Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

ਪੰਜਾਬੀ ਸੱਭਿਆਚਾਰ ਦੀ ਵਿਆਪਕ ਪੇਸ਼ਕਾਰੀ

Punjab Tourism Summit, Punjab Tourism Summit 2023, Tourism Summit and Travel Mart, S.A.S.Nagar, Mohali, S.A.S. Nagar Mohali, Sahibzada Ajit Singh Nagar, Tourism Summit and Travel Mart 2023, Rangla Punjab, Amity University Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Sep 2023

Last updated on: Sep 12, 2023, 00:00 IST

ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਦੇ ਦੂਸਰੇ ਦਿਨ ਪੰਜਾਬੀ ਪੇਂਡੂ ਜਨਜੀਵਨ ਦੀ ਝਲਕ, ਸੱਭਿਆਚਾਰਕ ਗਤੀਵਿਧੀਆਂ, ਵੱਖੋ-ਵੱਖ ਸਟਾਲਾਂ ਤੇ ਪ੍ਰਦਰਸ਼ਨੀਆਂ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। 

ਜ਼ਿਕਰਯੋਗ ਹੈ ਕਿ ਇਸ ਉਪਰਾਲੇ ਤਹਿਤ ਚਰਖੇ ਨਾਲ ਸੂਤ ਕੱਤਣ, ਨਾਲੇ ਤੇ ਪੀੜ੍ਹੀਆਂ ਬੁਣਨ, ਮਧਾਣੀਆਂ ਰਿੜਕਣ, ਪੱਖੀਆਂ ਝੱਲਣ, ਚੱਕੀਆਂ ਨਾਲ ਹੱਥੀਂ ਆਟਾ ਪੀਹਣ ਨੂੰ ਅਮਲੀ ਰੂਪ ਵਿਚ ਪ੍ਰਦਰਸ਼ਿਤ ਕੀਤਾ ਗਿਆ ਤੇ ਲੋਕਾਂ ਨੇ ਖੁਦ ਇਹਨਾਂ ਗਤੀਵਿਧੀਆਂ ਨੂੰ ਆਪਣੇ ਹੱਥੀਂ ਕਰ ਕੇ ਅਮੀਰ ਪੰਜਾਬੀ ਵਿਰਸੇ ਨੂੰ ਮਾਣਿਆ। ਇਸੇ ਮਾਰਟ ਵਿਚ ਮਲਵਈ ਗਿੱਧੇ ਦੀ ਟੀਮ ਲਗਾਤਾਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਦੀ ਰਹੀ ਤੇ ਮਾਰਟ ਵੇਖਣ ਪੁੱਜੇ ਨੌਜਵਾਨ ਮੁੰਡੇ ਕੁੜੀਆਂ ਮਲਵਈ ਗਿੱਧੇ ਦੀਆਂ ਬੋਲੀਆਂ ਤੇ ਸਾਜ਼ਾਂ ਨੂੰ ਮਾਣਦੇ ਤੇ ਨੱਚਦੇ ਵੇਖੇ ਗਏ। 

ਇਥੇ ਹੀ ਮੱਕੀ ਦੇ ਰੋਟੀ, ਸਾਗ, ਮੱਖਣ ਤੇ ਲੱਸੀ ਦਾ ਵੀ ਲੋਕਾਂ ਨੇ ਰੱਜ ਕੇ ਅਨੰਦ ਮਾਣਿਆ। ਇਸ ਮੌਕੇ ਵੇਰਕਾ, ਮਾਰਕਫੈੱਡ ਤੇ ਪੰਜਾਬ ਐਗਰੋ ਵਰਗੇ ਸਰਕਾਰੀ ਅਦਾਰੇ ਵੀ ਆਪਣੀਆਂ ਖੁਰਾਕੀ ਵਸਤਾਂ ਲੈਕੇ ਪੁੱਜੇ, ਜਿਨ੍ਹਾਂ ਦੀ ਲੋਕਾਂ ਨੇ ਰੱਜ ਕੇ ਖਰੀਦਾਰੀ ਕੀਤੀ। ਟਰੈਵਲ ਮਾਰਟ ਵਿਚ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ (ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ) ਅਤੇ ਵੱਖੋ ਵੱਖ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਫੁਲਕਾਰੀਆਂ, ਦੁਪੱਟੇ ਤੇ ਹੋਰ ਕਪੜਿਆਂ ਤੇ ਪੰਜਾਬੀ ਜੁੱਤੀਆਂ ਦੇ ਸਟਾਲਾਂ ਸਮੇਤ ਵਿਆਹ- ਸ਼ਾਦੀਆਂ 'ਤੇ ਉਚੇਚੇ ਤੌਰ ਉੱਤੇ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੇ ਲੱਗੇ ਸਟਾਲ ਖਿੱਚ ਦਾ ਕੇਂਦਰ ਰਹੇ। 

ਇਸ ਮੌਕੇ ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ, ਸੰਸਥਾਵਾਂ ਤੇ ਹੋਟਲਾਂ ਵਲੋਂ ਵੀ ਆਪਣੇ ਸਟਾਲ ਸਥਾਪਤ ਕੀਤੇ ਗਏ, ਜਿਨ੍ਹਾਂ ਵਲੋਂ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ ਤੇ ਰਿਹਾਇਸ਼ ਬਾਬਤ ਆਪਣੇ ਪੈਕੇਜਿਜ਼ ਬਾਰੇ ਜਾਣਕਾਰੀ ਦਿੱਤੀ ਗਈ ਤੇ ਮਾਰਟ ਵਿਚ ਪੁੱਜੇ ਲੋਕਾਂ ਨੇ ਮੌਕੇ ਉੱਤੇ ਹੀ ਉਹ ਪੈਕੇਜਿਜ਼ ਖਰੀਦੇ ਵੀ। ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ ਤੇ ਹੋਟਲਾਂ ਵਲੋਂ ਵੀ ਸਥਾਪਤ ਕੀਤੇ ਸਟਾਲਾਂ ਵਿਚ ਸਾਡਾ ਪਿੰਡ, ਕੰਫਰਟ ਹੋਟਲ ਸ੍ਰੀ ਅੰਮ੍ਰਿਤਸਰ, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ, ਦਿ ਕਿੱਕਰ ਲੌਜ, ਰੇਅਰ ਇੰਡੀਆ, ਦੁਨੀਆ ਘੂਮੋ, ਦਿ ਵਿੰਡ ਫਲਾਰ ਰਿਜ਼ੌਰਟ, ਦਿ ਪਾਰਕ ਹੋਟਲਜ਼ ਸਮੇਤ ਵੱਖੋ ਵੱਖ ਅਦਾਰਿਆਂ ਦੇ ਸਟਾਲਾਂ ਵਿਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। 

ਇਸ ਸਭ ਦੇ ਨਾਲੋ ਨਾਲ 360 ਡਿਗਰੀ ਅਕਾਰ ਵਾਲਾ ਇਮਰਸਿਵ ਥੀਏਟਰ ਵੀ ਲੋਕਾਂ ਲਈ ਖਿੱਚ ਦਾ ਵੱਡਾ ਕੇਂਦਰ ਬਣਿਆ। ਇਸ ਵਿਚ ਵੱਖੋ ਵੱਖ ਸ਼ਾਰਟ ਫਿਲਮਾਂ, ਡਾਕੂਮੈਂਟਰੀਜ਼ ਤੇ ਵੀਡਿਓ ਕਲਿਪਸ ਨਾਲ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ, ਸਹੂਲਤਾਂ ਤੇ ਸੰਭਾਵਨਾਵਾਂ ਨੂੰ ਬਾਖੂਬੀ ਪੇਸ਼ ਕੀਤਾ ਗਿਆ। 

ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੇ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਰੌਣਕਾਂ ਲਾਉਂਦਿਆਂ ਪੰਜਾਬ ਵਾਸੀਆਂ ਦੇ ਦਿਲਾਂ ਉੱਤੇ ਅਮਿਟ ਛਾਪ ਛੱਡੀ। ਟਰੈਵਲ ਮਾਰਟ ਵਿਚ  ਪੰਜਾਬੀ ਸੂਟਾਂ ਅਤੇ ਜੁੱਤੀਆਂ ਦੀ ਸਟਾਲ ਲਗਾਉਣ ਵਾਲੇ ਪਟਿਆਲਾ ਦੇ ਹਿਊਸ ਆਫ਼ ਇਨਾਹੀ ਸੈਲਫ਼ ਹੈਲਪ ਗਰੁੱਪ ਦੇ ਨੂਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਇਹ ਸਮਿਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਲਾਭ ਮਿਲੇਗਾ ਉਸਦੇ ਨਾਲ ਹੀ ਸੈਲਫ਼ ਹੈਲਪ ਗਰੁੱਪਾਂ ਨੂੰ ਵੀ ਵੱਡਾ ਲਾਭ ਮਿਲੇਗਾ, ਕਿਉਂ ਜੋ ਸਮਿਟ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਆਏ ਲੋਕਾਂ ਨੇ ਸਾਡੇ ਉਤਪਾਦਾਂ ਨੂੰ ਬਹੁਤ ਸਲਾਹਿਆ ਹੈ।

ਇਸੇ ਤਰ੍ਹਾਂ ਏਕਤਾ ਸੈਲਫ ਹੈਲਪ ਗਰੁੱਪ ਦੇ ਜਗਦੇਵ ਸਿੰਘ ਜ਼ੋ ਕਿ ਸੰਗਰੂਰ ਜ਼ਿਲ੍ਹੇ ਦੇ ਸਤੋਜ ਪਿੰਡ ਵਿੱਚ ਵੱਖ ਤਰ੍ਹਾਂ ਦੇ ਤੇਲ ਕੱਢ ਕੇ ਵੇਚਣ ਦਾ ਕੰਮ ਕਰਦੇ ਹਨ, ਨੇ ਕਿਹਾ ਕਿ ਇਸ ਪ੍ਰੋਗਰਾਮ ਸਦਕੇ ਉਸਨੇ ਦੇਸ਼ ਦੇ ਦੂਜੇ ਰਾਜਾਂ ਤੋਂ ਬਹੁਤ ਸਾਰੇ ਆਰਡਰ ਪ੍ਰਾਪਤ ਹੋਏ ਹਨ। ਜਿਸ ਤੋਂ ਉਤਸ਼ਾਹਿਤ ਹੋ ਕੇ ਉਨ੍ਹਾਂ ਨੇ ਆਪਣਾ ਕੰਮ ਆਨਲਾਈਨ ਪਲੇਟਫਾਰਮ ਤੇ ਵੀ ਲਿਆਉਣ ਦਾ ਫੈਸਲਾ ਕੀਤਾ ਹੈ।

ਮਹਿਲਾ ਮੋਰਚਾ ਸੈਲਫ ਹੈਲਪ ਗਰੁੱਪ ਮੁਹਾਲੀ ਦੀ ਵੰਦਨਾ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੇ ਸਾਗ,ਮੱਕੀ ਦੀ ਰੋਟੀ, ਖੀਰ ਮਾਲ ਪੂੜੇ,ਕੜੀ ਚਾਵਲ,ਗੁੜ ਸ਼ੱਕਰ ਅਤੇ ਸੇਵੀਆਂ ਦਾ ਸਟਾਲ ਲਗਾਇਆ ਸੀ ਨੇ ਦੱਸਿਆ ਕਿ ਉਨ੍ਹਾਂ ਉਮੀਦ ਨਾਲੋਂ ਵੱਧ ਲੋਕਾਂ ਤੋਂ ਪਿਆਰ ਮਿਲਿਆ ਹੈ। ਦੂਸਰੇ ਸੂਬਿਆਂ ਤੋਂ ਆਏ ਲੋਕਾਂ ਨੇ ਸਾਗ ਅਤੇ ਮੱਕੀ ਦੀ ਰੋਟੀ ਨੂੰ ਬਹੁਤ ਸੁਆਦ ਨਾਲ ਖਾਂਦਾ।

ਇਸੇ ਤਰ੍ਹਾਂ ਆਪਣੇ ਜੀਵਨ ਦਾ ਪਹਿਲਾ ਸਟਾਲ ਲਗਾਉਣ ਵਾਲੀ ਸੰਗਰੂਰ ਜ਼ਿਲ੍ਹੇ ਦੇ ਗੱਗੜਪੁਰ ਦੀ ਰਹਿਣ ਵਾਲੀ ਬਾਬਾ ਦੀਪ ਸਿੰਘ ਸੈਲਫ ਹੈਲਪ ਗਰੁੱਪ ਦੀ ਜਸਬੀਰ ਕੌਰ ਜਿਸਨੇ ਮਠਿਆਈਆਂ ਅਤੇ ਬਿਸਕੁਟਾਂ ਦਾ ਵਪਾਰ ਸ਼ੁਰੂ ਕੀਤਾ ਹੈ ਨੇ ਦੱਸਿਆ ਕਿ ਉਹ ਜਿੰਨਾ ਸਮਾਨ ਲਿਆਏ ਸੀ ਉਹ ਅੱਜ ਸਵੇਰੇ ਹੀ ਵਿਕ ਗਿਆ ਅਤੇ ਜ਼ੋ ਉਹ ਸਮਾਨ ਲੋਕਾਂ ਨੂੰ ਸਵਾਦ ਦਿਖਾਉਣ ਲਈ ਅਲੱਗ ਤੋਂ ਲਿਆਏ ਸਨ ਉਸ ਸਦਕੇ ਹੀ ਉਨ੍ਹਾਂ ਨੂੰ ਬਹੁਤ ਆਰਡਰ ਮਿਲ ਗਏ ਹਨ ਜਿਨ੍ਹਾਂ ਨੂੰ ਉਹ ਅਗਲੇ ਦਿਨਾਂ ਵਿਚ ਡਾਕ ਰਾਹੀਂ ਭੇਜਣਗੇ।

 

Tags: Punjab Tourism Summit , Punjab Tourism Summit 2023 , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD