਵ ਗੁਪਤਾ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਪੱਟੀ ਤੀਸਰਾਂ ਬੈਂਚ ਸ਼੍ਰੀਮਤੀ ਹਰਸਿਮਰਨਜੀਤ ਕੌਰ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਪੱਟੀ ਦਾ ਬਣਿਆ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਮਾਣਯੋਗ ਮਿਸ ਗੁਰਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਖਡੂਰ ਸਾਹਿਬ ਦਾ ਬਣਿਆ। 

ਜਿਸ ਵਿੱਚ ਜੱਜ ਸਾਹਿਬਾਨਾਂ ਨੇ ਆਪਣੇ ਪੱਧਰ ਤੇ ਕੇਸਾਂ ਦਾ ਨਿਪਟਾਰਾ ਕੀਤਾ ਇਸ ਲੋਕ ਅਦਾਲਤ ਦੌਰਾਨ 3938 ਕੇਸਾਂ ਨੂੰ ਲਿਆ ਗਿਆ ਅਤੇ 1931 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 129062870  ਦੀ ਰੀਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। 

ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੋਮੀ ਲੋਕ ਅਦਾਲਤ ਦਾ ਆਯੋਜ਼ਨ ਮਿਤੀ 09.09.2023 ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ.ਆਈ. ਐਕਟ. ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਅਤੇ ਕਮੇਟੀ ਘਰ ਦੇ ਹੋਰ ਕੇਸ, ਸਾਰੀ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਕੰਜ਼ਉਮਰ ਕੋਰਟ ਅਤੇ ਰੈਵੀਨਿਊ ਕੋਰਟ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।

ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। 

ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੌਮੀ ਲੋਕ ਅਦਾਲਤ 09.12.2023 ਨੂੰ ਲੱਗੇਗੀ।ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

 

Tags: Judiciary , National Legal Services Authority , Punjab State Legal Services Authority , National Lok Adalat , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD