Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ

ਪੰਜਾਬ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਉਭਾਰਨ ਲਈ ਮੁੱਖ ਮੰਤਰੀ ਦੇ ਇਤਿਹਾਸਕ ਫੈਸਲੇ ਨੂੰ ਸਰਾਹਿਆ

Tourism Summit, Tourism Summit and Travel Mart, Kapil Sharma,Sunil Pal,Ramoji Film city, EV Rao, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 11 Sep 2023

Last updated on: Sep 11, 2023, 00:00 IST

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ।ਇੱਥੇ ਐਮਿਟੀ ਯੂਨਿਵਰਸਿਟੀ ਵਿਖੇ ਕਰਵਾਏ ਇਸ ਸੰਮੇਲਨ ਦੌਰਾਨ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਜਾ ਰਹੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਦੀ ਪ੍ਰਸੰਸਾ ਕੀਤੀ।

ਕਪਿਲ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਸੰਮੇਲਨ ਕਰਵਾਉਣ ਦਾ ਫੈਸਲਾ ਬਹੁਤ ਸ਼ਲਾਘਾਯੋਗ ਹੈ ਕਿਉਂ ਜੋ ਇਸ ਨਾਲ ਸੂਬੇ ਵਿਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਉਭਾਰਨ ਵਿੱਚ ਸਹਾਈ ਸਿੱਧ ਹੋਵੇਗਾ।ਕਪਿਲ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਸਾਡੀਆਂ ਨੌਜਵਾਨਾਂ ਵਿੱਚ ਸੂਬੇ ਦੇ ਗੌਰਵਮਈ ਵਿਰਸੇ ਤੇ ਇਤਿਹਾਸ ਦਾ ਪਾਸਾਰ ਕਰਨ ਵਿਚ ਮਦਦਗਾਰ ਹੋਵੇਗਾ।

ਇਸ ਸੰਮੇਲਨ ਵਿੱਚ ਸ਼ਿਰਕਤ ਕਰਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪ੍ਰਸਿੱਧ ਕਾਮੇਡੀਅਨ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀਆਂ ਸੇਵਾਵਾਂ ਦੇਣ ਦੀ ਪੇਸ਼ਕਸ਼ ਵੀ ਕੀਤੀ।ਉੱਘੇ ਫਿਲਮਕਾਰ ਬੌਬੀ ਬੇਦੀ ਨੇ ਕਿਹਾ ਕਿ ਮਨੋਰੰਜਨ ਜਗਤ ਨਾਲ ਪੰਜਾਬ ਦਾ ਗੂੜਾ ਨਾਤਾ ਹੈ ਕਿਉਂ ਜੋ ਨਾਮੀ ਫਿਲਮਕਾਰ, ਅਦਾਕਾਰ ਅਤੇ ਹੋਰ ਫਿਲਮੀ ਹਸਤੀਆਂ ਇਸ ਸੂਬੇ ਵਿੱਚ ਪੈਦਾ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਵਿਚ ਖੂਬਸੂਰਤ ਥਾਵਾਂ ਦੀ ਧਰਤੀ ਹੈ ਜਿਸ ਕਰਕੇ ਇਸ ਦੀ ਭੂਗੋਲਿਕ ਸੁੰਦਰਤਾ ਫਿਲਮਕਾਰਾਂ ਨੂੰ ਆਕਰਸ਼ਿਤ ਕਰਦੀ ਹੈ। ਸ੍ਰੀ ਬੇਦੀ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸੂਬੇ ਨੂੰ ਸੈਰ-ਸਪਾਟਾ ਖੇਤਰ ਵਿਚ ਉਭਾਰਨ ਵਿੱਚ ਸਹਾਈ ਹੋਵੇਗਾ।ਪ੍ਰਸਿੱਧ ਕਾਮੇਡੀਅਨ ਸੁਨੀਲ ਪੌਲ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ਉਤੇ ਇਸ ਮੁਹਿੰਮ ਦਾ ਹਿੱਸਾ ਬਣ ਕੇ ਆਪਣੇ-ਆਪ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰ ਕੇ ਹੋਰ ਮੁਲਕਾਂ ਦੇ ਲੋਕਾਂ ਨੂੰ ਪੰਜਾਬ ਲਿਆਉਣ ਲਈ ਪੁੱਠਾ ਗੇੜ ਸ਼ੁਰੂ ਕੀਤਾ ਹੈ।ਆਈ.ਟੀ.ਸੀ. ਦੇ ਐਮ.ਡੀ. ਸਮੀਰ ਐਮ.ਸੀ. ਨੇ ਸੂਬੇ ਦੀ ਕਿਸਮਤ ਬਦਲਣ ਲਈ ਕਰਵਾਏ ਇਸ ਸ਼ਾਨਦਾਰ ਸਮਾਗਮ ਲਈ ਸੱਦਣ ਉਤੇ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਅਜਿਹਾ ਰਾਜ ਹੈ, ਜਿਸ ਕੋਲ ਸੈਰ-ਸਪਾਟਾ ਸਥਾਨ ਵਜੋਂ ਸਫ਼ਲ ਹੋਣ ਲਈ ਸਾਰੀਆਂ ਖੂਬੀਆਂ ਮੌਜੂਦ ਹਨ। ਉਨ੍ਹਾਂ ਨੇ ਪੰਜਾਬ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਉਭਾਰਨ ਲਈ ਅਣਥੱਕ ਕੋਸ਼ਿਸ਼ਾਂ ਕਰਨ ਉਤੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।ਰਾਮੂਜੀ ਫਿਲਮ ਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਈ.ਵੀ. ਰਾਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਮਾਗਮ ਕਰਵਾ ਕੇ ਬਹੁਤ ਵਧੀਆ ਪਹਿਲਕਦਮੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੂਬੇ ਦੇ ਇਕ ਉੱਚ ਪੱਧਰੀ ਵਫ਼ਦ ਨੇ ਹੈਦਰਾਬਾਦ ਵਿੱਚ ਇਸ ਸਟੂਡੀਓ ਦਾ ਦੌਰਾ ਕੀਤਾ ਸੀ। ਈ.ਵੀ. ਰਾਓ ਨੇ ਕਿਹਾ ਕਿ ਪੰਜਾਬੀਆਂ ਨੂੰ ਇਮਾਨਦਾਰੀ, ਬਹਾਦਰੀ ਤੇ ਮਹਿਮਾਨਨਿਵਾਜ਼ੀ ਦੇ ਨਾਲ-ਨਾਲ ਦੁਨੀਆ ਭਰ ਵਿੱਚ ਆਪਣੀ ਦਿਆਨਤਦਾਰੀ ਲਈ ਵੀ ਜਾਣਿਆ ਜਾਂਦਾ ਹੈ।

 

Tags: Tourism Summit , Tourism Summit and Travel Mart , Kapil Sharma , Sunil Pal , Ramoji Film city , EV Rao , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD