Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲ ਲਕੀਰ ਅੰਦਰ ਪੈਂਦੀ ਜ਼ਮੀਨ ਦੀ ਰਜਿਸਟਰੀ, ਕਲੋਨੀਆਂ ਨੂੰ ਰੈਗੂਲਰ ਕਰਨ ਲਈ ਸਰਲ ਪਾਲਿਸੀ ਲਿਆਵੇ ਸਰਕਾਰ : ਕੁਲਜੀਤ ਸਿੰਘ ਬੇਦੀ

ਵਿੱਤੀ ਤੌਰ ਤੇ ਕਮਜ਼ੋਰ ਲੋਕਾਂ ਲਈ ਮਕਾਨ ਬਣਾਉਣ, ਨੀਡ ਬੇਸਡ ਲਿਆਉਣ ਦੀ ਮੰਗ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 11 Sep 2023

Last updated on: Sep 11, 2023, 00:00 IST

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਪੈਂਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਫੌਰੀ ਤੌਰ ਤੇ ਆਰੰਭ ਕੀਤੀ ਜਾਵੇ। ਕੁਲਜੀਤ ਬੇਦੀ ਨੇ ਇਸ ਦੇ ਨਾਲ ਨਾਲ ਇਹ ਵੀ ਮੰਗ ਕੀਤੀ ਕਿ ਪੰਜਾਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਣਅਧਿਕਾਰਤ ਕਲੋਨੀਆਂ ਨੂੰ ਸਰਲ ਪਾਲਿਸੀ ਲੈ ਕੇ ਅਧਿਕਾਰਤ ਕੀਤਾ ਜਾਵੇ। 

ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿੱਚ ਵਿੱਤੀ ਤੌਰ ਤੇ ਕਮਜ਼ੋਰ ਵਰਗ ਲਈ ਮਕਾਨ ਬਣਾ ਕੇ ਦੇਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਐਲਾਨ ਵੀ ਕਰ ਚੁੱਕੀ ਹੈ ਪਰ ਇਸ ਉੱਤੇ ਅਮਲ ਹਾਲੇ ਬਾਕੀ ਹੈ। 

ਡਿਪਟੀ ਮੇਅਰ ਨੇ ਸ਼ਹਿਰਾਂ ਵਿੱਚ ਨੀਡ ਬੇਸਡ ਪਾਲਸੀ ਛੇਤੀ ਲਾਗੂ ਕਰਨ ਦੀ ਵੀ ਮੰਗ ਕੀਤੀ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਦੀ ਹੈ। 

ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਸਰਕਾਰ ਬਣਾਈ ਕਿਉਂਕਿ ਉਹਨਾਂ ਨੂੰ ਇਹ ਲੱਗਦਾ ਸੀ ਕਿ ਇਹ ਸਰਕਾਰ ਆਮ ਲੋਕਾਂ ਦੀ ਗੱਲ ਸੁਣੇਗੀ। ਉਹਨਾਂ ਕਿਹਾ ਕਿ ਡੇਢ ਸਾਲ ਤੋਂ ਬਣੀ ਇਸ ਸਰਕਾਰ ਨੇ ਗੈਰ ਕਾਨੂੰਨੀ ਕਹੀ ਜਾਣ ਵਾਲੀਆਂ ਕਲੋਨੀਆਂ ਦੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ। 

ਉਹਨਾਂ ਕਿਹਾ ਕਿ ਅਜਿਹੀਆਂ ਕਥਿਤ ਤੌਰ ਤੇ ਗੈਰ ਕਾਨੂੰਨੀ ਕਲੋਨੀਆਂ ਵਿਚ ਪੰਜਾਬ ਦੇ ਸੱਠ ਫ਼ੀਸਦੀ ਲੋਕ ਵੱਸਦੇ ਹਨ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ  ਕਲੋਨੀਆਂ ਦੀਆਂ ਰਜਿਸਟਰੀਆਂ ਤੇ ਰੋਕ ਲਗਾ ਕੇ  ਐਨ. ਓ. ਸੀ. ਦੀ ਸ਼ਰਤ ਲਗਾ ਦਿਤੀ ਹੈ  ਤੇ  ਖਾਲੀ ਪਲਾਟਾਂ ਦੀ ਉਸਾਰੀ ਕਰਨ ਤੇ ਰੋਕ ਲਗਾ ਦਿਤੀ ਹੈ ਜੋ ਕਿ ਗੈਰ ਕਾਨੂੰਨੀ ਹੈ ਅਤੇ ਲੋਕਾਂ ਦੇ ਸੰਵਿਧਾਨਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਪੰਜਾਬ ਵਿੱਚ ਵਿੱਤੀ ਤੌਰ ਤੇ ਕਮਜ਼ੋਰ ਲੋਕਾਂ ਲਈ ਈ ਡਬਲਿਊ ਐਸ ਵਰਗ ਦੇ ਮਕਾਨ ਬਣਾ ਕੇ ਦੇਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਕਈ ਵਾਰ ਇਹ ਐਲਾਨ ਕਰ ਚੁੱਕੀ ਹੈ ਪਰ ਇਸ ਉੱਤੇ ਕੋਈ ਅਮਲ ਨਹੀਂ ਹੋਇਆ। 

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ  ਗਮਾਡਾ ਵੱਲੋਂ ਹਜ਼ਾਰਾਂ ਲੋਕਾਂ ਦੇ ਇਸ ਸਬੰਧੀ ਡਰਾਅ ਵੀ ਕੱਢੇ ਗਏ ਸਨ ਪਰ ਬਾਅਦ ਵਿੱਚ ਉਹ ਪਾਲਿਸੀ ਹੀ ਖਾਰਜ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਤੋਂ ਬਹੁਤ ਉਮੀਦਾਂ ਹਨ ਕਿ ਸਰਕਾਰ ਉਨ੍ਹਾਂ ਦੇ ਸਿਰ 'ਤੇ ਛੱਤ ਦਾ ਬੰਦੋਬਸਤ ਕਰੇਗੀ।

ਇਸੇ ਤਰ੍ਹਾਂ ਕੁਲਜੀਤ ਸਿੰਘ ਬੇਦੀ ਨੇ ਸ਼ਹਿਰਾਂ ਵਿੱਚ ਨੀਡ ਬੇਡ ਪਾਲਿਸੀ ਲਾਗੂ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਖਾਸ ਤੌਰ ਤੇ ਮੋਹਾਲੀ ਸ਼ਹਿਰ ਵਿਚ 35-40 ਸਾਲਾਂ ਤੋਂ ਰਹਿੰਦੇ ਲੋਕਾਂ ਦੇ ਪਰਿਵਾਰ ਵਧਣ ਤੇ ਉਹਨਾਂ ਨੇ ਲੋੜ ਅਨੁਸਾਰ ਆਪਣੇ ਮਕਾਨਾਂ ਵਿੱਚ ਤਬਦੀਲੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਗਮਾਡਾ ਵੱਲੋਂ ਗੈਰ ਕਾਨੂੰਨੀ ਦਸਕੇ ਉਨ੍ਹਾਂ ਦੇ ਸਿਰ ਤੇ ਉਜਾੜੇ ਦੀ ਤਲਵਾਰ ਲਟਕਾਈ ਜਾ ਰਹੀ ਹੈ। ਉਨ੍ਹਾਂ ਕਿਹਾ ਇਹਨਾਂ ਲੋਕਾਂ ਨੂੰ ਜਾਰੀ ਕੀਤੇ ਜਾਣ ਵਾਲੇ ਨੋਟਿਸ ਬੰਦ ਕੀਤੇ ਜਾਣ ਅਤੇ ਮਾਮੂਲੀ ਫੀਸ ਲੈ ਕੇ ਇਹ ਉਸਾਰੀਆਂ ਰੈਗੂਲਰ ਕੀਤੀਆਂ ਜਾਣ।

ਉਹਨਾਂ ਕਿਹਾ ਕਿ ਖੁਦ ਗਮਾਡਾ ਵੱਲੋਂ ਮੁਹਾਲੀ ਸ਼ਹਿਰ ਵਿੱਚ ਡਬਲ ਸਟੋਰੀ ਬੂਥ ਬਣਾ ਕੇ ਵੇਚੇ ਜਾ ਰਹੇ ਹਨ ਅਤੇ ਬਿਲਡਰਾਂ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਪਰ ਮੋਹਾਲੀ ਦੇ ਪੁਰਾਣੇ ਸੈਕਟਰਾਂ ਵਿੱਚ ਸਿੰਗਲ ਸਟੋਰੀ ਬੂਥਾਂ ਦੇ ਮਾਲਕਾਂ ਨੂੰ ਡਬਲ ਸਟੋਰੀ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਜੋ ਕਿ ਲੋਕਾਂ ਦੀ ਚਿਰੋਕਣੀ ਮੰਗ ਹੈ। ਅਜਿਹਾ ਹੋਣ ਨਾਲ ਜਿੱਥੇ ਲੋਕ ਆਪਣੇ ਬੱਚਿਆਂ ਨੂੰ ਰੋਜ਼ਗਾਰ ਦੇ ਸਕਣਗੇ ਉੱਥੇ ਸਰਕਾਰ ਨੂੰ ਇਸ ਦਾ ਮਾਲੀਆ ਮਿਲੇਗਾ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੰਗ ਕੀਤੀ ਕਿ ਸਰਕਾਰ ਇਸ ਸੰਬੰਧੀ ਫੌਰੀ ਤੌਰ ਤੇ ਫੈਸਲੇ ਲਵੇ ਅਤੇ ਲੋਕਾਂ ਨੂੰ ਰਾਹਤ ਪ੍ਰਦਾਨ ਕਰੇ ਨਹੀਂ ਤਾਂ ਇਸ ਮਾਮਲੇ ਵਿੱਚ ਪ੍ਰੇਸ਼ਾਨ ਹੋ ਰਹੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੇਮੁਖ ਹੋ ਜਾਣਗੇ ਅਤੇ ਆਉਂਦੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਸਬਕ ਸਿਖਾਉਣਗੇ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD