Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਸਪੀਕਰ ਨੇ ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ

Nitin Gadkari, BJP, Bharatiya Janata Party, Union Minister of Road Transport & Highways, Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 13 Sep 2023

Last updated on: Sep 13, 2023, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ।

ਸ. ਸੰਧਵਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਸਥਾਨ ’ਤੇ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ, ਕਿਉਂਕਿ ਫਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।ਸਪੀਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਪਿੰਡ ਟਹਿਣਾ ਨੇੜੇ ਅੰਡਰ ਬ੍ਰਿਜ ਬਣਾ ਕੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

ਸੰਧਵਾਂ ਨੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ, ‘’ਇਹ ਅੰਡਰ ਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਹਾਦਸਿਆਂ ਤੋਂ ਬਚਣ ਵਿੱਚ ਵੀ ਮਦਦ ਕਰੇਗਾ।"ਇਸ ਦੌਰਾਨ ਸ. ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਸੂਬੇ ਦੀਆਂ ਇੱਕ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਮੁਕਤ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋਈ ਹੈ।ਇਸ ਮੌਕੇ ਸ. ਸੰਧਵਾਂ ਨੇ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਜਲਦੀ ਮੁਕੰਮਲ ਹੋਣ ਦੀ ਆਸ ਪ੍ਰਗਟਾਈ।

 

Tags: Nitin Gadkari , BJP , Bharatiya Janata Party , Union Minister of Road Transport & Highways , Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD