Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ

Punjab Tourism Summit, Punjab Tourism Summit 2023, Tourism Summit and Travel Mart, S.A.S.Nagar, Mohali, S.A.S. Nagar Mohali, Sahibzada Ajit Singh Nagar, Tourism Summit and Travel Mart 2023, Rangla Punjab, Amity University Mohali

Web Admin

Web Admin

5 Dariya News

ਸਾਹਿਬਜਾਦਾ ਅਜੀਤ ਸਿੰਘ ਨਗਰ , 12 Sep 2023

Last updated on: Sep 12, 2023, 00:00 IST

ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ ਮਾਰਟ ਵਿੱਚ ਸਥਿਤ ਪੰਜਾਬੀ ਖਾਣਿਆਂ ਦੀਆਂ ਸਟਾਲਾਂ ਉੱਥੇ ਪੰਜਾਬੀ ਜਾਇਕੇ ਦਾ ਭਰਪੂਰ ਮਜਾ ਲਿਆ। 

ਮਹਾਰਾਸ਼ਟਰ ਦੇ ਈਕੋ-ਟੂਰਿਜ਼ਮ ਨਾਲ ਜੁੜੇ ਸੰਦੀਪ ਪਾਂਡੂਰੰਗਾ ਨੇ ਕਿਹਾ ਕਿ ਉਹਨਾਂ ਨੇ ਬਹੁਤ ਥਾਵਾਂ ਤੇ ਸਾਗ ਤੇ ਮੱਕੀ ਦੀ ਰੋਟੀ ਦਾ ਸੁਆਦ ਦੇਖਿਆ ਹੈ। ਪਰ ਅੱਜ ਸਾਨੂੰ ਇਸ ਟਰੈਵਲ ਮਾਰਟ ਵਿੱਚ ਸਾਗ ਤੇ ਮੱਕੀ ਦੀ ਰੋਟੀ ਸੁਆਦ ਮਿਲਿਆ ਹੈ, ਉਸ ਵਰਗਾ ਸੁਆਦ ਉਹਨਾਂ ਪਹਿਲਾਂ ਕਦੇ ਨਹੀਂ ਸੀ ਚਖਿਆ। 

ਇਸੇ ਤਰ੍ਹਾਂ ਗੋਆ ਤੋਂ ਆਏ ਹੋਏ ਕੈਲਨੀਕ ਡਿਸੂਜਾ ਨੇ ਦੱਸਿਆ ਕਿ ਉਹਨਾਂ ਇਸ ਟਰੈਵਲ ਮਾਰਟ ਵਿੱਚ ਆਪਣੇ ਪਰਿਵਾਰ ਲਈ ਪੰਜਾਬੀ ਜੁੱਤੀਆਂ ਅਤੇ ਪੰਜਾਬੀ ਸੂਟ ਖਰੀਦੇ ਹਨ ਜੋ ਕਿ ਉਹਨਾਂ ਨੂੰ ਬਹੁਤ ਹੀ ਘੱਟ ਕੀਮਤ ਤੇ ਵਧੀਆ ਕੁਆਲਟੀ ਦੇ ਮਿਲੇ ਹਨ। ਉਹਨਾਂ ਦੱਸਿਆ ਕਿ ਗੋਆ ਵਿੱਚ ਪਾਣੀ ਆਧਾਰਤ ਖੇਡਾਂ ਰਾਹੀਂ ਵੱਡੇ ਪੱਧਰ ‘ਤੇ ਲੋਕਾਂ ਨੂੰ ਰੋਜਗਾਰ ਦੇ ਮਿਲੇ ਹਨ ਅਤੇ ਪੰਜਾਬ ਵਿੱਚ ਵੀ ਵੱਡੀਆਂ ਜਲਗਾਹਾਂ ਹੋਣ ਸਦਕੇ ਲੋਕਾਂ ਨੂੰ ਇਸ ਖੇਤਰ ਵਿੱਚ ਬਹੁਤ ਰੋਜਗਾਰ ਮਿਲ ਸਕਦਾ ਹੈ। 

ਸਮਿਟ ਦੌਰਾਨ ਪੰਜਾਬ ਦੇ ਲੋਕ ਨਾਚਾਂ ਅਤੇ ਲੋਕ ਪਹਿਰਾਵਿਆਂ ਪ੍ਰਤੀ ਵੀ ਦੂਸਰੇ ਰਾਜਾਂ ਤੋਂ ਆਏ ਹੋਏ ਇਹਨਾਂ ਮਹਿਮਾਨਾਂ ਨੇ ਵਿਸ਼ੇਸ਼ ਲਗਾਅ ਦਿਖਾਇਆ। ਸਮਿੱਟ ਦੇ ਦੂਸਰੇ ਦਿਨ ਅੱਜ ਵੱਡੇ ਪੱਧਰ ‘ਤੇ ਦੂਸਰੇ ਰਾਜਾਂ ਤੋਂ ਆਏ ਹੋਏ ਰਿਵਾਇਤੀ ਤੁਰਲੇ ਵਾਲੀ ਪੱਗ ਬੰਨੀ ਨਜ਼ਰ ਆ ਰਹੇ ਸਨ। ਟਰੈਵਲ ਮਾਰਟ ਵਿੱਚ ਭੰਗੜੇ ਦੀ ਪੇਸ਼ਕਾਰੀ ਦੇ ਰਹੇ ਜੁਗਨੀ ਮਿਊਜਿਕਲ ਗਰੁੱਪ ਦੇ ਆਯੋਜਕ ਦਵਿੰਦਰ ਸਿੰਘ ਜੁਗਨੀ ਨੇ ਦੱਸਿਆ ਕਿ ਅੱਜ ਉਹ ਤਕਰੀਬਨ 200 ਦੇ ਕਰੀਬ ਲੋਕਾਂ ਦੇ ਰਿਵਾਇਤੀ ਪੱਗਾਂ ਬੰਨ੍ਹ ਚੁੱਕੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਪੱਗਾਂ ਦੀ ਘਾਟ ਕਾਰਨ ਨਿਰਾਸ਼ ਵੀ ਹੋਣਾ ਪਿਆ। 

ਉਹਨਾਂ ਦੱਸਿਆ ਕਿ ਅੱਜ ਉਹਨਾਂ ਨੇ ਕਰੀਬ 100 ਨਵੀਆਂ ਪੱਗਾਂ ਖਰੀਦ ਕੇ ਮਹਿਮਾਨਾਂ ਦੇ ਬੰਨ੍ਹੀਆਂ ਹਨ।

 

Tags: Punjab Tourism Summit , Punjab Tourism Summit 2023 , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD