Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪਹਿਲਾ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023: ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਰਵਾਇਤੀ ਪਕਵਾਨਾਂ ਦੀ ਪੇਸ਼ਕਸ ਲਈ ਤਿਆਰ

ਅੰਮ੍ਰਿਤਸਰਸ ਹਿੰਟਰਲੈਂਡ ਐਂਡ ਕਲੇਨਰੀ ਟੂਰਿਜ਼ਮ" ਸੈਸ਼ਨ ਦੌਰਾਨ ਬੁਲਾਰਿਆਂ ਨੇ ਪੰਜਾਬੀ ਰਵਾਇਤੀ ਪਕਵਾਨਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਕੀਤੀ ਵਿਚਾਰ ਚਰਚਾ

Punjab Tourism Summit, Punjab Tourism Summit 2023, Tourism Summit, Tourism Summit and Travel Mart , S.A.S.Nagar, Mohali, S.A.S. Nagar Mohali, Sahibzada Ajit Singh Nagar, Tourism Summit and Travel Mart 2023, Rangla Punjab, Amity University Mohali

Web Admin

Web Admin

5 Dariya News

ਐਸ.ਏ.ਐਸ. ਨਗਰ , 11 Sep 2023

Last updated on: Sep 11, 2023, 00:00 IST

ਜਿਵੇਂ ਕਿ ਪੰਜਾਬੀਆਂ ਨੂੰ ਉਨ੍ਹਾਂ ਦੀ ਪਰਾਹੁਣਚਾਰੀ ਅਤੇ ਸੁਆਦਲੇ ਪਕਵਾਨਾਂ ਲਈ ਜਾਣਿਆ ਜਾਂਦਾ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਟਰੂਜ਼ਿਮ ਸਮਿਟ ਅਤੇ ਟਰੈਵਲ ਮਾਰਟ 2023 ਰਾਹੀਂ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਸੂਬੇ ਵੱਲ ਆਕਰਸ਼ਿਤ ਕਰਨ ਲਈ ਰਵਾਇਤੀ ਸੁਆਦਲੇ ਪਕਵਾਨਾਂ ਦੀ ਪੇਸ਼ਕਸ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਐਮਿਟੀ ਯੂਨੀਵਰਸਿਟੀ ਵਿਖੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਨਿਵੇਸ਼ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦੇ ਸ਼ੁਰੂਆਤੀ ਦਿਨ ਮੌਕੇ "ਅੰਮ੍ਰਿਤਸਰਸ ਹਿੰਟਰਲੈਂਡ ਐਂਡ ਕਲੇਨਰੀ ਟੂਰਿਜ਼ਮ" ਵਿਸ਼ੇ ’ਤੇ ਇੱਕ ਪੈਨਲ ਚਰਚਾ ਕੀਤੀ ਗਈ।

ਇਸ ਵਿਸ਼ੇ ’ਤੇ ਚਰਚਾ ਵਿੱਚ ਸ਼ਮੂਲੀਅਤ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਜਦੋਂ ਅਸੀਂ ਪਕਵਾਨਾਂ ਦੀ ਗੱਲ ਕਰਦੇ ਹਾਂ ਤਾਂ ਪੰਜਾਬ ਦਾ ਨਾਂ ਸਭ ਤੋਂ ਉੱਪਰ ਹੁੰਦਾ ਹੈ ਅਤੇ ਦੁਨੀਆ ਭਰ ਵਿੱਚ ਕੋਈ ਵੀ ਅਜਿਹੀ ਥਾਂ ਨਹੀਂ ਹੈ ਜਿੱਥੇ ਤੁਹਾਨੂੰ ਪੰਜਾਬੀ ਪਕਵਾਨ ਨਾ ਮਿਲਦੇ ਹੋਣ।

ਉਨ੍ਹਾਂ ਕਿਹਾ ਕਿ ਜਿੱਥੇ ਦੁਨੀਆਂ ਭਰ ਦੇ ਲੋਕ ਪੰਜਾਬੀ ਪਕਵਾਨਾਂ ਦਾ ਸੁਆਦ ਲੈਂਦੇ ਹਨ, ਉੱਥੇ ਪੰਜਾਬ ਦੇ ਕਈ ਮਸ਼ਹੂਰ ਪਕਵਾਨ ਅਜਿਹੇ ਵੀ ਹਨ ਜਿਹਨਾਂ ਵਿੱਚ ਫਾਜ਼ਿਲਕਾ ਦਾ ਸਥਾਨਕ ਤੌਰ ’ਤੇ ਮਸ਼ਹੂਰ ਤੋਸ਼ਾ, ਕੋਟਕਪੂਰਾ ਦਾ ਆਟਾ ਚਿਕਨ, ਕੋਟਕਪੂਰਾ ਦਾ ਢੋਡਾ ਆਦਿ ਸ਼ਾਮਲ ਹਨ, ਜਿਨ੍ਹਾਂ ਨੂੰ ਵਿਸ਼ਵ ਪੱਧਰ ’ਤੇ ਮਾਨਤਾ ਦੀ ਲੋੜ ਹੈ।

ਚਰਚਾ ਨੂੰ ਅੱਗੇ ਵਧਾਉਂਦਿਆਂ ਪਾਰਟਨਰ ਕੇਪੀਐਮਜੀ ਹਿਮਾਂਸ਼ੂ ਰਤਨ, ਜੋ ਸੈਸ਼ਨ ਦੇ ਸੰਚਾਲਕ ਸਨ, ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਕਿਵੇਂ ਪ੍ਰਮਾਣਿਕ ਅਤੇ ਲੁਭਾਵਣੇ ਤਜ਼ਰਬਿਆਂ ਵਿੱਚ ਦਿਲਚਸਪੀ ਰੱਖਣ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਅੰਮ੍ਰਿਤਸਰ ਅਤੇ ਇਸ ਦੇ ਨੇੜਲੇ ਇਲਾਕਿਆਂ ਦੇ ਰਿਵਾਇਤੀ ਪਕਵਾਨਾਂ ਦਾ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ-ਪ੍ਰਸਿੱਧ ਅੰਮ੍ਰਿਤਸਰੀ ਕੁਲਚੇ ਤੋਂ ਲੈ ਕੇ ਘੱਟ ਜਾਣੇ-ਪਛਾਣੇ ਖੇਤਰੀ ਪਕਵਾਨਾਂ ਤੱਕ, ਭੋਜਨ ਅਤੇ ਸੱਭਿਆਚਾਰ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੀ ਵਿਰਾਸਤ ਸ਼ਾਨਦਾਰ ਹੈ।

ਸੰਮੇਲਨ ਦੇ ਬੁਲਾਰੇ ਵਜੋਂ ਸ਼ਾਮਲ ਹੋਏ ਸਾਡਾ ਪਿੰਡ ਦੇ ਸੀਐਮਡੀ ਈਸ਼ ਗੰਭੀਰ ਨੇ ਪੰਜਾਬ ਦੇ ਪਕਵਾਨਾਂ ਨੂੰ ਇਸ ਦੇ ਵਿਰਸੇ, ਸੱਭਿਆਚਾਰ ਅਤੇ ਪਰੰਪਰਾ ਦੇ ਨਾਲ-ਨਾਲ ਪੇਸ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਆਪਣੇ ਬਹੁ-ਚਰਚਿਤ ਪ੍ਰਾਜੈਕਟ ’ਸਾਡਾ ਪਿੰਡ’ ਦੀ ਸ਼ੁਰੂਆਤ ਕੀਤੀ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਨਾਲ ਜੋੜ ਕੇ ਅਤੇ ਪੁਰਾਣੀਆਂ ਚੀਜ਼ਾਂ, ਜਿਨ੍ਹਾਂ ਨੂੰ ਲੋਕਾਂ ਨੇ ਰੱਦ ਵਿੱਚ ਰੱਖ ਦਿੱਤਾ ਸੀ, ਨੂੰ ਪ੍ਰਾਚੀਨ ਕਲਾਕ੍ਰਿਤੀਆਂ ਵਿੱਚ ਤਬਦੀਲ ਕਰ ਦਿੱਤਾ।

ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ (ਇੰਟੈਕ) ਅੰਮ੍ਰਿਤਸਰ ਚੈਪਟਰ ਦੇ ਕਨਵੀਨਰ ਗਗਨਦੀਪ ਸਿੰਘ ਨੇ ਬਾਜਰੇ ਨੂੰ ਖੁਰਾਕ ਵਿੱਚ ਸ਼ਾਮਲ ਕਰਨ ਦਾ ਜ਼ੋਰ ਦਿੱਤਾ।ਪ੍ਰਸਿੱਧ ਸ਼ੈੱਫ ਅਤੇ ਇੰਡੀਅਨ ਫੈਡਰੇਸ਼ਨ ਆਫ ਕਲੇਨਰੀ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਨੇ ਰਵਾਇਤੀ ਪੰਜਾਬੀ ਭੋਜਨ ਨੂੰ ਮੁੜ ਸੁਰਜੀਤ ਕਰਨ ’ਤੇ ਜ਼ੋਰ ਦਿੱਤਾ, ਜਿਸ ਬਾਰੇ ਲੋਕ ਜਾਣੂ ਨਹੀਂ ਹਨ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣਾ ਗਿਆਨ ਅਤੇ ਹੁਨਰ ਦਾ ਸੁਮੇਲ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਖਾਣੇ ਬਾਰੇ ਦਸਤਾਵੇਜ਼ੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਰਵਾਇਤੀ ਪੰਜਾਬੀ ਖਾਣੇ ਦੇ ਸਵਾਦ ਨੂੰ ਅਗਲੇ ਪੱਧਰ ਤੱਕ ਲੈ ਜਾ ਸਕਣ।ਇੰਡੀਅਨ ਐਸੋਸੀਏਸ਼ਨ ਆਫ ਟੂਰ ਆਪਰੇਟਰਜ਼ (ਆਈ.ਏ.ਟੀ.ਓ.) ਪੰਜਾਬ ਚੈਪਟਰ ਦੇ ਚੇਅਰਮੈਨ ਮਨਮੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਟੂਰਿਜ਼ਮ ਸਮਿਟ ਨੂੰ ਇੱਕ ਵੱਡੀ ਪਹਿਲਕਦਮੀ ਕਰਾਰ ਦਿੰਦਿਆਂ ਕਿਹਾ ਕਿ ਜਿੱਥੋਂ ਤੱਕ ਪੰਜਾਬੀ ਪਕਵਾਨਾਂ ਦਾ ਸਵਾਲ ਹੈ, ਇਹ ਦੁਨੀਆ ਦੇ ਹਰ ਕੋਨੇ ਵਿੱਚ ਪਾਏ ਜਾਂਦੇ ਹਨ ਅਤੇ ਇਸ ਨੂੰ ਦੁਨੀਆ ਭਰ ਦੇ ਸਾਰੇ ਲੋਕ ਪਸੰਦ ਕਰਦੇ ਹਨ। ਉਨ੍ਹਾਂ ਸਕੂਲੀ ਸਿੱਖਿਆ ਵਿੱਚ ਕੁਕਰੀ ਨੂੰ ਸ਼ਾਮਲ ਕਰਨ ਬਾਰੇ ਵੀ ਗੱਲ ਕੀਤੀ ਤਾਂ ਜੋ ਪੰਜਾਬ ਵਿੱਚੋਂ ਹੋਰ ਸ਼ੈੱਫ ਪੈਦਾ ਕੀਤੇ ਜਾ ਸਕਣ, ਜੋ ਪੰਜਾਬੀ ਪਕਵਾਨਾਂ ਨੂੰ ਵਿਸ਼ਵ ਪੱਧਰ ’ਤੇ ਲੈ ਜਾ ਸਕਣ।

 

Tags: Punjab Tourism Summit , Punjab Tourism Summit 2023 , Tourism Summit , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD