Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐੱਸ.ਏ.ਐੱਸ ਨਗਰ ਜ਼ਿਲ੍ਹੇ ਲਈ ਖੇਤੀ ਮਸ਼ੀਨਰੀ ਦਾ ਕੱਢਿਆ ਗਿਆ ਡਰਾਅ

Punjab Admin, ADC Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ ਨਗਰ , 10 Sep 2023

Last updated on: Sep 10, 2023, 00:00 IST

ਸ਼੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੀਤਿਕਾ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਦਿੱਤੀਆਂ ਗਈਆਂ ਆਨਲਾਇਨ ਅਰਜੀਆਂ ਨਾਲ ਸਬੰਧਤ ਕਿਸਾਨਾਂ ਦੀ ਚੋਣ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਆਨਲਾਇਨ ਪੋਰਟਲ ਰਾਹੀਂ ਡਰਾਅ ਕੱਢਿਆ ਗਿਆ। 

ਇਸ ਮੌਕੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ-ਕਮ- ਕਨਵੀਨਰ ਜਿਲ੍ਹਾ ਪੱਧਰੀ ਕਾਰਜਕਾਰੀ ਐਗਜੀਕਿਊਟਿਵ ਕਮੇਟੀ ਐਂਸ.ਏ.ਐੱਸ.ਨਗਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਖੇਤੀ ਮਸ਼ੀਨਾਂ ਦੀ ਵੰਡ ਅਤੇ ਆਈ.ਈ.ਸੀ. ਕੰਪੋਨੈਂਟ ਅਧੀਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਦੁਆਰਾ ਤਿਆਰ ਕੀਤੇ ਗਏ  ਸੀ.ਆਰ.ਐਮ. ਪੋਰਟਲ ਤੇ ਕਿਸਾਨਾਂ ਵੱਲੋਂ ਸਾਲ 2023-24 ਦੌਰਾਨ ਕੁੱਲ ਅਰਜੀਆਂ  415 ਵਿਅਗਤੀਗਤ, ਐਫ.ਪੀ.ਓ. 02 , ਗਰੁੱਪ 08 , 110 ਗ੍ਰਾਮ ਪੰਚਾਇਤਾਂ ਅਤੇ ਕੋਆਪ੍ਰੇਟਿਵ ਸੁਸਾਇਟੀਆਂ 50 ਮਸ਼ੀਨਾਂ ਲਈ ਆਨਲਾਇਨ ਅਰਜੀਆਂ ਪ੍ਰਾਪਤ ਹੋਈਆਂ ਸਨ।  ਜਿਨ੍ਹਾਂ ਵਿੱਚੋਂ  168 ਵਿਅਕਤੀਗਤ ਨੂੰ ਦੇਣ ਦਾ ਟੀਚਾ ਜਿਸ ਵਿੱਚੋਂ ਉਨ੍ਹਾਂ  ਵੱਲੋਂ ਦਿੱਤੀ ਤਰਜੀਹ ਦੇ ਆਧਾਰ ਤੇ 107 ਮਸ਼ੀਨਾਂ ਦਾ ਡਰਾਅ ਕੱਢਿਆ ਗਿਆ। 

ਇਸੇ ਤਰ੍ਹਾਂ ਅਨੁਸੂਚਿਤ ਜਾਤੀ ਲਈ 82 ਮਸ਼ੀਨਾਂ ਦਾ ਡਰਾਅ ਕੱਢਣ ਦਾ ਟੀਚਾ ਸੀ ਜਿਸ ਵਿੱਚੋਂ ਕੇਵਲ 6 ਅਰਜੀਆਂ ਹੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚ ਸਾਰਿਆਂ ਨੂੰ ਹੀ ਮਸ਼ੀਨਾਂ ਦੇ ਦਿੱਤੀਆਂ ਗਈਆਂ ਹਨ। ਇਸ ਤਰ੍ਰਾਂ 9 ਬੇਲਰ, 65 ਸੁਪਰ ਸੀਡਰ, 9 ਜੀਰੋ ਟਿੱਲ ਡਰਿੱਲ, ਦੋ ਮਲਚਰ, 3 ਸ਼ਰੱਬਕੱਟਰ , 5 ਐਮ.ਬੀ.ਪਲਾਓ , 2 ਐਂਸ.ਐਮ.ਐੱਸ., ਤਿੰਨ ਚੋਪਰ ਕਮ ਸ਼ਰੈਡਰ ਡਰਾਅ ਵਿੱਚ ਦਿੱਤੇ ਗਏ। 

ਇਸ ਮੌਕੇ  ਸ਼੍ਰੀ ਅਮਰਿੰਦਰਪਾਲ ਸਿੰਘ ਚੌਹਾਨ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ਼੍ਰੀ ਗੁਰਬੀਰ ਸਿੰਘ ਢਿਲੋਂ  ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਡਾ. ਹਰਮੀਤ ਕੌਰ ਕੇ.ਵੀ.ਕੇ., ਡਾ. ਸੁੱਚਾ ਸਿੰਘ ਸਿੱਧੂ ਖੇਤੀਬਾੜੀ ਵਿਸਥਾਰ ਅਫਸਰ , ਸ੍ਰੀ ਲਖਵਿੰਦਰ ਸਿੰਘ ਜੂਨੀਅਰ ਤਕਨੀਸੀਅਨ, , ਕਿਸਾਨ ਸ਼੍ਰੀ ਗੁਰਤੇਜ ਸਿੰਘ ਡੇਰਾਬਸੀ, ਸ਼੍ਰੀ ਸੁਖਦੀਪ ਸਿੰਘ ਦਸਮੇਸ ਕਿਸਾਨ ਵੈਲਫੇਅਰ ਸੁਸਾਇਟੀ, ਸ਼੍ਰੀ ਪਰਦੀਪ ਸਿੰਘ ਸੋਹਾਣਾ, ਸ਼੍ਰੀ ਰਵਿੰਦਰ ਸਿੰਘ ਅਤੇ ਸ਼੍ਰੀ ਕੁਲਵਿੰਦਰ ਸਿੰਘ ਸੋਹਾਣਾ ਵੱਲੋਂ ਭਾਗ ਲਿਆ ਗਿਆ।

 

Tags: Punjab Admin , ADC Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD