Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਟੂਰਿਜ਼ਮ ਸਮਿਟ: ਈਕੋ ਅਤੇ ਫਾਰਮ ਟੂਰਿਜ਼ਮ ਸੈਸ਼ਨ, ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ

ਪੰਜਾਬ ਸੈਰ-ਸਪਾਟਾ ਖੇਤਰ ਵਿੱਚ ਨਵੀਆਂ ਉਚਾਈਆਂ ਛੂਹੇਗਾ

Punjab Tourism Summit, Punjab Tourism Summit 2023, Tourism Summit, Tourism Summit and Travel Mart , S.A.S.Nagar, Mohali, S.A.S. Nagar Mohali, Sahibzada Ajit Singh Nagar, Tourism Summit and Travel Mart 2023, Rangla Punjab, Amity University Mohali

Web Admin

Web Admin

5 Dariya News

ਐਸ.ਏ.ਐਸ. ਨਗਰ , 11 Sep 2023

Last updated on: Sep 11, 2023, 00:00 IST

ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ 'ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023' ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ 'ਤੇ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ।

ਈਕੋ ਅਤੇ ਫਾਰਮ ਟੂਰਿਜ਼ਮ 'ਤੇ ਇਸ ਸੈਸ਼ਨ ਨੇ ਸੂਬੇ ਦੀ ਅਮੀਰ ਖੇਤੀਬਾੜੀ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਨੂੰ ਉਜਾਗਰ ਕੀਤਾ ਜਿਸ ਨਾਲ ਇਹ ਵਿਸ਼ਵ ਭਰ ਦੇ ਵਾਤਾਵਰਣ ਅਤੇ ਖੇਤੀ ਸੈਰ-ਸਪਾਟਾ ਪ੍ਰੇਮੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ। ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ ਹਨ।

ਇਸ ਮਹੱਤਵਪੂਰਨ ਸੈਸ਼ਨ ਦਾ ਸੰਚਾਲਨ ਕਰਦਿਆਂ ਸ੍ਰੀ ਪ੍ਰਸਾਦ ਰੈਬਾਪ੍ਰਗਾਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੇ ਸਰਬਪੱਖੀ ਅਤੇ ਟਿਕਾਊ ਵਿਕਾਸ, ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਅਤੇ ਇਸ ਦੀ ਆਰਥਿਕ ਖੁਸ਼ਹਾਲੀ ਵਾਸਤੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ। ਇਸ ਸੈਸ਼ਨ ਦਾ ਉਦੇਸ਼ ਅਣਛੋਹੀਆਂ ਥਾਵਾਂ, ਈਕੋ ਅਤੇ ਐਡਵੈਂਚਰ ਟੂਰਿਜ਼ਮ ਦੇ ਅਨੁਭਵਾਂ ਨੂੰ ਉਤਸ਼ਾਹਿਤ ਕਰਨਾ ਹੈ।

 ਇਸ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਕਿੱਕਰ ਲੌਂਜ ਦੇ ਸੀਈਓ ਅਮਰਿੰਦਰ ਸਿੰਘ ਚੋਪੜਾ ਨੇ ਕਿਹਾ ਕਿ ਪੰਜਾਬ ਕੁਦਰਤ ਦੇ ਖਜ਼ਾਨੇ ਨਾਲ ਭਰਿਆ ਹੋਇਆ ਹੈ ਅਤੇ ਇਹ ਸੂਬੇ ਵਿੱਚ ਮਾਨਵਤਾ ਅਤੇ ਜੰਗਲੀ ਜੀਵਾਂ ਦੀ ਸਹਿ-ਹੋਂਦ ਦੇ ਨਾਲ-ਨਾਲ ਜਲ ਸੰਸਕ੍ਰਿਤੀ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੂਬਾ ਆਪਣੇ ਟਿਕਾਊ ‘ਈਕੋ ਐਂਡ ਫਾਰਮ ਟੂਰਿਜ਼ਮ’ ਰਾਹੀਂ ਹਰ ਰੋਜ਼ ‘ਪੰਜਾਬੀਅਤ’ ਦਾ ਜਸ਼ਨ ਮਨਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀਅਤ ਦੀ ਅਸਲੀ ਭਾਵਨਾ ਪੰਜਾਬ ਦੇ ਪਿੰਡਾਂ ਵਿੱਚ ਝਲਕਦੀ ਹੈ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਪੰਜਾਬ ਦੇ ਪੇਂਡੂ ਖੇਤਰ ਦੇ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਆਲਮੀ ਆਗੂਆਂ ਅੱਗੇ ਪ੍ਰਦਰਸ਼ਿਤ ਕਰੀਏ।ਇਸ ਦੌਰਾਨ ਸਿਟਰਸ ਕਾਉਂਟੀ ਦੇ ਸੰਸਥਾਪਕ ਹਰਕੀਰਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਫਾਰਮ ਸਟੇਅ ਅਤੇ ਹੋਮ ਸਟੇਅ ਸੱਭਿਆਚਾਰ ਨੂੰ ਪਿਆਰ ਕਰਨ ਵਾਲਿਆਂ ਲਈ ਪ੍ਰਸਿੱਧ ਬਦਲ ਬਣ ਗਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵਸਦਾ ਹੈ ਅਤੇ ਅੱਜ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਨਾਲ ਸਬੰਧਤ ਹਰੇਕ ਪਿੰਡ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੈਲਾਨੀ ਸ਼ਾਂਤਮਈ ਖੇਤਰਾਂ ਵਿੱਚ ਛੁੱਟੀਆਂ ਬਿਤਾਉਣਾ ਚਾਹੁੰਦੇ ਹਨ ਅਤੇ ਸੂਬਾ ਸਰਕਾਰ ਨੇ ਇਸ ਨੂੰ ਸਮਝਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਾਰਮ ਟੂਰਿਜ਼ਮ ਔਰਤਾਂ ਲਈ ਵੀ ਰੋਜ਼ਗਾਰ ਦਾ ਇੱਕ ਵਧੀਆ ਸਰੋਤ ਹੈ।

ਖੇਤੀ ਸੈਰ-ਸਪਾਟੇ ਦੇ ਇਨੋਵੇਟਰ ਪਾਂਡੁਰੰਗ ਤਵਾਰੇ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਖੇਤੀਬਾੜੀ ਸੈਰ-ਸਪਾਟੇ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ, ਜਿਸ ਨਾਲ ਕਿਸਾਨਾਂ ਦੀ ਆਮਦਨ ਕਈ ਗੁਣਾ ਵੱਧ ਸਕਦੀ ਹੈ। ਉਨ੍ਹਾਂ ਨੇ ਮਹਿਲਾ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦੀ ਪਛਾਣ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਖੇਤੀਬਾੜੀ ਸੈਰ ਸਪਾਟੇ ਦੇ ਹੋਰ ਪਹਿਲੂਆਂ ਬਾਰੇ ਬੋਲਦਿਆਂ ਹੁਨਰ ਵਿਕਾਸ ਅਤੇ ਵਿਦਿਅਕ ਟੂਰ ਤਹਿਤ ਖੇਤੀਬਾੜੀ ਸੈਰ ਸਪਾਟੇ ਬਾਰੇ ਕੋਰਸ ਸ਼ੁਰੂ ਕਰਨ ਲਈ ਕਿਹਾ।

ਸੈਰ ਸਪਾਟਾ ਲੇਖਿਕਾ ਬਿੰਦੂ ਗੋਪਾਲ ਰਾਓ ਨੇ ਪੰਜਾਬ ਸਰਕਾਰ ਦੀ ਨੀਤੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਈਕੋ-ਟੂਰਿਜ਼ਮ ਦਾ ਉਦੇਸ਼ ਕੁਦਰਤ ਦੀ ਸਾਂਭ-ਸੰਭਾਲ, ਸਥਾਨਕ ਭਾਈਚਾਰੇ ਦੀਆਂ ਲੋੜਾਂ ਅਤੇ ਸੈਲਾਨੀਆਂ ਦੀ ਆਮਦ ਦਰਮਿਆਨ ਸੰਤੁਲਨ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਤੋਂ ਬਾਅਦ, ਲੋਕਾਂ ਦੀ ਜੀਵਨ ਸ਼ੈਲੀ ਵਿੱਚ ਵਿਆਪਕ ਤਬਦੀਲੀ ਆਈ ਹੈ ਅਤੇ ਹਰ ਕੋਈ ਵਾਤਾਵਰਣ ਦੀ ਸਥਿਰਤਾ ਬਾਰੇ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈਕੋ-ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ।

 ਆਪਣਾ ਤਜਰਬਾ ਸਾਂਝਾ ਕਰਦੇ ਹੋਏ ਹੰਸਾਲੀ ਆਰਗੈਨਿਕ ਫਾਰਮ ਦੇ ਸੰਸਥਾਪਕ ਪਾਵੇਲ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਫਾਰਮ ਸਟੇਅ ਟੂਰਿਜ਼ਮ ਦੀਆਂ ਬਹੁਤ ਸੰਭਾਵਨਾਵਾਂ ਹਨ ਪਰ ਇਸ ਸਬੰਧ ਵਿੱਚ ਹਰ ਸੰਭਾਵਨਾ ਤੱਕ ਪਹੁੰਚ ਬਣਾਉਣਾ ਬਹੁਤ ਮਹੱਤਵਪੂਰਨ ਹੈ। ਸੂਬੇ ਕੋਲ ਇੱਕ ਅਮੀਰ ਖੇਤੀ ਵਿਰਾਸਤ ਹੈ ਜਿਸ ਤੱਕ ਪਹੁੰਚ ਕਰਨ ਦੀ ਲੋੜ ਹੈ। ਆਰ.ਏ.ਆਰ.ਈ. ਦੀ ਇੰਡੀਆ ਸ਼ੋਭਨਾ ਜੈਨ ਨੇ ਸੂਬੇ ਦੇ ਸ਼ਾਂਤਮਈ ਮਾਹੌਲ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਇਸ ਸੈਸ਼ਨ ਵਿੱਚ ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਹਾਜ਼ਰ ਸਨ।

 

Tags: Punjab Tourism Summit , Punjab Tourism Summit 2023 , Tourism Summit , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD