Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ

2965 ਕੇਸਾਂ ਦਾ ਨਿਪਟਾਰਾ ਕੀਤਾ ਤੇ 17 ਕਰੋੜ 87 ਲੱਖ ਦੇ ਕਰੀਬ ਰੁਪਏ ਦੇ ਐਵਾਰਡ ਪਾਸ ਕੀਤੇ

Judiciary, National Legal Services Authority, Punjab State Legal Services Authority, National Lok Adalat, Rupngar

Web Admin

Web Admin

5 Dariya News

ਰੂਪਨਗਰ , 09 Sep 2023

Last updated on: Sep 09, 2023, 00:00 IST

ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2023 ਦੀ ਤੀਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਵਿਖੇ ਅਤੇ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ। 

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਵਿਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 5327 ਕੇਸ ਲਏ ਗਏ ਜਿਨ੍ਹਾਂ ਵਿਚ ਦੀਵਾਨੀ, ਫੌਜਦਾਰੀ ਕੰਪਾਊਂਡੇਬਲ ਕੇਸ, 138 ਐਨਆਈ ਐਕਟ ਕੇਸ, ਬੈਂਕ ਰਿਕਵਰੀ ਕੇਸ, ਜ਼ਮੀਨ ਪ੍ਰਾਪਤੀ ਦੇ ਕੇਸ, ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵਿਆਂ ਦੇ ਕੇਸ, LAC ਕੇਸ, ਮਾਲ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨ ਸ਼ਾਮਿਲ ਸਨ। 

ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਵੀ ਲਾਏ ਗਏ। ਰੈਵੇਨਿਊ ਅਤੇ ਕੰਜ਼ਿਊਮਰ ਫੋਰਮ ਵਿਖੇ ਵੀ ਬੈਂਚ ਲਗਾਏ ਗਏ। ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ 5327 ਕੇਸਾਂ ਵਿੱਚੋਂ 2965 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 17 ਕਰੋੜ 87 ਲੱਖ ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਵੱਲੋਂ ਅੱਗੇ ਦੱਸਿਆ ਗਿਆ ਕਿ ਲੋਕ ਅਦਾਲਤ ਹਮੇਸ਼ਾ ਹੀ ਝਗੜਿਆਂ ਦੇ ਸੁਚੱਜੇ ਢੰਗ ਨਾਲ ਨਿਪਟਾਰੇ ਲਈ ਸਭ ਤੋਂ ਵਧੀਆ ਤਰੀਕਾ ਰਹੀ ਹੈ। 

ਇਸ ਵਿਚ ਧਿਰਾਂ ਦੁਆਰਾ ਅਦਾ ਕੀਤੀ ਸਾਰੀ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਜੇਕਰ ਮਾਮਲਾ ਲੋਕ ਅਦਾਲਤ ਵਿੱਚ ਨਿਪਟਾਇਆ ਜਾਂਦਾ ਹੈ ਅਤੇ ਲੋਕ ਅਦਾਲਤ ਦੇ ਬੈਂਚ ਦੁਆਰਾ ਪਾਸ ਕੀਤੇ ਗਏ ਅਵਾਰਡ ਦੀ ਅੱਗੇ ਕੋਈ ਅਪੀਲ ਨਹੀਂ ਹੁੰਦੀ।ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਰੂਪਨਗਰ ਅਸ਼ੀਸ਼ ਠੱਠਈ ਨੇ 7 ਸਾਲ ਤੋਂ ਵੱਧ ਪੁਰਾਣੇ ‘ਭੁਪਿੰਦਰ ਸਿੰਘ ਬਨਾਮ ਹਰਦਿਆਲ ਸਿੰਘ’ ਅਤੇ ‘ਜਸਪਾਲ ਕੌਰ ਬਨਾਮ ਹਰਦਿਆਲ ਸਿੰਘ’ ਦੇ 2 ਸਿਵਲ ਮੁਕੱਦਮਿਆਂ ਦਾ ਨਿਪਟਾਰਾ ਕੀਤਾ। 

ਉਨ੍ਹਾਂ ਦਾ ਸਮਝੌਤਾ ਕਰਕੇ ਵਿਵਾਦ ਸੁਲਝਾ ਲਿਆ ਗਿਆ। ਇਸੇ ਤਰ੍ਹਾਂ ਬਰਿੰਦਰ ਸਿੰਘ ਰੋਮਾਣਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਨੇ ਬੱਚੇ ਦੀ ਸਰਪ੍ਰਸਤੀ ਨਾਲ ਸਬੰਧਤ ‘ਅਸਗਰ ਅਲੀ ਬਨਾਮ ਜਨਰਲ ਪਬਲਿਕ’ ਦੇ ਕੇਸ ਦਾ ਨਿਪਟਾਰਾ ਕੀਤਾ। ਮਾਮਲਾ ਸਾਲ 2017 ਨਾਲ ਸਬੰਧਤ ਹੈ। ਧਿਰਾਂ ਦੇ ਸਮਝੌਤੇ ਅਨੁਸਾਰ ਪਿਤਾ ਨੂੰ ਮਿਲਣ ਦਾ ਅਧਿਕਾਰ ਦੇਣ ਦਾ ਆਪਸੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ। 

ਇਸੇ ਤਰ੍ਹਾਂ 5 ਸਾਲ ਪੁਰਾਣਾ ਕੇਸ ‘ਲਕਸ਼ਮੀ ਦੇਵੀ ਬਨਾਮ ਕਮਲ ਕੁਮਾਰ’ ਵਿੱਚ ਦੋਹਾਂ ਧਿਰਾਂ ਵਿਚਕਾਰ ਵਿਆਹ ਦੇ ਵਿਵਾਦ ਨੂੰ ਸੁਲਝਾਇਆ ਗਿਆ ਅਤੇ ਅੱਗੇ ਇਹ ਹੱਲ ਕੀਤਾ ਗਿਆ ਕਿ ਬੱਚਿਆਂ ਦੇ ਅਕਾਦਮਿਕ ਸੈਸ਼ਨਾਂ ਤੋਂ ਬਾਅਦ, ਲਕਸ਼ਮੀ ਦੇਵੀ ਬੱਚਿਆਂ ਸਮੇਤ ਆਪਣੇ ਸਹੁਰੇ ਘਰ ਵਾਪਸ ਆ ਕੇ ਰਹਿਣਗੇ। ਸਕੱਤਰ ਵੱਲੋਂ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੂਪਨਗਰ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ, ਰੂਪਨਗਰ ਵਿਖੇ ਲਿਟੀਗੈਂਟਾਂ ਲਈ ਭੋਜਨ ਅਤੇ ਚਾਹ ਦੇ ਲੰਗਰ ਦਾ ਪ੍ਰਬੰਧ ਕਰਨ ਲਈ ਵੀ ਧੰਨਵਾਦ ਕੀਤਾ ਗਿਆ।

 

Tags: Judiciary , National Legal Services Authority , Punjab State Legal Services Authority , National Lok Adalat , Rupngar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD