Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਕੀਤਾ ਦੌਰਾ

Jasbir Singh Gill, Congress, Punjab Congress, Jasbir Singh Gill Dimpa

Web Admin

Web Admin

5 Dariya News

ਅੰਮ੍ਰਿਤਸਰ , 14 Sep 2023

Last updated on: Sep 14, 2023, 00:00 IST

ਰਾਜ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਆਸ਼ਾ ਵਰਕਰਾਂ ਦੇ ਕੰਮਕਾਜ ਦੀ ਸਥਿਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੀ ਚੇਅਰਪਰਸਨ ਹੀਨਾ ਵਿਜੈਕੁਮਾਰ ਗੈਵਿਟ ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਸ਼ਾਮਲ ਸੰਸਦ ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੌਕੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੇਂਡੂ ਵਿਕਾਸ ਵਿਭਾਗ ਪੰਜਾਬ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਂਡ ਸਿੰਧ ਬੈਂਕ ਅਤੇ ਹੋਰ ਬੈਂਕਾਂ ਦੇ ਅਧਿਕਾਰੀਆਂ ਨਾਲ ਭਾਰਤ ਵਿੱਚ ਮਹਿਲਾਵਾਂ ਦੀ ਸਥਿਤੀ ਅਤੇ ਉਨਾਂ ਦੀ ਸ਼ਸ਼ਕਤੀਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਸਰਕਾਰ ਦੀ ਅਜੀਵਿਕਾ ਮਿਸ਼ਨਰ ਅਧੀਨ ਹੈਲਫ਼ ਹੈਲਪ ਗਰੁੱਪ ਚੱਲ ਰਹੇ ਹਨ। 

ਜਿਨਾਂ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਟ੍ਰੇਨਿੰਗ ਦਿੱਤੀ ਜਾਂਦੀ  ਹੈ ਅਤੇ ਔਰਤਾਂ ਨੂੰ ਇਨਾਂ ਗਰੁੱਪਾਂ ਰਾਹੀਂ ਕਰਜਾ ਦੇ ਕੇ ਆਤਮ ਨਿਰਭਰ ਬਣਾਇਆ ਜਾਂਦਾ ਹੈ। ਇਸ ਮੌਕੇ ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕੀਤੇ ਸਾਮਾਨ ਆਨਲਾਈਨ ਸਾਈਟਾਂ ਜਿਵੇਂ ਕਿ ਐਮਾਜਾਨ ਅਤੇ ਫਲਿਪਕਾਰਟ ’ਤੇ ਵੇਚਣ ਲਈ ਸੁਝਾਅ ਦਿੱਤਾ ਗਿਆ।

ਪਾਰਲੀਮੈਂਟ ਕਮੇਟੀ ਨੇ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਹੈਲਫ ਹੈਲਪ ਗਰੁੱਪਾਂ ਵਿਕਸਿਤ ਕਰਨ ਅਤੇ ਇਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇ। ਇਸ ਦੌਰਾਨ ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਸਰਕਾਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਬੱਚਿਆਂ ਮਿਡ ਡੇ ਮੀਲ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। 

ਪਾਰਲੀਮੈਂਟ ਕਮੇਟੀ ਵਲੋਂ ਆਪਣੇ ਸਕੂਲ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਰਕਾਰ ਵਲੋਂ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰਾਂ ਵਲੋਂ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਦੌਰਾ ਕੀਤਾ ਗਿਆ ਅਤੇ ਆਪਣੇ ਦੌਰਾ ਦੌਰਾਨ ਨੰਵ ਜੰਮੇ ਬੱਚਿਆਂ ਬਾਰੇ ਗੰਭੀਰ ਚਿੰਤਾ ਜਾਹਿਰ ਕੀਤੀ ਅਤੇ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੂੰ ਸਾਂਝੇ ਤੌਰ ਤੇ ਕੰਮ ਕਰਨ ਲਈ ਕਿਹਾ ਤਾਂ ਜੋ ਨੰਵ ਜੰਮੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਪੰਜਾਬ ਸਰਕਾਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਰਾਜੀ ਪੀ. ਸ੍ਰੀਵਾਸ਼ਤਵਾ ਨੇ ਸਮੂਹ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਦੇ ਨਾਲ ਜਮੀਨੀ ਤੌਰ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੀ ਆਸ ਪ੍ਰਗਟ ਕੀਤੀ।

ਇਸ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ, ਸ੍ਰੀਮਤੀ ਰਿਤੀ ਪਾਠਕ, ਸ੍ਰੀਮਤੀ ਸ਼ਰਦਾਬੇਨ ਪਟੇਲ, ਸ੍ਰੀਮਤੀ ਗੀਤਾ ਵਿਸ਼ਵਨਾਥ, ਡਾ. ਫੌਜੀਆ ਖਾਨ, ਡਾ. ਕਾਨੀਮੌਝੀ ਐਨ.ਵੀ.ਐਨ. ਸੌਮੂ, ਸ੍ਰੀਮਤੀ ਸੰਗੀਤਾ ਯਾਦਵ, ਸ੍ਰੀਮਤੀ ਮਹੁਆ ਮਾਜੀ, ਸ੍ਰੀਮਤੀ ਇੰਦੂ ਬਾਲਾ ਗੌਸਵਾਮੀ ਅਤੇ ਡਾ. ਨੇਹਾ ਗਰਗ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਮਨੀਸਟਰੀ ਆਫ਼ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਹਾਜ਼ਰ ਸਨ।

 

Tags: Jasbir Singh Gill , Congress , Punjab Congress , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD