Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ

ਭਗਵੰਤ ਸਿੰਘ ਮਾਨ ਨੂੰ ਹੁਣ ਤੱਕ ਦਾ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਦੱਸਿਆ, ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਵਿਕਾਸ ਲਈ ਵਚਨਬੱਧ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Amritsar, Sarkar Sanatkar Milni

Web Admin

Web Admin

5 Dariya News

ਅੰਮ੍ਰਿਤਸਰ , 14 Sep 2023

Last updated on: Sep 14, 2023, 00:00 IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਹਰੇਕ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਸੂਬੇ ਦਾ ਸਭ ਤੋਂ ਬਿਹਤਰ ਤੇ ਕਾਬਲ ਮੁੱਖ ਮੰਤਰੀ ਮਿਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਜਿਸ ਦਾ ਕੋਈ ਸਾਨੀ ਨਹੀਂ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਲੰਘੇ ਦਿਨ ਅਸੀਂ ਸੂਬੇ ਦੇ ਪਹਿਲੇ ਸਰਕਾਰੀ ਹਾਈ-ਟੈੱਕ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕਰਕੇ ਇਤਿਹਾਸ ਸਿਰਜਿਆ ਹੈ। 

ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਨਾਲ ਅਤਿ-ਆਧੁਨਿਕ ਸਕੂਲਾਂ ਵਿਚ ਤਬਦੀਲ ਕਰਾਂਗੇ।” ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਰਾਹੀਂ ਅਸੀਂ ਉਦਯੋਗ ਦੇ ਸਾਰੇ ਮਸਲੇ ਹੱਲ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੀਤੇ ਸਮੇਂ 882 ਸਟੀਲ ਫਾਊਂਡਰੀ ਯੂਨਿਟ ਹੁੰਦੇ ਸਨ ਪਰ ਹੁਣ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਸਿਰਫ 126 ਯੂਨਿਟ ਕੰਮ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਆਪਣੀਆਂ ਉਦਯੋਗ ਪੱਖੀ ਨੀਤੀਆਂ ਨਾਲ ਇਨ੍ਹਾਂ ਦੀ ਗਿਣਤੀ 2000 ਯੂਨਿਟਾਂ ਤੱਕ ਲੈ ਜਾਵੇਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਯਾਦ ਹੈ ਕਿ ਆਮ ਆਦਮੀ ਪਾਰਟੀ ਨੇ ਏਸੇ ਜਗ੍ਹਾ ਉਤੇ ਚੋਣਾਂ ਤੋਂ ਪਹਿਲਾਂ ਉਦਯੋਗਪਤੀਆਂ ਨਾਲ ਬਹੁਤ ਸਾਰੀਆਂ ਗਾਰੰਟੀਆਂ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕਰੇਗੀ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਮਸਲਿਆਂ ਬਾਰੇ ਫੀਡਬੈਕ ਲੈਣ ਲਈ ਇਕ ਫੋਨ ਨੰਬਰ ਵੀ ਜਾਰੀ ਕੀਤਾ ਸੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੀਡਬੈਕ ਦੀ ਘੋਖ ਕਰਨ ਤੋਂ ਬਾਅਦ ਉਦਯੋਗਪਤੀਆਂ ਦੇ ਤਿੰਨ ਮੁੱਖ ਮਸਲੇ ਹਨ ਜਿਨ੍ਹਾਂ ਵਿੱਚ ਬਿਜਲੀ, ਸੜਕਾਂ ਦਾ ਬੁਨਿਆਦੀ ਢਾਂਚਾ ਅਤੇ ਕੰਮਕਾਜ ਨਾਲ ਸਬੰਧਤ ਹੋਰ ਸਮੱਸਿਆਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਨਅਤਕਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਆਧਾਰ ਉਤੇ ਸੁਲਝਾਉਣ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਸਨਅਤਕਾਰਾਂ ਨਾਲ ਅਖੌਤੀ ਐਮ.ਓ.ਯੂ. ਨਹੀਂ ਕਰਦੇ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ਉਤੇ ਹਰੇਕ ਵੱਡੇ ਉਦਯੋਗਪਤੀਆਂ ਤੱਕ ਪਹੁੰਚ ਕੀਤੀ ਸੀ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਆਪ ਸਰਕਾਰ ਦੇ ਸੱਤਾਂ ਵਿੱਚ ਆਉਣ ਦੇ ਡੇਢ ਸਾਲ ਦੇ ਅੰਦਰ ਸੂਬੇ ਵਿੱਚ 50000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਸੂਬੇ ਵਿਚ 2.86 ਨੌਕਰੀਆਂ ਪੈਦਾ ਕਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਹਰੇਕ ਕਦਮ ਚੁੱਕਿਆ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਹਰੇਕ ਤਿੰਨ ਮਹੀਨੇ ਬਾਅਦ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਆਖਿਆ। ਉਨ੍ਹਾਂ ਨੇ ਸੂਬੇ ਵਿੱਚ ਹਰੇ ਰੰਗ ਦਾ ਸਟੈਂਪ ਪੇਪਰ ਸ਼ੁਰੂ ਕਰਨ, ਸਿੰਗਲ ਵਿੰਡੋ ਸਿਸਟਮ, ਭ੍ਰਿਸ਼ਟਾਚਾਰ ਮੁਕਤ ਮਾਹੌਲ, ਸਾਫ-ਸੁਥਰਾ ਤੇ ਜਵਾਬਦੇਹ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈ. ਦੀ ਰਜਿਸਟ੍ਰੇਸ਼ਨ ਕੀਤੀ ਹੈ ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਭਗਵੰਤ ਸਿੰਘ ਮਾਨ ਮੇਰੇ ਛੋਟੇ ਭਰਾ ਹਨ ਅਤੇ  ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਮੈਨੂੰ ਉਨ੍ਹਾਂ ਉਤੇ ਬਹੁਤ ਮਾਣ ਹੈ।” ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਭਗਵੰਤ ਸਿੰਘ ਮਾਨ ਨੇ ਖੁਦ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਕਿਸ਼ਤੀ ਰਾਹੀਂ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੀੜਤ ਲੋਕਾਂ ਲਈ ਰਾਹਤ ਯਕੀਨੀ ਬਣਾਈ। 

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੇ ਮੁੱਖ ਮੰਤਰੀ ਅਜਿਹੀ ਸਥਿਤੀ ਮੌਕੇ ਹੈਲੀਕਾਪਟਰਾਂ ਉਤੇ ਗੇੜੇ ਲਾ ਕੇ ਖਾਨਾਪੂਰਤੀ ਕਰਦੇ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਤੁਹਾਡੇ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ ਅਤੇ ਤੁਹਾਡੇ ਸਾਥ ਨਾਲ ਸਰਕਾਰ ਸੂਬੇ ਨੂੰ ਨਵੀਂ ਬੁਲੰਦੀ ਉਤੇ ਪਹੁੰਚਾ ਦੇਵੇਗੀ।”

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Amritsar , Sarkar Sanatkar Milni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD