Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੁਸ਼ਤੀ ਦੰਗਲ ਅਤੇ ਕਬੱਡੀ ਕੱਪ ਵਰਗੇ ਉਪਰਾਲੇ ਸਾਡੇ ਪੰਜਾਬੀ ਸੱਭਿਆਚਾਰ ਦਾ ਅਮੀਰ ਵਿਰਸਾ ਦਰਸਾਉਂਦੇ - ਜਸਟਿਸ ਵਿਨੋਦ ਕੇ. ਸ਼ਰਮਾ

ਲੋਕਪਾਲ ਪੰਜਾਬ ਨੇ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਗਏ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

Sports News, Kabaddi, Morinda, Justice Vinod K. Sharma, Lokpal Punjab

Web Admin

Web Admin

5 Dariya News

ਮੋਰਿੰਡਾ , 09 Sep 2023

Last updated on: Sep 09, 2023, 00:00 IST

ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਵਰਗੇ ਉਪਰਾਲੇ ਸਾਡੇ ਪੰਜਾਬੀ ਸੱਭਿਆਚਾਰ ਦੇ ਅਮੀਰ ਵਿਰਸੇ ਨੂੰ ਦਰਸਾਉਂਦੇ ਹਨ, ਜੋ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰਦੀਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਸ਼੍ਰੀ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਨਹਿਰੂ ਯੁਵਾ ਕੇਂਦਰ ਰੋਪੜ ਦੀ ਸਰਪ੍ਰਸਤੀ ਹੇਠ ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਗਏ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਕਿਹਾ ਕਿ ਚੰਗੀ ਜ਼ਿੰਦਗੀ ਬਤੀਤ ਕਰਨ ਲਈ ਸਾਡੇ ਨੌਜਵਾਨਾਂ ਨੂੰ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ।ਜ਼ਿਕਰਯੋਗ ਹੈ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਝੰਡੀ ਕੁਸ਼ਤੀ ਦਾ ਇਨਾਮ ਇੱਕ ਲੱਖ ਰੁਪਏ ਦਿੱਤਾ ਗਿਆ ਅਤੇ ਜੇਤੂ ਪਹਿਲਵਾਨ ਨੂੰ ਮੱਝ ਦਿੱਤੀ ਗਈ।

ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਸ. ਹਰਬੰਸ ਸਿੰਘ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਸ. ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਨਹਿਰੂ ਯੁਵਾ ਕੇਂਦਰ ਤੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ਼੍ਰੀ ਪੰਕਜ ਯਾਦਵ, ਐਸ.ਐਚ.ਓ. ਸਦਰ ਮੋਰਿੰਡਾ ਸ.ਸਿਮਰਨਜੀਤ ਸਿੰਘ, ਕਲੱਬ ਪ੍ਰਧਾਨ ਸ.ਕੁਲਦੀਪ ਸਿੰਘ, ਨੰਬਰਦਾਰ ਸ.ਬਹਾਦਰ ਸਿੰਘ, ਸ.ਜਸਕਰਨ ਸਿੰਘ, ਜਸਪ੍ਰੀਤ ਸਿੰਘ ਕਲਸੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Sports News , Kabaddi , Morinda , Justice Vinod K. Sharma , Lokpal Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD