Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਨੈਸ਼ਨਲ ਲੋਕ ਅਦਾਲਤ ਵਿੱਚ 6338 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ

Judiciary, National Legal Services Authority, Punjab State Legal Services Authority, National Lok Adalat

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Sep 2023

Last updated on: Sep 09, 2023, 00:00 IST

ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜ਼ਨ ਵਿੱਚ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 08 ਬੈਂਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਤੇ ਮਲੋਟ/ਗਿਦੜਬਾਹਾ ਵਿਖੇ 2-2 ਬੈਂਚ ਲਗਾਏ ਗਏ।

ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ , ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ । ਜਿਸ ਦੀ ਕਰਮਵਾਰ ਸ਼੍ਰੀ ਸੰਦੀਪ ਸਿੰਘ ਬਾਜਵਾ, ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਮਿਸ ਅਮੀਤਾ ਸਿੰਘ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀ ਜਤਿੰਦਰਪਾਲ, ਸਿਵਲ ਜੱਜ (ਸੀਨੀ. ਡਵੀ,), ਰਾਜਪਾਲ ਰਾਵਲ, ਸੀ.ਜੇ.ਐਮ,, ਸ਼੍ਰੀ ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀਨੀ ਡਵੀ), ਮਿਸ ਗੁਰਪ੍ਰੀਤ ਕੌਰ, ਸਿਵਲ ਜੱਜ ਜੁਨੀਅਰ ਡਵੀ, ਸ਼੍ਰੀ ਗੁਰਨਾਮ ਸਿੰਘ, ਚੇਅਰਮੈਨ ਪੀ. ਐਲ. ਏ., ਸ਼੍ਰੀ ਨੀਰਜ ਕੁਮਾਰ, ਵਧੀਕ ਸਿਵਲ ਜੱਜ ਸੀਨੀ. ਡਵੀ. ਮਲੋਟ, ਮਿਸ ਦਿਲਸ਼ਾਦ ਕੌਰ, ਜੇ.ਐਮ.ਆਈ.ਸੀ, ਮਿਸ ਅਮਨਦੀਪ ਕੌਰ, ਵਧੀਕ ਸਿਵਲ ਜੱਜ ਸੀਨੀ.ਡਵੀ. ਗਿੱਦੜਬਾਹਾ, ਮਿਸ ਏਕਤਾ, ਜੇ.ਐਮ.ਆਈ.ਸੀ, ਗਿੱਦੜਬਾਹਾ ਆਦਿ ਬੈਂਚਾਂ ਵਲੋਂ ਧਿਰਾਂ ਦੀ ਸੁਣਵਾਈ ਕੀਤੀ ਗਈ। 

ਇਸ ਲੋਕ ਅਦਾਲਤ ਵਿਚ ਕੁੱਲ 6666 ਕੇਸ ਰੱਖੇ ਗਏ, ਜਿਨ੍ਹਾਂ ਵਿਚ ਕੁੱਲ 6338 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਸ ਮੌਕੇ 2016 ਤੋ ਚੱਲ ਰਹੇ ਪੁਰਾਣੇ ਕੇਸਾਂ ਦਾ ਵੀ ਅੱਜ ਲੋਕ ਅਦਾਲਤ ਵਿਚ ਨਿਪਟਾਰਾ ਕੀਤਾ ਗਿਆ। ਮਾਨਯੋਗ ਅਦਾਲਤ ਸ਼੍ਰੀ ਸੰਦੀਪ ਸਿੰਘ ਬਾਜਵਾ ਵਧੀਕ ਸ਼ੈਸ਼ਨ ਜੱਜ ਵਲੋ 135 Electricity Act ਦੇ ਤਹਿਤ  91 ਬਿਜਲੀ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ।

ਇਸ ਮੌਕੇ ਲੋਕ ਅਦਾਲਤ ਦੌਰਾਨ ਆਏ ਲੀਟੀਗੈਂਟਸ ਵਾਸਤੇ ਖਾਣੇ ਦਾ ਲੰਗਰ ਲਗਾਇਆ ਗਿਆ, ਜਿਸ ਦੀ ਸੇਵਾ ਸੋਨੀ ਬਾਬਾ ਰੁਪਾਣੇ ਵਾਲੇ ਵੱਲੋ ਕੀਤੀ ਗਈ। ਮਿਸ ਹਰਪ੍ਰੀਤ ਕੌਰ, ਸਕੱਤਰ/ਸੀ.ਜੀ.ਐਮ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾ ਦਾ ਵਧ ਤੋਂ ਵਧ ਲਾਭ ਉਠਾਉਣ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਅਗਲੀ  ਨੈਸ਼ਨਲ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਾਉਣਾ ਹੋਵੇ, ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।

 

Tags: Judiciary , National Legal Services Authority , Punjab State Legal Services Authority , National Lok Adalat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD