Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਲਾਜ਼ਮਾਂ ਵੱਲੋ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਬਦਲਾਲਊ ਬਦਲੀਆਂ ਖਿਲਾਫ ਅਰਥੀ ਫੂਕ ਮੁਜ਼ਾਹਰਾ

ਸੂਬਾ ਪ੍ਰਧਾਨ ਦੀ ਬਦਲੀ ਤੁਰੰਤ ਰੱਦ ਕਰਨ ਦੀ ਮੰਗ

Protest, CPF Employee Union, Ferozpur

Web Admin

Web Admin

5 Dariya News

ਫਿਰੋਜ਼ਪੁਰ , 14 Sep 2023

Last updated on: Sep 14, 2023, 00:00 IST

ਪੰਜਾਬ ਸਰਕਾਰ ਵੱਲੋ ਜਨਵਰੀ 2004 ਤੋ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਅਤੇ ਵਿਕਟੇਮਾਈਜੇਸ਼ਨ ਬਦਲੀਆਂ ਦੇ ਖਿਲਾਫ ਅੱਜ ਜਿ਼ਲ੍ਹਾ ਫਿਰੋਜਪੁਰ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੀ.ਪੀ.ਐਫ. ਕਰਮਚਾਰੀਆਂ ਨੇ ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਅਤੇ ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ  ਮੁੱਖ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਆਪਣੇ ਰੋਸ ਦਾ ਇਜ਼ਹਾਰ ਕੀਤਾ।   

ਇਸ ਅਰਥੀ ਫੂਕ ਮੁਜ਼ਾਹਰੇ ਵਿਚ ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਗੁਰਪ੍ਰੀਤ ਸਿੰਘ ਔਲਖ ਪ੍ਰਧਾਨ ਜਲ ਸਰੋਤ ਵਿਭਾਗ, ਵੀਰਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ,  ਅਮਨਦੀਪ ਸਿੰਘ ਅਤੇ ਹਰਪ੍ਰੀਤ ਦੁੱਗਲ ਜਿ਼ਲ੍ਹਾ ਖਜ਼ਾਨਾ ਦਫਤਰ, ਵਿਸਾ਼ਲ ਮਹਿਤਾ ਜਨਰਲ ਸਕੱਤਰ ਡੀ.ਸੀ. ਦਫਤਰ,  ਸਿ਼ਵਾਲ ਖੰਨਾ, ਰਾਹੁਲ ਕੁਮਾਰ, ਨਵਜੋਤ ਸਿੰਘ, ਸ਼ੀਤਲ ਅਸੀਜਾ, ਵਿਜੇ ਕੁਮਾਰ, ਰਾਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ,  ਸਮੀਰ ਮਾਨਕਟਾਲਾ ਆਯੁਰਵੈਦਿਕ ਵਿਭਾਗ, ਸਰਬਜੀਤ ਸਿੰਘ ਭੂਮੀ ਰੱਖਿਆ ਵਿਭਾਗ, ਸੁਖਚੈਨ ਸਿੰਘ ਖੇੜੀਬਾੜੀ ਵਿਭਾਗ, ਜਰਨੈਲ ਸਿੰਘ ਸਿਆਲ, ਅਮਰਬੀਰ ਸਿੰਘ ਜਲ ਸਰੋਤ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਪ੍ਰਧਾਨ, ਚੇਤਨ ਰਾਣਾ, ਸੰਦੀਪ ਦਿਓਲ ਅਤੇ ਰੂਪ ਸਿੰਘ ਡੀ.ਸੀ. ਦਫਤਰ, ਸਿਮਰਨਜੀਤ ਸਿਘ ਪਟਵਾਰੀ, ਰੇਸ਼ਮ ਸਿੰਘ ਸ਼ੇਰ ਖਾਂ ਬੀ.ਐਡ ਫਰੰਟ, ਸੁਰਿੰਦਰ ਕੁਮਾਰ ਲੋਕ ਸੰਪਰਕ ਵਿਭਾਗ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ । 

ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸ: ਸੁਖਜੀਤ ਸਿੰਘ ਸੂਬਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਫਿਲੌਰ ਤੋ ਧਾਰ ਕਲਾਂ ਵਿਖੇ ਕੀਤੀ ਗਈ ਬਦਲੀ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਇਹ ਬਦਲੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ । ਇਸ ਮੌਕੇ ਮੁਜ਼ਾਹਰਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਲਾਗੂ ਕੀਤੀ ਜਾਵੇ। 

ਸੀ.ਪੀ.ਐਫ. ਕਰਮਚਾਰੀਆਂ ਨੇ ਐਲਾਨ ਕੀਤਾ ਕਿ ਪਹਿਲੀ ਅਕਤੂਬਰ ਨੂੰ ਦਿਲੀ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਹੋਣ ਜਾ ਰਹੀ ਦੇਸ਼ ਪੱਧਰੀ ਰੈਲੀ ਵਿਚ ਵੱਧ ਚੜ੍ਹਕੇ ਸ਼ਾਮਿਲ ਹੋਣਗੇ ਅਤੇ ਪੰਜਾਬ ਸਰਕਾਰ ਵੱਲੋ ਬੋਲੇ ਜਾ ਰਹੇ ਝੂਠ ਦਾ ਪਰਦਾਫਾਸ਼ ਕਰਨਗੇ । ਇਸ ਅਰਥੀ ਫੂਕ ਮੁਜ਼ਾਹਰੇ ਦੌਰਾਨ ਮੁਲਾਜ਼ਮਾਂ ਦੇ ਇਕੱਠ ਵੱਲੋ ਮੁੱਖ  ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਜ਼ਬਰਦਸਤ  ਨਾਹਰੇਬਾਜ਼ੀ ਕੀਤੀ ਗਈ ।

 

Tags: Protest , CPF Employee Union , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD