Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਜਨਤਕ ਮਿਲਣੀ ਦਾ ਅਯੋਜਨ

ਲੋਕਾਂ ਦੇ ਰੂ-ਬ-ਰੂ ਹੋ ਕੇ ਡਿਪਟੀ ਕਮਿਸ਼ਨਰ ਨੇ ਸੁਣੀਆਂ ਸਮੱਸਿਆਵਾਂ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Sep 2023

Last updated on: Sep 12, 2023, 00:00 IST

ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘਰ—ਘਰ ਜਾ ਕੇ ਮੌਕੇ ਤੇ ਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲੇ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਸ਼ਹਿਰ ਦੇ ਭਾਈ ਮਹਾਂ ਸਿੰਘ ਹਾਲ ਵਿਖੇ ਜਨਤਕ ਮਿਲਣੀ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਸੁਚੱਜੇ ਢੰਗ ਨਾਲ ਸੁਣਿਆ ਅਤੇ ਵਧੇਰੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਖੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਅਤੇ ਸ਼ਿਕਾਇਤਾਂ ਦੇ ਜਵਾਬ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਜਨਤਕ ਮਿਲਣੀ ਪ੍ਰੋਗਰਾਮ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। 

ਉਨ੍ਹਾਂ ਕਿਹਾ ਕਿ ਮਹੀਨੇ ਦੇ ਸ਼ਡਿਊਲ ਅਨੁਸਾਰ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਘਰ—ਘਰ ਜਾ ਕੇ ਉਹਨਾਂ ਦੇ ਮਸਲਿਆਂ ਦਾ ਹੱਲ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਇਸ ਪੋ੍ਰਗਰਾਮ ਤਹਿਤ ਪੰਜਾਬ ਸਰਕਾਰ ਦੀਆਂ ਵੱਖ—ਵੱਖ ਸਕੀਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਪ੍ਰੋਗਰਾਮ ਵਿੱਚ ਹੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਜਿਲ੍ਹਾ ਪੁਲਿਸ ਪ੍ਰਸ਼ਾਸ਼ਨ ਦੀ ਨਸ਼ਾ ਵਿਰੋਧੀ ਟੀਮ ਵੱਲੋਂ ਨਸ਼ੇ ਨੂੰ ਜਿਲ੍ਹੇ ਵਿਚੋਂ ਖਤਮ ਕਰਨ ਲਈ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾ. ਰੀਟਾ ਬਾਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਸ. ਸਤਨਾਮ ਸਿੰਘ ਵਿਰਕ ਡੀ ਐਸ ਪੀ ਸ੍ਰੀ ਮੁਕਤਸਰ ਸਾਹਿਬ, ਸੁਖਬੀਰ ਸਿੰਘ ਬਰਾੜ ਤਹਿਸੀਲਦਾਰ, ਸ੍ਰੀ ਰਜ਼ਨੀਸ਼ ਕੁਮਾਰ ਕਾਰਜ ਸਾਧਕ ਅਫਸਰ ਅਤੇ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD