Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਮਾਝੇ ਦੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਲਾਹਿਆ

ਸੱਤਾ ਪਰਿਵਤਨ ਨਾਲ ਕੇਵਲ ਕੁਰਸੀ ਨਹੀਂ ਬਦਲੀ, ਵਿਵਸਥਾ ਵੀ ਬਦਲੀ-ਉਦਯੋਗਪਤੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Amritsar, Sarkar Sanatkar Milni, Anmol Gagan Mann, Anmol Gagan Maan, Kuldeep Singh Dhaliwal, Raghav Chadha, Sanjeev Arora

Web Admin

Web Admin

5 Dariya News

ਅੰਮ੍ਰਿਤਸਰ , 14 Sep 2023

ਅੰਮ੍ਰਿਤਸਰ  ਵਿੱਚ ਹੋਈ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਮਾਝੇ ਦੇ ਵੱਡੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ ਵਿਚਾਰ-ਚਰਚਾ ਕੀਤੀ।ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸਨਅਤ ਲਈ ਚੁੱਕੇ ਗਏ ਕਦਮਾਂ ਦੀ ਰੱਜਵੀਂ ਤਾਰੀਫ਼ ਕਰਦੇ ਹੋਏ ਉੱਦਮੀਆਂ ਨੇ ਕਿਹਾ ਕਿ ਪਹਿਲੀ ਵਾਰ ਵੇਖਿਆ ਗਿਆ ਹੈ ਕਿ ਸੱਤਾ ਪਰਿਵਰਤਨ ਦੇ ਨਾਲ ਵਿਵਸਥਾ ਵੀ ਬਦਲੀ ਹੈ।

ਹੈਦਰਾਬਾਦ ਤੋਂ ਆ ਕੇ ਭਿੱਖੀਵਿੰਡ ਵਿੱਚ ਆਈ.ਟੀ. ਕੰਪਨੀ ਸ਼ੁਰੂ ਕਰਨ ਵਾਲੇ ਉੱਦਮੀ ਵਿਕਰਮਜੀਤ ਸ਼ਰਮਾ ਨੇ ਕਿਹਾ, “ਮੇਰੇ ਪਿਤਾ ਮੈਨੂੰ ਵਿਦੇਸ਼ ਭੇਜਣ ਦੇ ਚਾਹਵਾਨ ਸਨ, ਪਰ ਮੈਂ ਇਕ ਮੌਕਾ ਮੰਗਿਆ ਸੀ, ਜੋ ਕਿ ਸਰਕਾਰ ਦੀ ਮਦਦ ਨਾਲ ਸਫ਼ਲ ਹੋਇਆ ਹੈ।”  ਇਸ ਉੱਦਮੀ ਨੇ ਦੱਸਿਆ ਕਿ ਉਸ ਨੇ ਬਿਜਲੀ ਦੀ ਘੱਟ ਵੋਲਟੇਜ ਦੀ ਸ਼ਿਕਾਇਤ ਆਨਲਾਈਨ ਕੀਤੀ ਅਤੇ ਵਿਭਾਗ ਨੇ ਦਿਨਾਂ ਵਿੱਚ ਇਹ ਮਸਲਾ ਹੱਲ ਕਰ ਦਿੱਤਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਤਸੱਲੀ ਮਿਲੀ।

ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਸੰਦੀਪ ਖੋਸਲਾ ਨੇ ਦੱਸਿਆ ਕਿ ਸੱਤਾ ਪਰਿਵਰਤਨ ਨਾਲ ਵਿਵਸਥਾ ਬਦਲਦੀ ਪਹਿਲੀ ਵਾਰ ਮਹਿਸੂਸ ਹੋਈ ਹੈ। ਉਨ੍ਹਾਂ ਦੱਸਿਆ ਕਿ 10 ਸਾਲ ਤੋਂ ਸਾਡੇ ਫੋਕਲ ਪੁਆਇੰਟ ਦੀ ਸਮੱਸਿਆ ਸੀ, ਜੋ ਕਿ ਇਸ ਸਰਕਾਰ ਨੇ 14 ਕਰੋੜ ਰੁਪਏ ਦੇ ਟੈਂਡਰ ਲਾ ਕੇ ਹੱਲ ਕਰਨ ਦਾ ਤਹੱਈਆ ਕੀਤਾ ਹੈ।ਰਜੇਸ਼ ਕੁਮਾਰ ਲਾਡੀ ਜੋ ਕਿ ਪੁਰਾਣੇ ਫੋਕਲ ਪੁਆਇੰਟ ਤੋਂ ਸਨ, ਨੇ ਉਥੇ ਫਾਇਰ ਸਟੇਸ਼ਨ ਬਨਾਉਣ ਦੀ ਮੰਗ ਕੀਤੀ ਤਾਂ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਇਸ ਮਹੀਨੇ ਤੋਂ ਉਥੇ ਅੱਗ ਬੁਝਾਊ ਗੱਡੀਆਂ ਦੇਣ ਅਤੇ ਫਾਇਰ ਸਟੇਸ਼ਨ ਲਈ ਸਵਾ ਦੋ ਕਰੋੜ ਰੁਪਏ ਦਾ ਕੰਮ ਇਸ ਮਹੀਨੇ ਦੀ 20 ਤਾਰੀਖ ਤੋਂ ਸ਼ੁਰੂ ਕਰਨ ਦੀ ਹਦਾਇਤ ਕਰ ਦਿੱਤੀ।

ਨਵਲ ਗੁਪਤਾ ਨੇ ਫੋਕਲ ਪੁਆਇੰਟ ਵਿੱਚ ਉੱਦਮੀਆਂ ਤੇ ਕਾਮਿਆਂ ਦੀ ਸੁਰਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਮੰਗ ਕੀਤੀ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 20 ਥਾਵਾਂ ਉਤੇ ਹਾਈ ਮੈਗਾ ਪਿਕਸਲ ਦੇ ਕੈਮਰੇ ਅਗਲੇ 35 ਦਿਨਾਂ ਵਿੱਚ ਲਗਾਉਣ ਦੀ ਹਦਾਇਤ ਕੀਤੀ।ਇੰਪੀਰੀਅਲ ਬਾਇਓ ਸੈਨਰਜੀ ਦੇ ਉੱਦਮੀ ਵਿਜੈ ਕੁਮਾਰ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਵਿੱਚ ਕੰਮ ਸ਼ੁਰੂ ਕਰਨ ਦੇ ਚਾਹਵਾਨ ਸਨ, ਪਰ ਸਰਕਾਰ ਦੀ ਹਾਂ-ਪੱਖੀ ਨੀਤੀ ਨੇ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਦਿਲੋਂ ਕੀਤੀ ਮਦਦ ਨੇ ਉਸ ਨੂੰ ਪੰਜਾਬ ਖਿੱਚ ਲਿਆਂਦਾ। 

ਵਰਲਡ ਵਾਈਡ ਫੂਡ ਦੇ ਸਰਬਜੀਤ ਭੁੱਲਰ ਨੇ ਦੱਸਿਆ ਕਿ ਅਸੀਂ ਲੰਮੇ ਸਮੇਂ ਤੋਂ ਸ਼ੈਲਰ ਲਾਉਣਾ ਚਾਹੁੰਦੇ ਸੀ, ਪਰ ਲੋਕ ਡਰਾ ਦਿੰਦੇ ਸਨ, ਪਰ ਹੁਣ ਜਦ ਪਹਿਲ ਕੀਤੀ ਤਾਂ ਸਾਰੇ ਕੰਮ ਦਿਨਾਂ ਵਿੱਚ ਹੀ ਹੋ ਗਏ। 15 ਦਿਨਾਂ ਵਿੱਚ ਹੀ ਗਰੀਨ ਅਸ਼ਟਾਮ ਮਿਲ ਗਿਆ, ਜਿਸ ਲਈ ਸਾਰੀਆਂ ਪਰਵਾਨਗੀਆਂ ਮਿਲ ਚੁੱਕੀਆਂ ਸਨ।ਐਨ.ਸੀ.ਐਮ.ਐਲ. ਦੇ ਡਾਇਰੈਕਟਰ ਸੰਜੈ ਗੁਪਤਾ ਜੋ ਕਿ ਸਿੰਗਾਪੁਰ ਤੋਂ ਹਨ, ਨੇ ਦੱਸਿਆ ਕਿ ਪੰਜਾਬ ਦੇ ਅਨਾਜ ਭੰਡਾਰ ਅਤੇ ਸਰਕਾਰ ਦੀਆਂ ਨੀਤੀਆਂ ਸਾਨੂੰ ਪੰਜਾਬ ਖਿੱਚ ਲਿਆਈਆਂ ਅਤੇ ਹੁਣ ਅਸੀਂ ਬਟਾਲਾ ਅਤੇ ਛੇਹਰਟਾ ਵਿੱਚ ਅਨਾਜ ਭੰਡਾਰ ਲਈ ਵੱਡੇ ਸਾਇਲੋ ਲਗਾ ਰਹੇ ਹਾਂ। 

ਵਿਜੈ ਸ਼ਰਮਾ ਜੋ ਕਿ ਨੈਸ਼ਨਲ ਹੋਟਲ ਹੱਬ ਤੋਂ ਹਨ, ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਸਦਕਾ ਉਹ ਹੋਟਲ ਸਨਅਤ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ ।ਵੇਵ ਬੈਵਰੇਜਸ ਦੇ ਅਧਿਕਾਰੀ ਹਰਸ਼ ਅਗਰਵਾਲ ਨੇ ਦੱਸਿਆ ਕਿ ਉਹ ਪਟਿਆਲਾ, ਅੰਮ੍ਰਿਤਸਰ ਵਿੱਚ ਆਪਣੇ ਪਲਾਟਾਂ ਦੇ ਵਿਸਥਾਰ ਦੇ ਨਾਲ-ਨਾਲ ਗੁਰਦਾਸਪੁਰ ਵਿੱਚ ਨਵਾਂ ਪਲਾਂਟ ਲਾ ਰਹੇ ਹਨ ਅਤੇ ਇਸ ਲਈ ਸਾਨੂੰ ਜਿਹੜੀ ਵੀ ਲੋੜ ਪਈ, ਵਿਭਾਗ ਨੇ ਦਿਨਾਂ ਵਿੱਚ ਹੀ ਪੂਰੀ ਕਰਕੇ ਸਾਡਾ ਹੌਂਸਲਾ ਵਧਾਇਆ।

ਲਾਲ ਕਿਲਾ ਬਾਸਮਤੀ ਵਾਲੇ  ਰਵਿੰਦਰਪਾਲ ਸਿੰਘ ਨੇ ਸੂਬਾ ਸਰਕਾਰ ਵੱਲੋਂ ਬਾਸਮਤੀ ਉਪਰ ਪਾਬੰਦੀਸ਼ੁਦਾ ਕੀਟਨਾਸ਼ਕ ਵਰਤਣ ਉਤੇ ਲਾਈਆਂ ਰੋਕਾਂ ਲਈ ਧੰਨਵਾਦ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਬਰਾਮਦ ਉਤੇ ਲਾਈਆਂ ਰੋਕਾਂ ਬਾਬਤ ਦੱਸਿਆ ਤਾਂ ਮੁੱਖ ਮੰਤਰੀ ਨੇ ਹਾਜ਼ਰ ਸੰਸਦ ਮੈਂਬਰਾਂ ਨੂੰ ਸੈਸ਼ਨ ਵਿੱਚ ਮਸਲਾ ਉਠਾਉਣ ਦੇ ਨਾਲ ਨਾਲ ਕੇਂਦਰੀ ਮੰਤਰੀ ਨੂੰ ਪੱਤਰ ਲਿਖਣ ਲਈ ਕਿਹਾ ਤਾਂ ਜੋ ਬਾਸਮਤੀ ਅਸਾਨੀ ਨਾਲ ਬਰਾਮਦ ਹੋ ਸਕੇ।

ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨਾਲ ਕੀਤੀ ਮਿਲਣੀ ਦੀ ਪਹਿਲ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ  ਵੱਲੋਂ ਅੰਮ੍ਰਿਤਸਰ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਮਿਲ ਰਿਹਾ ਹੈ, ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ ਅਤੇ ਲੋਕ ਦੁਬਾਰਾ ਨਿਵੇਸ਼ ਵੱਲ ਮੁੜੇ ਹਨ। ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਏ.ਪੀ. ਐਸ ਚੱਠਾ ਨੇ ਸਰਕਾਰ ਵੱਲੋਂ ਸੈਰ-ਸਪਾਟੇ ਦੇ ਵਿਕਾਸ ਲਈ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ਅਤੇ ਅੰਮ੍ਰਿਤਸਰ ਵਿੱਚ ਸੈਰ-ਸਪਾਟਾ ਵਿਭਾਗ ਲਈ ਇਕ ਨੋਡਲ ਅਧਿਕਾਰੀ ਲਾਉਣ ਦੀ ਮੰਗ ਵੀ ਕੀਤੀ।

ਅੰਮ੍ਰਿਤਸਰ ਵਾਲਡ ਸਿਟੀ ਦੇ ਅੰਦਰ ਸਥਿਤ ਹੋਟਲ ਮਾਲਕਾਂ ਨੇ ਆਪਣੀਆਂ ਮੰਗਾਂ ਲਈ ਮੁੱਖ ਮੰਤਰੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਤਾਂ ਮੁੱਖ ਮੰਤਰੀ ਨੇ ਮੌਕੇ ਉਪਰ ਹੀ 19 ਸਤੰਬਰ ਨੂੰ ਸਮਾਂ ਦੇ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਅਤੇ ਇਲਾਕੇ ਨੂੰ ਵਿਕਸਤ ਕਰਨਾ ਸਾਡਾ ਫ਼ਰਜ਼ ਹੈ ਅਤੇ ਉਹ ਇਸ ਨੂੰ ਸੇਵਾ ਸਮਝ ਕਰਨਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Amritsar , Sarkar Sanatkar Milni , Anmol Gagan Mann , Anmol Gagan Maan , Kuldeep Singh Dhaliwal , Raghav Chadha , Sanjeev Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD