Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

''ਲੋਕ ਗੀਤਾਂ ਦਾ ਗੁਲਦਸਤਾ'' ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸੰਮੀ, ਲੁੱਡੀ ਤੇ ਝੂਮਰ ਨੇ ਦਰਸ਼ਕ ਕੀਲੇ

Punjab Tourism Summit, Punjab Tourism Summit 2023, Tourism Summit and Travel Mart, S.A.S.Nagar, Mohali, S.A.S. Nagar Mohali, Sahibzada Ajit Singh Nagar, Tourism Summit and Travel Mart 2023, Rangla Punjab, Amity University Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Sep 2023

Last updated on: Sep 12, 2023, 00:00 IST

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ 'ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ "ਗੀਤਾਂ ਦਾ ਗੁਲਦਸਤਾ" ਸਿਰਲੇਖ ਹੇਠ ਵੱਖੋ-ਵੱਖ ਗੀਤ ਪੇਸ਼ ਕਰ ਕੇ ਫਿਜ਼ਾ ਨੂੰ ਸੱਭਿਆਚਾਰਕ ਮਹਿਕ ਦੇ ਨਾਲ ਸ਼ਰਸਾਰ ਕਰ ਦਿੱਤਾ। 

ਇਸੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਸੰਮੀ, ਝੂਮਰ ਤੇ ਲੁੱਡੀ ਨੇ ਦਰਸ਼ਕਾਂ ਨੂੰ ਕੀਲਿਆ। ਇਹਨਾਂ ਵਿਦਿਆਰਥੀਆਂ ਦੀ ਭੰਗੜੇ ਦੀ ਪੇਸ਼ਕਾਰੀ ਨੇ ਸਭ ਨੂੰ ਨੱਚਣ ਲਾ ਦਿੱਤਾ ਤੇ ਸ਼ਾਮ ਨੂੰ ਯਾਦਗਾਰੀ ਬਣਾ ਦਿੱਤਾ।

ਇਸ ਮੌਕੇ ਸੱਭਿਆਚਾਰ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਹ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਪੰਜਾਬ, ਟੂਰਿਜ਼ਮ ਖੇਤਰ ਵਿੱਚ ਬੁਲੰਦੀਆਂ ਉੱਤੇ ਪੁੱਜੇਗਾ। ਉਨ੍ਹਾਂ ਨੇ ਸੱਭਿਆਚਾਰਕ ਸ਼ਾਮ ਵਿੱਚ ਪੇਸ਼ਕਾਰੀਆਂ ਕਰਨ ਵਾਲੇ ਕਲਾਕਾਰਾਂ ਦੀ ਭਰਵੀਂ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚਲੇ ਹਰ ਖੇਤਰ ਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਪੰਜਾਬ ਸਰਕਾਰ ਇਸ ਹੁਨਰ ਨੂੰ ਤਰਾਸ਼ਣ ਦੇ ਲਈ ਹਰ ਯੋਗ ਉਪਰਾਲਾ ਕਰ ਰਹੀ ਹੈ। ਉਭਰਦੇ ਕਲਾਕਾਰਾਂ ਨੂੰ ਵਧੀਆ ਮੰਚ ਦੀ ਲੋੜ ਹੁੰਦੀ ਹੈ ਤੇ ਪੰਜਾਬ ਸਰਕਾਰ ਉੱਭਰਦੇ ਕਲਾਕਾਰਾਂ ਨੂੰ ਉਹ ਮੰਚ ਮੁਹੱਈਆ ਕਰਵਾ ਰਹੀ ਹੈ। ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁੱਲਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਸੱਭਿਆਚਾਰਕ ਸ਼ਾਮ ਦੀ ਸ਼ੁਰੂਆਤ ਪ੍ਰੋਫੈਸਰ ਅਵਤਾਰ ਸਿੰਘ ਬੋਦਲ ਨੇ ਕਵਾਲੀ "ਨਿੱਤ ਖੈਰ ਮੰਗਾ ਸੋਹਣਿਆਂ ਮੈਂ ਤੇਰੀ" ਅਤੇ "ਅੱਜ ਹੋਣਾ ਦੀਦਾਰ ਮਾਹੀ ਦਾ" ਨਾਲ ਕੀਤੀ। ਡਾ. ਨਿਵੇਦਤਾ ਦੀ ਸੋਲੋ ਗੀਤ ਦੀ ਪੇਸ਼ਕਾਰੀ ਨੇ ਵੀ ਸਮਾਂ ਬੰਨ੍ਹਿਆ। ਇਸ ਮੌਕੇ ਮਸ਼ਹੂਰ ਅਦਾਕਾਰਾ ਤੇ ਪ੍ਰੀਜ਼ੈਂਟਰ ਸਤਿੰਦਰ ਸੱਤੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ।

ਇਸ ਤੋਂ ਇਲਾਵਾ  ਪੰਜਾਬੀ ਯੂਨੀਵਰਸਿਟੀ  ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਝੂਮਰ ਅਤੇ ਸੰਮੀ ਦੀ ਪੇਸ਼ਕਾਰੀ ਕੀਤੀ ਗਈ ਜਦਕਿ ਪੰਜਾਬ ਯੂਨੀਵਰਸਿਟੀ ਦੇ ਡੀ.ਏ.ਵੀ.ਕਾਲਜ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਵਲੋਂ ਲੁੱਡੀ ਪੇਸ਼ ਕਰਕੇ ਦਰਸ਼ਕ ਮੰਤਰ ਮੁਗਧ ਕਰ ਦਿੱਤਾ। ਲੁਧਿਆਣਾ ਕਾਲਜ ਗੱਭਰੂਆਂ ਨੇ ਅਖੀਰ ਵਿਚ ਭੰਗੜੇ ਨਾਲ ਸਾਰਾ ਹਾਲ ਨੱਚਣ ਲਗਾ ਦਿੱਤਾ।

ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਫਿਲਮ ਅਦਾਕਾਰ ਨਿਰਮਲ ਰਿਸ਼ੀ ਤੇ  ਮਲਕੀਤ ਰੌਣੀ ਤੇ ਗੀਤਕਾਰ ਬਾਬੂ ਸਿੰਘ ਮਾਨ ਸਮੇਤ ਵੱਖੋ ਵੱਖੋ ਖੇਤਰਾਂ ਦੀਆਂ ਉੱਘੀਆਂ ਹਸਤੀਆਂ ਤੇ ਪਤਵੰਤਿਆਂ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੇ ਉਪਰਾਲੇ ਤੇ ਕਲਾਕਾਰਾਂ ਦੀ ਸ਼ਲਾਘਾ ਕੀਤੀ।

 

Tags: Punjab Tourism Summit , Punjab Tourism Summit 2023 , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD