Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੱਖ ਵੱਖ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਸ ਦਾ ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਨੇ ਕੀਤਾ ਰੀਵਿਓ

ਨਿਰਧਾਰਤ ਸਮੇਂ ਅੰਦਰ ਅਤੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਣ ਲਈ ਕੀਤੀਆਂ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 11 Sep 2023

Last updated on: Sep 11, 2023, 00:00 IST

ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਵਿਭਾਗਾਂ ਅੰਦਰ ਚਲ ਰਹੇ ਵਿਕਾਸ ਪੋ੍ਰਜੈਕਟਸ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਜੀ ਦੀ ਦੇਖ ਰੇਖ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਪਠਾਨਕੋਟ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਸਭ ਤੋਂ ਪਹਿਲਾ ਸਿੱਖਿਆ ਵਿਭਾਗ ਦਾ ਰੀਵਿਓ ਕੀਤਾ ਗਿਆ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਵਿਭਾਗ ਅੰਦਰ ਜੋ ਵੀ ਨਿਰਮਾਣ ਕਾਰਜ ਚਲ ਰਹੇ ਹਨ ਉਨ੍ਹਾਂ ਕਾਰਜਾਂ ਵਿੱਚ ਤੇਜੀ ਲਿਆਂਦਿਆਂ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕੀਤਾ ਜਾਵੈ। ਉਨ੍ਹਾਂ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜੋ ਵਿਕਾਸ ਕਾਰਜ ਲੰਮੇ ਸਮੇਂ ਤੋਂ ਰੁਕੇ ਹੋਏ ਹਨ ਉਨ੍ਹਾਂ ਕਾਰਜਾਂ ਨੂੰ ਸੁਰੂ ਕੀਤਾ ਜਾਵੈ ਅਤੇ ਕੰਪਲੀਟ ਕੀਤਾ ਜਾਵੈ ਤਾਂ ਜੋ ਲੋਕ ਇਨ੍ਹਾਂ ਵਿਕਾਸ ਕਾਰਜਾਂ ਤੋਂ ਲਾਭ ਲੈ ਸਕਣ।

ਸਿਹਤ ਵਿਭਾਗ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਅਗਲੇ ਫੇਜ ਵਿੱਚ ਤਿੰਨ ਆਮ ਆਦਮੀ ਕਲੀਨਿਕ ਬਣਾਏ ਜਾਣੇ ਹਨ ਜਿਨ੍ਹਾਂ ਵਿੱਚ ਨਰੋਟ, ਸੁਜਾਨਪੁਰ ਅਤੇ ਪਠਾਨਕੋਟ ਸਾਮਲ ਹਨ। ਉਨ੍ਹਾਂ ਪੰਜਾਬ ਰੋਡਵੇਜ ਦੇ ਅਧਿਕਾਰੀਆਂ ਨਾਲ ਰੀਵਿਓ ਕਰਨ ਤੋਂ ਬਾਅਦ ਦੱਸਿਆ ਕਿ ਪਿਛਲੇ ਦਿਨ੍ਹਾਂ ਦੋਰਾਨ ਵੱਖ ਵੱਖ ਪਿੰਡਾਂ ਵਿੱਚ ਲਗਾਏ ਸੰਗਤ ਦਰਸਨ ਦੋਰਾਨ ਇਹ ਸਮੱਸਿਆ ਸਾਹਮਣੇ ਆਈ ਸੀ ਕਿ ਜਿਆਦਾਤਰ ਲਿੰਕ ਰੂਟ ਅਜਿਹੇ ਹਨ ਜਿੱਥੇ ਪੰਜਾਬ ਰੋਡਵੇਜ ਦੀਆਂ ਬੱਸਾਂ ਨਾ ਹੋਣ ਕਰਕੇ ਸਕੂਲ ਦੇ ਵਿਦਿਆਰਥੀਆਂ ਨੂੰ ਭਾਰੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਜਿਸ ਦੇ ਨਤੀਜੇ ਵਜੋਂ ਰੋਡਵੇਜ ਪਠਾਨਕੋਟ ਵੱਲੋਂ ਪਠਾਨਕੋਟ ਤੋਂ ਦੂਨੇਰਾ , ਪਠਾਨਕੋਟ ਤੋਂ ਬਸੋਲੀ , ਪਠਾਨਕੋਟ ਤੋਂ ਬਮਿਆਲ ਅਤੇ ਪਠਾਨਕੋਟ ਤੋਂ ਪਲਾਹ ਲਈ ਵੱਖ ਵੱਖ ਟਾਈਮ ਦੇ ਅਨੁਸਾਰ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਰੂਟ ਚਲਾਏ ਗਏ ਹਨ। ਉਨ੍ਹਾ ਰੋਜਵੇਜ ਡਿਪੂ ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੱਸਾਂ ਦੇ ਟਾਈਮ ਇਸ ਤਰ੍ਹਾਂ ਨਾਲ ਨਿਰਧਾਰਤ ਕੀਤੇ ਜਾਣ ਕਿ ਸਵੇਰੇ ਵਿਦਿਆਰਥੀ ਸਮੇਂ ਅਨੁਸਾਰ ਅਪਣੇ ਸਕੂਲਾਂ, ਕਾਲਜਾਂ ਤੱਕ ਪਹੁੰਚ ਸਕਣ।

ਉਨ੍ਹਾਂ ਇਸ ਮੋਕੇ ਤੇ ਜਿਲ੍ਹਾ ਖੇਡ ਅਫਸਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਦਿਨ੍ਹਾਂ ਦੋਰਾਨ ਐਸ.ਡੀ.ਐਮ. ਪਠਾਨਕੋਟ ਅਤੇ ਧਾਰ ਦੀ ਦੇਖ ਰੇਖ ਵਿੱਚ ਜੋ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਕਰਵਾਈਆਂ ਗਈਆਂ ਸਨ ਉਹ ਪੂਰੀ ਤਰ੍ਹਾਂ ਨਾਲ ਸਫਲ ਰਹੀਆਂ ਇਸ ਲਈ ਉਹ ਪ੍ਰਸੰਸਾ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਖੇਡਾਂ ਅੰਦਰ ਵੀ ਵਧੀਆ ਕਾਰਗੁਜਾਰੀ ਪੇਸ ਕੀਤੀ ਜਾਵੈ ਤਾਂ ਜੋ ਜਿਲ੍ਹਾ ਪਠਾਨਕੋਟ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸਫਲਤਾ ਪੂਰਵਕ ਨੇਪਰੇ ਚੜ ਸਕਣ।

ਇਸ ਮੋਕੇ ਤੇ ਉਨ੍ਹਾਂ ਵੱਲੋਂ ਬਾਕੀ ਵੀ ਸਾਰੇ ਸਰਕਾਰੀ ਵਿਭਾਗਾਂ ਦਾ ਰੀਵਿਓ ਕੀਤਾ ਅਤੇ ਹਦਾਇਤ ਕੀਤੀ ਕਿ ਸਮੇਂ ਰਹਿੰਦਿਆਂ ਹੀ ਸਾਰੇ ਵਿਕਾਸ ਕਾਰਜਾਂ ਨੂੱ ਮੁਕੰਮਲ ਕੀਤਾ ਜਾਵੈ ਤਾਂ ਜੋ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਣ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD