Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿੱਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ

ਪ੍ਰਦਰਸ਼ਨੀਆਂ ਵਿੱਚ ਪੰਜਾਬ ਦੇ ਸੱਭਿਆਚਾਰ, ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀਆਂ ਦੀਆਂ ਵੀਰ-ਗਾਥਾਵਾਂ ਬਾਰੇ ਦਰਸ਼ਕਾਂ ਨੂੰ ਕਰਵਾਇਆ ਗਿਆ ਜਾਣੂ

Punjab Tourism Summit, Punjab Tourism Summit 2023, Tourism Summit, Tourism Summit and Travel Mart , S.A.S.Nagar, Mohali, S.A.S. Nagar Mohali, Sahibzada Ajit Singh Nagar, Tourism Summit and Travel Mart 2023, Rangla Punjab, Amity University Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Sep 2023

Last updated on: Sep 11, 2023, 00:00 IST

ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ ਕਰਵਾਇਆ ਗਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਥੇ ਵਿਸ਼ੇਸ਼ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ, ਜਿਸ ਨੇ ਨਿੱਘੀ ਪ੍ਰਾਹੁਣਚਾਰੀ ਦੇ ਨਾਲ-ਨਾਲ ਸੈਲਾਨੀਆਂ ਦੇ ਦਿਲਾਂ ਨੂੰ ਛੂਹ ਲਿਆ।

 ਪੰਜਾਬ ਦੇ ਰਵਾਇਤੀ ਪਹਿਰਾਵੇ ਵਿੱਚ ਸਜੀਆਂ  ਔਰਤਾਂ ਸਟਾਲਾਂ 'ਤੇ ਵਿਰਾਸਤੀ ਤਰੀਕੇ ਨਾਲ ਕੱਪੜੇ ‘ਤੇ ਕਢਾਈ ਕਰ ਰਹੀਆਂ ਸਨ ਉਥੇ ਨਾਲ ਤੀ ਕੁੜਤਾ ਪਜਾਮਿਆ ਵਿਚ ਇਸੇ ਗੱਭਰੂ  ਢੋਲ ਦੀ ਥਾਪ 'ਤੇ ਨੱਚਦੇ ਨਜ਼ਰ ਆਏ।ਇਸ ਸੰਮੇਲਨ ਵਿੱਚ ਪੰਜਾਬ ਦੀਆਂ ਪਰੰਪਰਾਗਤ ਕਦਰਾਂ-ਕੀਮਤਾਂ, ਪੰਜਾਬੀ ਗੀਤ, ਤ੍ਰਿੰਜਨ (ਔਰਤਾਂ ਦੇ ਇਕੱਠੇ ਬੈਠ ਕੇ ਚਰਖਾ ਕੱਤਣ ਅਤੇ ਗੀਤ ਗਾਉਣ ਦੀ ਰਵਾਇਤੀ ਪੰਜਾਬੀ ਪਰੰਪਰਾ), ਪਿੰਡ ਦੀ ਸੱਥ (ਰਵਾਇਤੀ ਤੌਰ 'ਤੇ ਪਿੰਡ ਦੇ ਵਿੱਚੋ-ਵਿੱਚ ਸਥਿਤ ਇੱਕ ਦਰੱਖਤ ਹੇਠਾਂ ਬੈਠਣਾ), ਤੀਜ ਅਤੇ ਪੀਂਘ (ਸਜੇ ਝੂਲਿਆਂ 'ਤੇ ਕੁੜੀਆਂ ਦਾ ਝੂਲਣਾ) ਜ਼ਰੀਏ ਪੰਜਾਬੀਆਂ ਦੇ ਅਮੀਰ ਇਤਿਹਾਸ ਨੂੰ ਦਰਸਾਇਆ ਗਿਆ।

ਇਸ ਵਿੱਚ ਭੰਗੜਾ, ਗਿੱਧਾ, ਕਿਕਲੀ, ਸੰਮੀ ਅਤੇ ਨਾਚਾਂ ਦੇ ਵਿਭਿੰਨ ਢੰਗਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਦਰਸ਼ਕਾਂ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਪਾਵਨ ਲਿਖਤਾਂ ਅਤੇ ਕਵਿਤਾ ਸਮੇਤ ਪੰਜਾਬੀ ਸਾਹਿਤ ਬਾਰੇ ਵੀ ਜਾਣੂ ਕਰਵਾਇਆ ਗਿਆ। ਪ੍ਰਦਰਸ਼ਨੀ ਵਿੱਚ ਸੂਬੇ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਸੰਮੇਲਨ ਦੌਰਾਨ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

62 ਸਾਲਾ ਮਹਿੰਦਰ ਕੌਰ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਰਾਣੇ ਰਵਾਇਤ ਅਨੁਸਾਰ ਆਟਾ ਚੱਕੀ ਨਾਲ ਕਣਕ ਪੀਹਦਿਆਂ ਮਹਿਲਾਵਾਂ ਨੂੰ ਦੇਖ ਕੇ ਉਹਨਾਂ ਨੂੰ ਆਪਣੇ ਬਚਪਨ ਦੀਆਂ ਯਾਦਾਂ ਤਾਜਾ ਹੋ ਗਈਆਂ ਜਦੋਂ ਉਹਨਾਂ ਦੇ ਜੱਦੀ ਪਿੰਡ ਵਿੱਚ ਉਹਨਾਂ ਦੀ ਦਾਦੀ ਆਟਾ ਚੱਕੀ ਦੀ ਵਰਤੋਂ ਕਰਦੀ ਸੀ।ਇੱਕ ਹੋਰ ਮਹਿਮਾਨ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਟੂਰਿਜ਼ਮ ਸਮਿਟ ਨੇ ਲੋਕਾਂ ਨੂੰ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਉਜਾਗਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਇਹ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਵੰਨ-ਸੁਵੰਨੇ ਸੱਭਿਆਚਾਰ ਅਤੇ ਭਾਈਚਾਰੇ ਨੂੰ ਜੋੜਣ ਦੇ ਨਾਲ-ਨਾਲ ਇਸ ਤੋਂ ਹੋਰ ਚੰਗੀ ਤਰ੍ਹਾਂ ਜਾਣੂ ਵੀ ਕਰਵਾਏਗਾ।

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਕੇਂਦਰ ਵਜੋਂ ਹੁਲਾਰਾ ਦੇਣ ਅਤੇ ਇਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੈਰ ਸਪਾਟਾ ਸੰਮੇਲਨ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੇ ਅਮੀਰ ਅਤੇ ਵਿਰਾਸਤੀ ਸੱਭਿਆਚਾਰ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇੱਕ ਅਹਿਮ ਤੇ ਵਿਲਖਣ ਉਪਰਾਲਾ ਹੈ।

 

Tags: Punjab Tourism Summit , Punjab Tourism Summit 2023 , Tourism Summit , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD