Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ.ਐਸ.ਪੀ.ਸਿੰਘ ਓਬਰਾਏ ਦਾ ਇੱਕ ਹੋਰ ਵੱਡਾ ਪਰਉਪਕਾਰ

ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਹਰਜੋਤ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 13 Sep 2023

Last updated on: Sep 13, 2023, 00:00 IST

ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਿਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ। 

ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮਿ੍ਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇੱਕੋ ਇੱਕ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ  ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। 

ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ। ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 350 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ, ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD