Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਅਰਵਿੰਦ ਕੇਜਰੀਵਾਲ

ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Jalandhar, Sarkar Sanatkar Milni, Anmol Gagan Mann, Anmol Gagan Maan, Balkar Singh, Raghav Chadha, Sanjeev Arora, Narinder Singh Saggu, Gautam Kapoor, Sukhjit Starch & Chemicals, Bhavdeep Sardana, Manish Arora

Web Admin

Web Admin

5 Dariya News

ਜਲੰਧਰ , 14 Sep 2023

Last updated on: Sep 14, 2023, 00:00 IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ।ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਰੇਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਅੱਗੇ ਲਿਜਾ ਸਕਦੀ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਨਅਤਾਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਜਲਦੀ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ ਕਿਉਂਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਚੌਵੀਂ ਘੰਟੇ ਕੰਮ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਵਿਚ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਜੋ ਉਨ੍ਹਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰ ਰਿਹਾ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਉਦਯੋਗਪਤੀਆਂ ਨੂੰ ਗਾਰੰਟੀਆਂ ਦਿੱਤੀਆਂ ਸੀ। 

ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਉਦਯੋਗਪਤੀਆਂ ਤੋਂ ਕਈ ਸੁਝਾਅ ਮਿਲੇ ਸਨ, ਜਿਸ ਤੋਂ ਬਾਅਦ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਸੂਬੇ ਲਈ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਹੈ ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਉਦਯੋਗਪਤੀ ਲੁੱਟ ਦੇ ਡਰੋਂ ਸੂਬੇ ਨੂੰ ਛੱਡ ਰਹੇ ਸਨ। 

ਉਨ੍ਹਾਂ ਕਿਹਾ ਕਿ ਹੁਣ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ ਦਸ ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ ।

                                   

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Jalandhar , Sarkar Sanatkar Milni , Anmol Gagan Mann , Anmol Gagan Maan , Balkar Singh , Raghav Chadha , Sanjeev Arora , Narinder Singh Saggu , Gautam Kapoor , Sukhjit Starch & Chemicals , Bhavdeep Sardana , Manish Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD