Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਗਊਸ਼ਾਲਾ ਖੋਖਰ ਕਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗਊਸ਼ਾਲਾ ਕਮੇਟੀ ਦੀ ਹੋਈ ਅਹਿਮ ਮੀਟਿੰਗ

ਬੇਸਹਾਰਾ ਪਸ਼ੂਆਂ ਦੀ ਚੰਗੀ ਸਾਂਭ-ਸੰਭਾਲ ਲਈ ਬਣਾਈ ਜਾਵੇਗੀ ਸਬ-ਕਮੇਟੀ-ਡਿਪਟੀ ਕਮਿਸ਼ਨਰ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 11 Sep 2023

Last updated on: Sep 11, 2023, 00:00 IST

ਗਊਸ਼ਾਲਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬੇਸਹਾਰਾ ਗਊਵੰਸ਼ ਨੂੰ ਗਊਸ਼ਾਲਾ ’ਚ ਲਿਜਾਉਣ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਗਊਸ਼ਾਲਾ ਖੋਖਰ ਕਲਾਂ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜਲਦ ਹੀ 300 ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਗਊਸ਼ਾਲਾ ਵਿਖੇ ਲਿਜਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਊਸ਼ਾਲਾ ਦੀ ਬਿਹਤਰੀ ਲਈ ਜਲਦ ਹੀ ਸਬ-ਕਮੇਟੀ ਬਣਾਈ ਜਾਵੇਗੀ ਅਤੇ ਲੋਕਾਂ ਨੂੰ ਨਾਲ ਜੋੜ ਕੇ ਬੇਸਹਾਰਾ ਪਸ਼ੂਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗਊਸ਼ਾਲਾ ਖੋਖਰ ਕਲਾਂ ਵਿਖੇ ਪਾਰਕ ਅਤੇ ਬੋਟਿੰਗ ਪਾਰਕ ਨੂੰ ਵੀ ਹੋਰ ਸੋਹਣਾ ਬਣਾਇਆ ਜਾਵੇਗਾ ਅਤੇ ਜਲਦ ਹੀ ਪੁਰਾਤਨ ਸੱਭਿਆਚਾਰ ਨੂੰ ਪ੍ਰਦਰਸ਼ਿਤ ਕਰਦੇ ਮਿਊਜ਼ਿਅਮ ਦਾ ਕੰਮ ਮੁਕੰਮਲ ਕਰਕੇ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿੱਚ ਸਾਫ਼ ਪਾਣੀ ਲਈ ਇੱਕ ਆਰ.ਓ. ਸਿਸਟਮ ਦਾ ਪ੍ਰਬੰਧ ਕੀਤਾ ਜਾਵੇ ਅਤੇ ਇੱਕ ਸੋਲਰ ਮੋਟਰ ਲਗਵਾਈ ਜਾਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਪਸ਼ੂਆਂ ਦੇ ਚਿਪ ਸਿਸਟਮ ਲਗਾਵਾਉਣ ਸਬੰਧੀ ਘੋਖ ਕੀਤੀ ਜਾਵੇ, ਤਾਂ ਜੋ ਬਾਹਰੋਂ ਆਉਣ ਵਾਲੇ ਪਸ਼ੂਆਂ ਨੂੰ ਜ਼ਿਲ੍ਹੇ ਵਿੱਚ ਆਉਣ ਤੋਂ ਰੋਕਿਆ ਜਾ ਸਕੇ। 

ਉਨ੍ਹਾਂ ਪੁਲਿਸ ਨੂੰ ਵੀ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਪਸ਼ੂਆਂ ਨੂੰ ਸੜਕਾਂ ’ਤੇ ਛੱਡ ਕੇ ਨਾ ਜਾਵੇ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਗਊਸ਼ਾਲਾ ਨੂੰ ਚੰਗੀ ਤਰ੍ਹਾਂ ਚਲਾਉਣ ਲਈ ਆਮਦਨ ਦੇ ਸਾਧਨ ਵਧਾਏ ਜਾਣ। ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਡਰਾਅ ਸਿਸਟਮ ਕੱਢਿਆ ਜਾਵੇਗਾ, ਜਿਸ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਿਤ ਬੈਂਬੀ, ਐਸ.ਡੀ.ਐਮ. ਮਾਨਸਾ ਸ਼੍ਰੀ ਪ੍ਰਮੋਦ ਸਿੰਗਲਾ, ਡੀ.ਸੀ.ਐਫ.ਏ. ਅਸ਼ਵਨੀ ਕੁਮਾਰ, ਈ.ਓ. ਵਿਪਿਨ ਕੁਮਾਰ, ਈ.ਓ. ਆਸ਼ੀਸ਼ ਕੁਮਾਰ, ਈ.ਓ. ਬਲਵਿੰਦਰ ਸਿੰਘ, ਸੁਪਰਡੈਂਟ ਪਵਨ ਕੁਮਾਰ, ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੱਧੂ, ਸੰਜੀਵ ਪਿੰਕਾ, ਪ੍ਰਵੀਨ ਟੋਨੀ ਸ਼ਰਮਾ, ਭੀਮਸੇਨ ਜੈਨ, ਪ੍ਰਕਾਸ਼ ਜੈਨ, ਵਿਨੋਦ ਭੰਮਾ, ਵਿਜੈ ਭਦੋੜ ਅਤੇ ਧੰਨਦੇਵ ਗਰਗ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਮੌਜੂਦ ਸਨ। 

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD