Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮੀ ਲੋਕ ਅਦਾਲਤ ਦੌਰਾਨ 11639 ਕੇਸਾਂ ਦਾ ਨਿਪਟਾਰਾ ਕੀਤਾ ਗਿਆ

Judiciary, National Legal Services Authority, Punjab State Legal Services Authority, National Lok Adalat, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ ਨਗਰ , 09 Sep 2023

Last updated on: Sep 09, 2023, 00:00 IST

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਸ੍ਰੀ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ  ਅਗਵਾਈ ਵਿਚ ਅੱਜ ਮਿਤੀ 09.09.2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 

ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ,  ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 18 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ,  ਸ੍ਰੀ ਸੰਦੀਪ ਕੁਮਾਰ ਸਿੰਗਲਾ,ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਕੇਵਲ ਕ੍ਰਿਸ਼ਨ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ, ਸ੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀ ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਿਊਨਲ, ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਸ੍ਰੀ ਐਸ.ਕੇ.ਅਗਰਵਾਲ, ਪ੍ਰੈਜ਼ੀਡੈਂਟ, ਜਿਲ੍ਹਾ ਕੰਜਿ਼ਊਮਰ ਫੋਰਮ, ਸ੍ਰੀ ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ, ਐਸ.ਏ.ਐਸ. ਨਗਰ ਅਤੇ ਸ੍ਰੀ ਮਨਿੰਦਰ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ। 

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 7 ਬੈਂਚ ਸ਼੍ਰੀਮਤੀ ਪਵਲੀਨ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਹਿਮਾਂਸੂੰ ਗੁਪਤਾ, ਉਪ ਮੰਡਲ ਮੈਜਿਸਟੇ੍ਰਟ, ਸ੍ਰੀ ਕੁਲਦੀਪ ਸਿੰਘ, ਤਹਿਸੀਲਦਾਰਸ, ਸ੍ਰੀ ਜਸਕਰਨ ਸਿੰਘ ਗਿੱਲ, ਨਾਇਬ ਤਹਿਸੀਲਦਾਰ, ਸ੍ਰੀ ਹਰਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ, ਖਰੜ ਵਿਖੇ 5 ਬੈਂਚ ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਜਸਵਿੰਦਰ ਸਿੰਘ, ਤਹਿਸੀਲਦਾਰ ਅਤੇ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ। 

ਮਾਨਯੋਗ ਮਿਸਟਰ ਜਸਟਿਸ ਸ੍ਰੀ ਅਨੂਪਇੰਦਰ ਸਿੰਘ ਗਰੇਵਾਲ, ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਇਸ ਲੋਕ ਅਦਾਲਤ ਦਾ ਦੌਰਾ ਕੀਤਾ ਗਿਆ ਅਤੇ ਵੱਖ ਵੱਖ ਬੈਂਚਾਂ ਵਿਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। 

ਇਸ ਤੋਂ ਇਲਾਵਾ ਲੋਕਾਂ ਵਿਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। 

ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕੱਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। 

ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

ਸ਼੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ *ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17089 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 11639 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 58,72,69,726/- ਕੀਮਤ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਇਸ *ਲੋਕ ਅਦਾਲਤ ਵਿਚ ਚਾਰ ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। 

ਲੋਕ ਅਦਾਲਤ ਬੈਂਚ ਦੀਆਂ ਕੋਸਿ਼ਸ਼ਾਂ ਕਰਕੇ ਇਹ ਚਾਰ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।

 

Tags: Judiciary , National Legal Services Authority , Punjab State Legal Services Authority , National Lok Adalat , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD