Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 12 Sep 2023

Last updated on: Sep 12, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। 

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD