Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 13ਵੀਂ ਕੌਮੀ ਯੋਗਾ ਮੀਟ ਸ਼ੁਰੂ

ਦੇਸ਼ ਭਰ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਵਿੱਚੋਂ ਆਏ 335 ਖਿਡਾਰੀ ਕਰ ਰਹੇ ਨੇ ਸ਼ਿਰਕਤ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Sep 2023

Last updated on: Sep 10, 2023, 00:00 IST

ਭਾਰਤ ਦੇ ਸਿਖਿਆ ਮੰਤਰਾਲੇ ਅਧੀਨ ਮਿਆਰੀ ਸਿੱਖਿਆ ਦੇ ਰਹੇ 649 ਜਵਾਹਰ ਨਵੋਦਿਆ ਵਿਦਿਆਲਿਆਂ ਦੇ ਪੂਰੇ ਦੇਸ਼ ਵਿੱਚੋਂ ਆਏ 335 ਖਿਡਾਰੀਆਂ ਦੀ 13ਵੀਂ ਕੌਮੀ ਯੋਗਾ ਮੀਟ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਸ਼ੁਰੂ ਹੋਈ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਜੇ.ਐਨ. ਵੀ ਫਲਾਹੀ ਦੇ ਵਿਦਿਆਰਥੀਆਂ ਨੇ ਸਵਾਗਤੀ ਗੀਤ ਗਾ ਕੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਸੰਤੋਸ਼ ਸ਼ਰਮਾ ਸਹਾਇਕ ਕਮਿਸ਼ਨਰ ਨੇ ਮੁੱਖ ਮਹਿਮਾਨ, ਟੀਮ ਮੈਨੇਜਰਾਂ, ਮਹਿਮਾਨਾਂ ਅਤੇ ਮੀਟ ਵਿਚ ਹਿੱਸਾ ਲੈਣ ਆਏ ਖਿਡਾਰੀਆਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਯੋਗਾ ਦੇ ਮਹੱਤਵ ਬਾਰੇ ਦੱਸਿਆ।ਇਸ ਦੌਰਾਨ ਭਾਰਤ ਦੇ ਅੱਠ ਨਵੋਦਿਆ ਵਿਦਿਆਲਿਆ ਸਮਿਤੀ ਖੇਤਰਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ।

ਮੁੱਖ ਮਹਿਮਾਨ ਨੇ ਨਵੋਦਿਆ ਵਿਦਿਆਲਿਆ ਸਮਿਤੀ ਦਾ ਝੰਡਾ ਲਹਿਰਾਇਆ।ਇਸ ਉਪਰੰਤ ਖਿਡਾਰੀਆਂ ਨੇ ਖੇਡ ਨੂੰ ਖੇਡ ਦੀ ਸੱਚੀ ਭਾਵਨਾ ਨਾਲ਼ ਖੇਡਣ ਦੀ ਸਹੁੰ ਚੁੱਕੀ।ਵਿਦਿਆਲਿਆ ਦੇ ਪ੍ਰਿੰਸੀਪਲ ਰੰਜੂ ਦੁਗਲ ਨੇ ਵਿਦਿਆਰਥੀਆਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ। ਜੇ. ਐਨ.ਵੀ ਪੋਜੇਵਾਲ ਨੇ ਗਿੱਧਾ ਅਤੇ ਜੇ. ਐਨ. ਵੀ ਹਮੀਰਪੁਰ ਨੇ ਹਰਿਆਣਵੀ ਡਾਂਸ ਪੇਸ਼ ਕੀਤਾ। 

ਮੁੱਖ ਮਹਿਮਾਨ ਕੋਮਲ ਮਿੱਤਲ ਨੇ ਖੇਡਾਂ ਰਾਹੀਂ ਹੁੰਦੇ ਚਰਿੱਤਰ ਨਿਰਮਾਣ ਬਾਰੇ ਬੋਲਦਿਆਂ ਸਾਰੇ ਵਿਦਿਆਰਥੀਆਂ ਨੂੰ ਇਸ ਮੀਟ ਵਿੱਚ ਹਿੱਸਾ ਲੈਣ ਲਈ ਅਸ਼ੀਰਵਾਦ ਦਿੱਤਾ ਅਤੇ  ਕਿਹਾ ਕਿ ਇਹ ਕੌਮੀ ਮੀਟ ਹੁਸ਼ਿਆਰਪੁਰ ਜਿਲ੍ਹੇ ਲਈ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਮੁੱਖ ਮਹਿਮਾਨ ਨੂੰ ਵਿਦਿਆਲਿਆ ਵਲੋਂ ਯਾਦ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਸਹਾਇਕ ਕਮਿਸ਼ਨਰ ਡੀ.ਡੀ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਨਵੋਦਿਆ ਵਿਦਿਆਲਿਆ ਸਮਿਤੀ ਖੇਤਰੀ ਦਫ਼ਤਰ ਚੰਡੀਗੜ੍ਹ ਦੇ ਸਹਾਇਕ ਕਮਿਸ਼ਨਰ ਸੰਤੋਸ਼ ਸ਼ਰਮਾ, ਅਨੀਤਾ ਕੁਮਾਰੀ, ਆਰ. ਕੇ ਵਰਮਾ, ਡੀ. ਡੀ ਸ਼ਰਮਾ, ਵੱਖ-ਵੱਖ ਜਵਾਹਰ ਨਵੋਦਿਆ ਵਿਦਿਆਲਿਆਂ ਦੇ ਪ੍ਰਿੰਸੀਪਲ ਐਸ. ਡੀ. ਸ਼ਰਮਾ, ਰਵਿੰਦਰ ਕੁਮਾਰ, ਰਵਿੰਦਰ ਸਿੰਘ, ਨਿਸ਼ੀ ਗੋਇਲ, ਸੁਨੀਤਾ, ਦਿਨੇਸ਼ ਸੱਭਰਵਾਲ, ਟੀਮਾਂ ਦੇ ਮੈਨੇਜਰ ਨਰੰਜਣ ਦਲਾਈ (ਭੋਪਾਲ ਰੀਜ਼ਨ), ਪਵਨ ਕੁਮਾਰ ਦੂਬੇ (ਪਟਨਾ ਰੀਜ਼ਨ), ਸੁਨੀਲ (ਪੁਣੇ ਰੀਜ਼ਨ), ਐਸ. ਕੇ ਤਿਵਾੜੀ (ਚੰਡੀਗੜ੍ਹ ਰੀਜ਼ਨ), ਰਤੀਸ਼ (ਸ਼ਿਲੌਂਗ ਰੀਜ਼ਨ), ਯੋਗੇਸ਼ ਕੁਮਾਰ ਮੌਰੀਆ (ਲਖਨਊ ਰੀਜ਼ਨ), ਗਜ਼ੇ ਸਿੰਘ (ਜੈਪੁਰ ਰੀਜ਼ਨ), ਪਾਂਡੂ ਰੰਗਾਰਾਓ (ਹੈਦਰਾਬਾਦ ਰੀਜ਼ਨ), ਸੀਨੀਅਰ ਅਧਿਆਪਕ ਸੰਜੀਵ ਕੁਮਾਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਆਏ ਅਤੇ ਨਵੋਦਿਆ ਫਲਾਹੀ ਦੇ ਸਟਾਫ ਮੈਂਬਰ, ਸੁਰਜੀਤ ਲਾਲ ਸਰਪੰਚ ਫਲਾਹੀ, ਬਲਜਿੰਦਰ ਕੌਰ ਸਰਪੰਚ ਮਹਿਮੋਵਾਲ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD