Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਰੂਪਨਗਰ ਪੁਲਿਸ ਨੇ 72 ਘੰਟਿਆਂ ਵਿਚ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਇਆ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Vivek sheel Soni

Web Admin

Web Admin

5 Dariya News

ਰੂਪਨਗਰ , 12 Sep 2023

ਰੂਪਨਗਰ ਪੁਲਿਸ ਨੇ ਕੁਝ ਦਿਨ ਪਹਿਲਾਂ ਗਊਸ਼ਾਲਾ ਰੋਡ ਉਤੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ 72 ਘੰਟਿਆ ਦੇ ਅੰਦਰ-ਅੰਦਰ ਸੁਲਝਾ ਕੇ ਮੁਕੱਦਮਾ ਟਰੇਸ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੂੰ 8 ਸਤੰਬਰ 2023 ਨੂੰ ਥਾਣਾ ਸਿਟੀ ਰੂਪਨਗਰ ਵਿਖੇ ਇਤਲਾਹ ਮਿਲੀ ਸੀ ਕਿ ਗਊਸ਼ਾਲਾ ਰੋਡ ਰੂਪਨਗਰ ਨੇੜੇ ਕਿਸੇ ਨਾਮਲੂਮ ਵਿਅਕਤੀ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀ ਗਈ ਲਾਸ਼ ਪਈ ਹੈ। ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਬਾਰੇ ਪੜਤਾਲ ਕੀਤੀ ਗਈ ਜਿਸਦੀ ਸ਼ਨਾਖਤ ਦਵਾਰਕਾ ਦਾਸ ਉਰਫ ਦਵਿੰਦਰ ਪੁੱਤਰ ਹੁਸਨ ਚੰਦ ਵਾਸੀ ਆਦਰਸ਼ ਨਗਰ ਰੂਪਨਗਰ ਵਜੋਂ ਹੋਈ। ਮ੍ਰਿਤਕ 7 ਸਤੰਬਰ ਦੀ ਰਾਤ ਕਰੀਬ 09 ਵਜੇ ਤੋਂ ਬਾਅਦ ਲਾਪਤਾ ਸੀ। 

ਜਿਸਦੇ ਸਬੰਧ ਵਿੱਚ ਮੁਕੱਦਮਾਂ ਨੰਬਰ 197, ਮਿਤੀ 08.09.2023 ਅ/ਧ 302, 34 ਆਈ.ਪੀ.ਸੀ, ਥਾਣਾ ਸਿਟੀ, ਰੂਪਨਗਰ ਵਿਖੇ ਦਰਜ ਕੀਤਾ ਗਿਆ। ਜਿਸ ਉਪਰੰਤ ਉਨ੍ਹਾਂ ਵਲੋਂ ਮੌਕੇ ਉਤੇ ਪਹੁੰਚ ਕੇ ਐਸ.ਪੀ. ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਡੀ.ਐਸ.ਪੀ (ਜਾਂਚ) ਮਨਵੀਰ ਸਿੰਘ ਬਾਜਵਾ, ਡੀ.ਐਸ.ਪੀ-ਸਬ ਡਬਵੀਜਨ ਤਰਲੋਚਨ ਸਿੰਘ, ਅਤੇ ਇੰਸ. ਸਤਨਾਮ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਟੀ ਰੂਪਨਗਰ ਇੰਸ. ਪਵਨ ਕੁਮਾਰ ਦੀਆ ਅਲੱਗ-ਅਲੱਗ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰਕੇ ਉਕਤ ਕਤਲ ਕੇਸ ਨੂੰ ਟਰੇਸ ਕਰਨ ਲਈ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। 

ਜ਼ਿਲ੍ਹਾ ਪੁਲਿਸ ਮੁੱਖੀ ਨੇ ਦੱਸਿਆ ਕਿ ਜਾਂਚ ਟੀਮਾਂ ਵਲੋਂ ਵਿਗਿਆਨਕ ਅਤੇ ਤਕਨੀਕੀ ਢੰਗਾਂ ਨਾਲ ਵੱਖ-ਵੱਖ ਪਹਿਲੂਆਂ ਉਤੇ ਤਫਤੀਸ਼ ਕੀਤੀ ਗਈ ਅਤੇ ਤਫਤੀਸ਼ ਉਪਰੰਤ ਕਤਲ ਵਿੱਚ 03 ਵਿਅਕਤੀਆਂ ਦੀ ਸ਼ਾਮੂਲੀਅਤ ਸਾਹਮਣੇ ਆਈ ਹੈ। ਜਿਸ ਵਿਚ, ਮੁੱਖ ਦੋਸ਼ੀ ਸੁਨੀਲ ਕੁਮਾਰ ਅਤੇ ਇਸ ਦਾ ਬੇਟਾ ਸ਼ਿਵਮ ਵਾਸੀ ਮਕਾਨ ਨੰਬਰ 21 ਸ਼ਾਮਪੁਰਾ ਥਾਣਾ ਸਿਟੀ ਰੂਪਨਗਰ ਹਾਲ ਵਾਸੀ ਰਤਨ ਨਗਰ ਟਾਈਪ ਐਫ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਕਤਲ ਦੀ ਵਜਾ ਰੰਜਿਸ਼ ਸਾਹਮਣੇ ਆਈ ਹੈ ਜਿਸ ਤਹਿਤ ਮ੍ਰਿਤਕ ਅਤੇ ਦੋਸ਼ੀ ਸੁਨੀਲ ਕੁਮਾਰ ਇੱਕੋ ਦੁਕਾਨ ਡੀ.ਸੀ.ਐਮ ਕਲਾਥ ਹਾਊਸ ਰੂਪਨਗਰ ਵਿਖੇ ਕੰਮ ਕਰਦੇ ਸਨ ਅਤੇ ਸੁਨੀਲ ਕੁਮਾਰ ਅਰਸਾ ਕਰੀਬ 2 ਸਾਲ ਤੋਂ ਮ੍ਰਿਤਕ ਨਾਲ ਇਸ ਗੱਲ ਨੂੰ ਲੈ ਕੇ ਈਰਖਾ ਕਰਦਾ ਸੀ ਕਿ ਦੁਕਾਨ ਦੇ ਮਾਮਲਿਆਂ ਵਿੱਚ ਮ੍ਰਿਤਕ ਨੇ ਉਸਦੀ ਬੜੀ ਗਲਤ ਸਾਖ ਬਣਾ ਦਿੱਤੀ ਸੀ। 

ਅਤੇ ਇਸੇ ਕਾਰਨ ਉਸਦੇ ਦੁਕਾਨ ਮਾਲਕ ਉਸਨੂੰ ਚੰਗਾ ਨਹੀਂ ਸਮਝਦੇ ਸੀ ਜੋ ਇਸ ਗੱਲ ਤੋਂ ਬਹੁਤ ਪਰੇਸ਼ਾਨ ਸੀ ਅਤੇ ਉਸਨੇ ਇਹ ਗੱਲ ਆਪਣੇ ਬੇਟੇ ਸ਼ਿਵਮ ਅਤੇ (ਭਤੀਜਾ ਜੋ ਨਬਾਲਿਗ ਹੈ) ਨਾਲ ਸਾਂਝੀ ਕੀਤੀ। ਜਿਸ ਉਪਰੰਤ ਉਨ੍ਹਾਂ ਨੇ ਦਵਾਰਕਾ ਦਾਸ ਉਰਫ ਦਵਿੰਦਰ ਨੂੰ ਮਾਰਨ ਦੀ ਸਾਜਿਸ਼ ਬਣਾਈ ਅਤੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਐਸ.ਐਸ.ਪੀ ਨੇ ਦੱਸਿਆ ਕਿ ਮੁਕੱਦਮਾ ਵਿੱਚ ਦੋਸ਼ੀ ਸੁਨੀਲ ਕੁਮਾਰ ਅਤੇ ਉਸਦਾ ਲੜਕਾ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਹਨਾਂ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾਵੇਗਾ ਜਿਨ੍ਹਾਂ ਕੋਲੋ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਸਮੇਤ ਹੋਰ ਸਮਾਨ ਬਰਾਮਦ ਕੀਤਾ ਗਿਆ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Vivek sheel Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD