Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰਾਸ਼ਟਰੀ ਲੋਕ ਅਦਾਲਤ ਵਿੱਚ 3802 ਕੇਸਾਂ ਦਾ ਨਿਪਟਾਰਾ

13,14,83,527/- ਰੁਪਏ ਦੇ ਅਵਾਰਡ ਕੀਤੇ ਪਾਸ

Judiciary, National Legal Services Authority, Punjab State Legal Services Authority, National Lok Adalat, Mansa

Web Admin

Web Admin

5 Dariya News

ਮਾਨਸਾ , 09 Sep 2023

Last updated on: Sep 09, 2023, 00:00 IST

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੀਤੀ ਸਾਹਨੀ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਸਬੰਧੀ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ 7, ਬੁਢਲਾਡਾ ਵਿਖੇ 1 ਅਤੇ ਸਰਦੂਲਗੜ ਵਿਖੇ 1 ਬੈਂਚ ਦਾ ਗਠਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੀਤੀ ਸਾਹਨੀ ਨੇ ਦੱਸਿਆ ਕਿ ਮਾਨਸਾ ਵਿਖੇ ਐਡੀਸ਼ਨਲ ਸ਼ੈਸ਼ਨਜ਼ ਜੱਜ ਸ਼੍ਰੀ ਆਸ਼ੀਸ਼ ਕੁਮਾਰ ਬਾਂਸਲ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਮਿਸ. ਕਮਲ ਵਰਿੰਦਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਪੁਸ਼ਪਿੰਦਰ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਹਰਪ੍ਰੀਤ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਮਨੂੰ ਮਿੱਤੂ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਸ਼੍ਰੀ ਰਾਜ ਪਾਲ ਸਿੰਘ ਤੇਜੀ, ਬੁਢਲਾਡਾ ਵਿਖੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਮਿਸ. ਜਸੀਕਾ ਵਿੱਜ ਅਤੇ ਸਰਦੂਲਗੜ੍ਹ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ ਵੱਲੋਂ 3802 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਨਿਪਟਾਰਾ ਕੀਤੇ ਗਏ ਕੁੱਲ 3802 ਕੇਸਾਂ ਵਿੱਚ 13,14,83,527/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੀਤੀ ਸਾਹਨੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਰਾਸ਼ਟਰੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਵੈਬੀਨਾਰ ਅਤੇ ਮੀਟਿੰਗਾਂ ਰਾਹੀਂ ਜਾਗਰੂਕਤਾ ਫੈਲਾਈ ਗਈ ਸੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਰਾਕੇਸ਼ ਸਿੰਗਲਾ, ਸ਼ੇਰ ਜੰਗ, ਨਵਲ ਕੁਮਾਰ ਗੋਇਲ, ਡਾਕਟਰ ਜਨਕ ਰਾਜ, ਮਿਸ. ਬਲਵੀਰ ਕੌਰ, ਵਿਸ਼ਵਦੀਪ ਸਿੰਘ ਬਰਾੜ, ਅਮਿਤ ਸਿੰਗਲਾ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਸੱਤਪਾਲ ਬਾਂਸਲ, ਗੁਰਨੀਸ਼ ਸਿੰਘ ਮਾਨਸ਼ਾਹੀਆਂ, ਦਰਸ਼ਨ ਸਿੰਘ, ਸਸ਼ੀ ਬਾਲਾ, ਲੇਖਾ ਰਾਣੀ, ਸੁਨੀਲ ਕੁਮਾਰ ਗਰਗ, ਅੰਮ੍ਰਿਤਪਾਲ ਸਿੰਘ ਵਿਰਕ, ਲਖਵੀਰ ਸਿੰਘ ਅਤੇ ਚਮੌਕਰ ਸਿੰਘ ਸ਼ਾਮਿਲ ਸਨ

 

Tags: Judiciary , National Legal Services Authority , Punjab State Legal Services Authority , National Lok Adalat , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD