Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫਿਲਮੀ ਸਨਅਤ ਨਾਲ ਜੁੜੇ ਮਾਹਰਾਂ ਨੇ ਪੰਜਾਬ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਪਸੰਦੀਦਾ ਸਥਾਨ ਵਜੋਂ ਉਭਰਨ ਲਈ ਪੂਰਾ ਢੁਕਵਾਂ ਦੱਸਿਆ

ਪੰਜਾਬ ਦੇ ਅਮੀਰ ਵਿਰਸੇ, ਵਿਰਾਸਤੀ ਇਮਾਰਤਾਂ ਤੇ ਥਾਂਵਾਂ, ਰੰਗ-ਬਿਰੰਗੇ ਸੱਭਿਆਚਾਰ ਅਤੇ ਪੰਜਾਬ ਦੀ ਕੁਦਰਤੀ ਖੂਬਸੂਰਤੀ ਦਾ ਕੋਈ ਤੋੜ ਨਹੀਂ

Punjab Tourism Summit, Punjab Tourism Summit 2023, Tourism Summit, Tourism Summit and Travel Mart , S.A.S.Nagar, Mohali, S.A.S. Nagar Mohali, Sahibzada Ajit Singh Nagar, Tourism Summit and Travel Mart 2023, Rangla Punjab, Amity University Mohali, Ramoji Film City, A.V. Rao, Annapurna Studios,Punjab Film City, Mayuresh Kore, Sargun Mehta, Bobby Bedi, Samit Garg

Web Admin

Web Admin

5 Dariya News

ਐਸ.ਏ.ਐਸ. ਨਗਰ , 11 Sep 2023

Last updated on: Sep 11, 2023, 00:00 IST

ਪੰਜਾਬ ਨੂੰ ਫਿਲਮ ਸ਼ੂਟਿੰਗ, ਪ੍ਰੋਡਕਸ਼ਨ ਅਤੇ ਪੋਸਟ ਪ੍ਰੋਡਕਸ਼ਨ ਲਈ ਇਕ ਪਸੰਦੀਦਾ ਸੂਬੇ ਵੱਜੋਂ ਵਿਕਸਤ ਕਰਨ ਦੇ ਮਕਸਦ ਨਾਲ ਪਹਿਲੇ ਸੈਰ ਸਪਾਟਾ ਸਮਿਟ ਅਤੇ ਟਰੈਵਲ ਮਾਰਟ ਦੌਰਾਨ ‘ਮੀਡੀਆ ਅਤੇ ਮਨੋਰੰਜਨ’ ਵਿਸ਼ੇ ਉੱਤੇ ਇੱਕ ਅਹਿਮ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਫਿਲਮੀ ਸਨਅਤ ਨਾਲ ਜੁੜੇ ਮਾਹਿਰਾਂ ਨੇ ਪੰਜਾਬ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਪਸੰਦੀਦਾ ਸਥਾਨ ਵਜੋਂ ਉਭਰਨ ਲਈ ਪੂਰਾ ਢੁਕਵਾਂ ਦੱਸਿਆ।

ਸੈਸ਼ਨ ਵਿਚ ਫਿਲਮੀ ਅਤੇ ਮਨੋਰੰਜਨ ਦੇ ਖੇਤਰ ਵਿਚੋਂ ਦੇਸ਼ ਦੇ ਚੋਟੀ ਦੇ ਮਾਹਰਾਂ ਨੇ ਹਿੱਸਾ ਲਿਆ। ਸੈਸ਼ਨ ਵਿਚ ਰਾਮੋਜੀ ਫਿਲਮ ਸਿਟੀ ਦੇ ਉਪ ਪ੍ਰਧਾਨ ਪਬਲਿਸਿਟੀ ਏ. ਵੀ. ਰਾਓ, ਅੰਨਾਪੂਰਨਾ ਸਟੂਡੀਓ ਦੇ ਚੀਫ ਤਕਨਾਲੋਜੀ ਅਫਸਰ ਸੀ.ਵੀ.ਰਾਓ, ਪੰਜਾਬ ਫਿਲਮ ਸਿਟੀ ਤੋਂ ਇਕਬਾਲ ਚੀਮਾ, ਮਸ਼ਹੂਰ ਪੰਜਾਬੀ ਫਿਲਮ ਕਲਾਕਾਰ ਅੰਬਰਦੀਪ ਸਿੰਘ, ਐਮਾ ਦੇ ਪ੍ਰਧਾਨ ਸਮਿਤ ਗਰਗ, ਇਮੈਜੀਕਾ ਦੇ ਸੀਐਫਓ ਮਾਯੂਰੇਸ਼ ਕੋਰੇ, ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਸਰਗੁਣ ਮਹਿਤਾ ਅਤੇ ਫਿਲਮ ਡਾਇਰੈਕਟਰ ਬੌਬੀ ਬੇਦੀ ਨੇ ਸ਼ਿਰਕਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਫਿਲਮੀ ਖੇਤਰ ਨਾਲ ਜੁੜੇ ਰਹੇ ਹੋਣ ਕਰਕੇ ਉਹ ਪੰਜਾਬ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਮੋਹਰੀ ਸੂਬੇ ਵੱਜੋਂ ਉਭਾਰਨਾ ਚਾਹੁੰਦੇ ਹਨ। ਹਰ ਤਰ੍ਹਾਂ ਦੀ ਸ਼ੂਟਿੰਗ ਲਈ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਫਿਲਮ ਮੇਕਰਾਂ ਦੀ ਮੰਗ ਅਨੁਸਾਰ ਕੰਮ ਕਰ ਰਹੀ ਹੈ।ਸੈਸ਼ਨ ਵਿਚ ਪੰਜਾਬ ਦੇ ਅਮੀਰ ਵਿਰਸੇ, ਵਿਰਾਸਤੀ ਇਮਾਰਤਾਂ ਤੇ ਥਾਂਵਾਂ, ਰੰਗ-ਬਿਰੰਗੇ ਸੱਭਿਆਚਾਰ ਅਤੇ ਪੰਜਾਬ ਦੀ ਕੁਦਰਤੀ ਖੂਬਸੂਰਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇੱਥੇ ਫਿਲਮ ਸਨਅਤ ਦੇ ਹੋਰ ਜ਼ਿਆਦਾ ਵਿਕਸਤ ਹੋਣ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ ਗਈ। 

ਮਨੋਰੰਜਨ ਜਗਤ ਲਈ ਪੰਜਾਬ ਵਿਚ ਅਸੀਮ ਸੰਭਾਵਨਾਵਾਂ ਬਾਰੇ ਚਰਚਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਫਿਲਮਾਂ ਦੀ ਸ਼ੂਟਿੰਗ ਲਈ ਸੂਬੇ ਵਿਚ ਬਹੁਤ ਸਾਰੇ ਵਿਕਲਪ ਮੌਜੂਦ ਹਨ। ਇਸ ਤੋਂ ਇਲਾਵਾ ਦੁਨੀਆਂ ਭਰ ਵਿਚ ਪੰਜਾਬੀ ਸੰਗੀਤਕ ਉਦਯੋਗ ਵੱਲੋਂ ਨਾਮਣਾ ਖੱਟਣ ਕਰਕੇ ਸੂਬਾ ਹਰ ਤਰ੍ਹਾਂ ਦੀ ਸ਼ੂਟਿੰਗ ਲਈ ਪਸੰਦੀਦਾ ਥਾਂ ਵੱਜੋਂ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ। ਇਸ ਤੋਂ ਇਲਾਵਾ ਹੁਣ ਪੰਜਾਬ ਵਿਚ ਪੋਸਟ ਪ੍ਰੋਡਕਸ਼ਨ ਦਾ ਕੰਮ ਵੀ ਤੇਜ਼ੀ ਨਾਲ ਉਭਰ ਕੇ ਸਾਹਮਣੇ ਆ ਰਿਹਾ ਹੈ।

ਬਹੁਤ ਸਾਰੀਆਂ ਭਾਰਤੀ ਤੇ ਵਿਦੇਸ਼ੀ ਫਿਲਮਾਂ ਦੀ ਸ਼ੂਟਿੰਗ ਪੰਜਾਬ ਵਿਚ ਹੋਣ ਕਰਕੇ ਕਈ ਫਿਲਮ ਮੇਕਰ ਹੁਣ ਪੰਜਾਬ ਵਿਚ ਸ਼ੂਟਿੰਗ ਕਰਨ ਵਿਚ ਰੁਚੀ ਵਿਖਾ ਰਹੇ ਹਨ ਅਤੇ ਪੰਜਾਬ ਸਰਕਾਰ ਅਜਿਹੇ ਸਾਰੇ ਲੋਕਾਂ ਦੀ ਢੁਕਵੀਂ ਮਦਦ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਹੁਤ ਸਾਰੇ ਅਦਾਕਾਰਾਂ ਨੇ ਕੌਮੀ ਅਤੇ ਕੌਮਾਂਤਰੀ ਫਿਲਮਾਂ ਵਿਚ ਚੰਗਾ ਨਾਮਣਾ ਖੱਟਿਆ ਹੈ। 

ਪੰਜਾਬ ਵਿਚ ਹੁਨਰ ਅਤੇ ਕਲਾ ਦੀ ਕੋਈ ਘਾਟ ਨਹੀਂ ਹੈ। ਪੰਜਾਬੀ ਫਿਲਮਾਂ ਵੀ ਮੌਜੂਦਾ ਸਮੇਂ ਤਕਨੀਕੀ ਅਤੇ ਕਲਾ ਪੱਖੋਂ ਉੱਚ ਦਰਜੇ ਦੀਆਂ ਬਣ ਰਹੀਆਂ ਹਨ। ਪੰਜਾਬ ਵਿਚ ਫਿਲਮਾਂ ਦੀ ਸ਼ੂਟਿੰਗ ਲਈ ਆਉਣ ਵਾਲੇ ਅਦਾਕਾਰ ਅਤੇ ਤਕਨੀਕੀ ਮਾਹਰ ਪੰਜਾਬ ਦੀ ਮਹਿਮਾਨ ਨਿਵਾਜ਼ੀ, ਪਿਆਰ, ਅਪਣੱਤ ਤੇ ਆਦਰ-ਮਾਣ ਦੇ ਕਾਇਲ ਹੋਏ ਬਿਨਾਂ ਨਹੀਂ ਰਹਿੰਦੇ।

ਮਾਹਿਰਾਂ ਨੇ ਕਿਹਾ ਕਿ ਪੰਜਾਬ ਦਾ ਖਾਣਾ-ਪੀਣਾ ਵੀ ਲਾਜਵਾਬ ਹੈ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਜਿੱਥੇ ਰੂਹ ਨੂੰ ਸਕੂਨ ਦਿੰਦੇ ਹਨ ਉੱਥੇ ਹੀ ਸੈਰ-ਸਪਾਟੇ ਲਈ ਇਤਿਹਾਸਕ ਤੇ ਕੁਦਰਤੀ ਖੂਬਸੂਰਤੀ ਨਾਲ ਭਰਪੂਰ ਥਾਂਵਾਂ ਜ਼ਿੰਦਗੀ ਨੂੰ ਖੁਸ਼ਨੁਮਾ ਬਣਾ ਦਿੰਦਿਆਂ ਹਨ। ਫਿਲਮਾਂ ਦੀ ਮੰਗ ਅਨੁਸਾਰ ਪੰਜਾਬ ਇਕ ਅਜਿਹਾ ਸੂਬਾ ਹੈ ਜਿੱਥੇ ਕੁਦਰਤ ਦੇ ਹਰੇਕ ਮੌਸਮ ਦਾ ਆਨੰਦ ਮਾਣਿਆਂ ਜਾ ਸਕਦਾ ਹੈ। ਫਿਲਮ ਜਗਤ ਨੂੰ ਪੰਜਾਬ ਵਿਚ ਸ਼ੂਟਿੰਗ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਫਿਲਮ ਮੇਕਰਾਂ ਅਤੇ ਪ੍ਰੋਡਕਸ਼ਨ ਹਾਊਸਾਂ ਨੂੰ ਭਰੋਸਾ ਦਿੱਤਾ ਹੈ ਕਿ ਇਹ ਬਰਕਤ ਵਾਲੀ ਧਰਤੀ ਫਿਲਮ ਮੇਕਰਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ।

 

Tags: Punjab Tourism Summit , Punjab Tourism Summit 2023 , Tourism Summit , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali , Ramoji Film City , A.V. Rao , Annapurna Studios , Punjab Film City , Mayuresh Kore , Sargun Mehta , Bobby Bedi , Samit Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD