Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ-ਅਰਵਿੰਦ ਕੇਜਰੀਵਾਲ

ਪਿਛਲੇ ਕੁਝ ਮਹੀਨਿਆਂ ਵਿੱਚ 450 ਉਦਯੋਗਿਕ ਯੂਨਿਟਾਂ ਨੇ ਆਪਣਾ ਕਾਰੋਬਾਰ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫ਼ਟ ਕੀਤਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Ludhiana, Arvind Kejriwal

Web Admin

Web Admin

5 Dariya News

ਲੁਧਿਆਣਾ , 15 Sep 2023

Last updated on: Sep 15, 2023, 00:00 IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ਵਿੱਚੋਂ ਦੂਜੇ ਸੂਬਿਆਂ ਵਿੱਚ ਇੰਡਸਟਰੀ ਦੇ ਹਿਜਰਤ  ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ਵਿੱਚ ਸ਼ਿਫ਼ਟ ਹੋਣ ਲੱਗੇ ਹਨ।

ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿਖੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ 450 ਉਦਯੋਗ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਦਯੋਗ ਦਾ ਦੂਜੇ ਸੂਬਿਆਂ ਵਿੱਚ ਹਿਜਰਤ ਕਰ ਜਾਣ ਦਾ ਰੁਝਾਨ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜੋ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਲਈ ਯਤਨ ਕਰ ਰਹੇ ਹਨ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੂੰ ਸੱਤਾ ਵਿੱਚ ਆਉਣ ਉਤੇ ਉਦਯੋਗਿਕ ਖੇਤਰ ਵਿੱਚ ਅਜਿਹਾ ਮਾਹੌਲ ਮਿਲਿਆ ਸੀ ਜਿੱਥੇ ਉਦਯੋਗ ਦੂਜੇ ਸੂਬਿਆਂ ਵਿੱਚ ਸ਼ਿਫਟ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਕੂਮਤ ਦੌਰਾਨ ਉਦਯੋਗਪਤੀ ਫਿਰੌਤੀ ਮੰਗਣ ਦੇ ਸਿਸਟਮ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਦੇਣ ਦੇ ਨਾਲ-ਨਾਲ ਸੁਖਾਵਾਂ ਮਾਹੌਲ ਦੇ ਕੇ ਸਨਅਤਕਾਰਾਂ ਦਾ ਭਰੋਸਾ ਬਹਾਲ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਨਅਤੀ ਖੇਤਰ ਵਿੱਚ ਦੇਸ਼ ਭਰ ਵਿੱਚੋਂ ਸਿਰਫ ਪੰਜਾਬੀ ਹੀ ਚੀਨ ਦੀ ਇਜਾਰੇਦਾਰੀ ਤੋੜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਨਅਤਕਾਰਾਂ ਦਾ ਕਿਸੇ ਹੋਰ ਸੂਬਾ ਨਾਲ ਕੋਈ ਮੁਕਾਬਲਾ ਨਹੀਂ ਸਗੋਂ ਉਨ੍ਹਾਂ ਨੂੰ ਉਦਯੋਗਿਕ ਤਰੱਕੀ ਵਿੱਚ ਚੀਨ ਨੂੰ ਪਛਾੜਣ ਲਈ ਯਤਨ ਕਰਨੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਤਨ ਕਰਨ ਦਾ ਹੁਣ ਸਭ ਤੋਂ ਮੁਨਾਸਬ ਮੌਕਾ ਹੈ ਕਿਉਂਜੋ ਪੰਜਾਬ ਦੀ ਸਰਕਾਰ ਹਰੇਕ ਤਰ੍ਹਾਂ ਦੀ ਮਦਦ ਲਈ ਤਿਆਰ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦਾ ਗਠਨ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਉਦਯੋਗ ਦੇ ਨੁਮਾਇੰਦਿਆਂ ਤੋਂ ਇਲਾਵਾ ਇਸ ਟਾਸਤ ਫੋਰਸ ਸੂਬਾ ਸਰਕਾਰ ਦੇ ਅਧਿਕਾਰੀ ਵੀ ਹੋਣੇ ਚਾਹੀਦੇ ਹਨ ਤਾਂ ਕਿ ਇਨ੍ਹਾਂ ਸੈਕਟਰਾਂ ਦੀ ਤਰੱਕੀ ਲਈ ਢੁਕਵੀਂ ਯੋਜਨਾਬੰਦੀ ਤੇ ਰਣਨੀਤੀ ਉਲੀਕੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਵਿਚ ਸਨਅਤ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਸਨਅਤੀ ਦਿੱਗਜ਼ ਆ ਰਹੇ ਹਨ ਜਿਨ੍ਹਾਂ ਦਾ ਸੂਬਾ ਸਰਕਾਰ ਜ਼ੋਰਦਾਰ ਸਵਾਗਤ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਵਿਚ ਰੋਜ਼ਗਾਰ ਦੇ 2.25 ਲੱਖ ਮੌਕੇ ਪੈਦਾ ਹੋਣਗੇ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੁਣ ਤੱਕ ਦੇ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਹਨ ਕਿਉਂ ਜੋ ਸੂਬਾ ਹਰੇਕ ਸੈਕਟਰ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਤੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆਂਦੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇੱਥੋਂ ਲੋਕਾਂ ਦੇ ਵਡੇਰੇ ਹਿੱਤ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਉਪਰਾਲੇ ਕੀਤੇ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਹੈ ਸਗੋਂ ਇਹ ਭਰੋਸਾ ਦਿਵਾਉਣ ਲਈ ਕੀਤੀ ਗਈ ਹੈ ਕਿ ਅਸੀਂ ਉਦਯੋਗ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸੂਬੇ ਦੇ ਸਥਾਨਕ ਉਦਯੋਗ ਦਾ 10 ਗੁਣਾ ਵਿਸਥਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸੂਬੇ ਵਿੱਚ ਸਨਅਤ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ।  

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ludhiana , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD