Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Jalandhar, Sarkar Sanatkar Milni, Anmol Gagan Mann, Anmol Gagan Maan, Balkar Singh, Raghav Chadha, Sanjeev Arora, Narinder Singh Saggu, Gautam Kapoor, Sukhjit Starch & Chemicals, Bhavdeep Sardana, Manish Arora

Web Admin

Web Admin

5 Dariya News

ਜਲੰਧਰ , 14 Sep 2023

ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। 

ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ।ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ।

ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ 'ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। 

ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ।

ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। 

ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। 

ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਉਦਯੋਗ ਪੱਖੀ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Jalandhar , Sarkar Sanatkar Milni , Anmol Gagan Mann , Anmol Gagan Maan , Balkar Singh , Raghav Chadha , Sanjeev Arora , Narinder Singh Saggu , Gautam Kapoor , Sukhjit Starch & Chemicals , Bhavdeep Sardana , Manish Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD