Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ‘ਤੇ 28 ਸਤੰਬਰ ਨੂੰ ਜਸਵੀਰ ਜੱਸੀ ਆਪਣੇ ਗੀਤਾਂ ਦੀ ਕਰਨਗੇ ਪੇਸ਼ਕਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਉਣ ਦੀ ਵੀ ਹੈ ਤਜਵੀਜ਼

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 12 Sep 2023

Last updated on: Sep 12, 2023, 00:00 IST

ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ 28 ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਇਨਕਲਾਬ ਫੈਸਟੀਵਲ ਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰ ਜਸਵੀਰ ਜੱਸੀ, ਹਰਭਜਨ ਮਾਨ ਅਤੇ ਸੁਲਤਾਨ ਨੂਰਾਂ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਕਲਾਕਾਰ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। ਇਸ ਦੌਰਾਨ ਬੱਚਿਆਂ ਦੇ ਲਈ ਝੂਲੇ, ਜਾਦੂਗਰ ਸ਼ੋਅ, ਖਾਣ-ਪੀਣ ਦੇ ਸਟਾਲ ਖਿੱਚ ਦਾ ਕੇਂਦਰ ਹੋਣਗੇ ਅਤੇ ਖਟਕੜ ਕਲਾਂ ਵਿਖੇ ਨਵੀਂ ਬਣਾਈ ਜਾਣ ਵਾਲੀ ਹੈਰੀਟੇਜ਼ ਸਟ੍ਰੀਟ ਅਤੇ ਅਪਗ੍ਰੇਡ ਕੀਤੇ ਗਏ ਸ਼ਹੀਦ-ਏ-ਆਜ਼ਮ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ ਜਾਵੇਗਾ। 

ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 28 ਸਤੰਬਰ ਨੂੰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਵੀ ਖਟਕੜ ਕਲਾਂ ਵਿਖੇ ਨਤਮਸਤਕ ਹੋਣ ਦੀ ਵੀ ਤਜਵੀਜ਼ ਹੈ। ਇਸੇ ਦਿਨ 28 ਸਤੰਬਰ ਨੂੰ ਪ੍ਰਸਿੱਧ ਕਲਾਕਾਰ ਜਸਵੀਰ ਜੱਸੀ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। 

ਇਸ ਤੋਂ ਇਲਾਵਾ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਵਲੋਂ ਡਾਂਸ ਪ੍ਰੋਗਰਾਮ ਸਮੇਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਜੀਵਨੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾਣਗੇ। 29 ਸਤੰਬਰ ਨੂੰ ਗੀਤਕਾਰ ਸ. ਵੀਰ ਸਿੰਘ, ਸੁਲਤਾਨਾ ਨੂਰਾ ਆਪਣੀ ਗਾਇਕੀ ਦੇ ਨਾਲ ਰੰਗ ਬੰਨਣਗੇ। 

ਇਸ ਤੋਂ ਇਲਾਵਾ ਖੇਡਾਂ, ਫੁੱਲਾਂ ਦੇ ਗੁਲਦਸਤਿਆਂ ਦੀ ਪੇਸ਼ਕਾਰੀ, ਅਕਾਲ ਅਕੈਡਮੀ ਗਤਕਾ, ਪੰਜਾਬੀ ਸਭਿਆਚਾਰ ਤੇ ਫੈਸ਼ਨ ਸ਼ੋਅ, ਭੰਗੜਾ ਅਤੇ ਗਿੱਧਾ ਦੀ ਪੇਸ਼ਕਾਰੀ ਵੀ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਕੀਤੀ ਜਾਵੇਗੀ। 30 ਸਤੰਬਰ ਨੂੰ ਸਕੂਲਾਂ ਅਤੇ ਕਾਲਜਾਂ ਦੇ ਕੁਇੰਜ ਮੁਕਾਬਲੇ, ਡਾਂਸ ਦੇ ਮੁਕਾਬਲਿਆਂ ਤੋਂ ਇਲਾਵਾ ਪ੍ਰਸਿੱਧ ਕਲਾਕਾਰ ਹਰਭਜਨ ਮਾਨ ਆਪਣੀ ਗੀਤਕਾਰੀ ਪੇਸ਼ ਕਰਨਗੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਹਾੜਾ ਜੋ ਕਿ ਤਿੰਨ ਦਿਨ ਚੱਲੇਗਾ ਇਕ ਮੇਲੇ ਦੇ ਦਿਖ ਦੇ ਰੂਪ ਵਿੱਚ ਹੋਵੇਗਾ। ਖਟਕੜ ਕਲਾਂ ਵਿਖੇ ਵਿਸ਼ਾਲ ਪੰਡਾਲ ਲਗਾਇਆ ਜਾਵੇਗਾ, ਜਿਸ ਦੇ ਵਿੱਚ ਭਾਰੀ ਸੰਖਿਆ ਵਿੱਚ ਲੋਕਾਂ ਦੀ ਮੌਜੂਦਗੀ ਸਬੰਧੀ ਪ੍ਰਬੰਧ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਇਨਕਲਾਬ ਫੈਸਟੀਵਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ ਦੇ ਲਈ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਖਟਕੜ ਕਲਾਂ ਵਿਖੇ ਇਨਕਲਾਬ ਫੈਸਟੀਵਲ ਵਿਚ ਸ਼ਾਮਲ ਹੋਣ।

ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਪੰਜਾਬ ਗੁਡ ਗਵਰਨਸ ਫੈਲੋ  ਸੰਜਨਾ ਸਕਸੈਨਾ ਵੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD