Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ 'ਅਣਦੇਖਤੀ ਆਂਖੇ' ਲੋਕ-ਅਰਪਣ

ਵੱਡੀ ਗਿਣਤੀ 'ਚ ਬੁੱਧੀਜੀਵੀ, ਲੇਖਕਾਂ ਅਤੇ ਕਵੀਆਂ ਨੇ ਕੀਤੀ ਸ਼ਿਰਕਤ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Madhavi Kataria, Surjit Patar

Web Admin

Web Admin

5 Dariya News

ਚੰਡੀਗੜ੍ਹ , 15 Sep 2023

Last updated on: Sep 15, 2023, 00:00 IST

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ 'ਅਣਦੇਖਤੀ ਆਂਖੇ' ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ।ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ।

ਡਾ. ਬਲਜੀਤ ਕੌਰ ਨੇ ਕਿਹਾ ਕਿ ਚੰਗੀ ਕਵਿਤਾ ਤੁਹਾਡੇ ਹਿਰਦੇ ਤੱਕ ਅਸਰ ਕਰਨ ਦੇ ਕਾਬਿਲ ਹੁੰਦੀ ਹੈ ਅਤੇ ਸਾਡੇ ਮਨ ਦੇ ਵਲਵਲਿਆਂ ਵਿੱਚੋਂ ਨਿਕਲੇ ਗਹਿਰੇ ਵਿਚਾਰਾਂ ਦਾ ਪ੍ਰਗਟਾਵਾ ਹੁੰਦੀ ਹੈ। ਉਨ੍ਹਾਂ ਮਾਧਵੀ ਕਟਾਰੀਆ ਨੂੰ ਵਧਾਈ ਦਿੰਦਿਆ ਕਿਹਾ ਕਿ ਇਸ ਕਾਵਿ ਸੰਗ੍ਰਹਿ ਨੇ ਸਾਹਿਤ ਜਗਤ ਨੂੰ ਹੋਰ ਅਮੀਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਹ ਕਾਵਿ ਸੰਗ੍ਰਹਿ ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖਿਆ ਗਿਆ ਹੈ ਜੋ ਲੋਕਾਂ ਦੇ ਜੀਵਨ ਤੇ ਗਹਿਰਾ ਪ੍ਰਭਾਵ ਪਾਵੇਗਾ। ਕੈਬਨਿਟ ਮੰਤਰੀ ਨੇ ਕਵਿਤਰੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। 

ਉਨ੍ਹਾਂ ਕਿਹਾ ਕਿ ਇਹ ਵਿਭਾਗੀ ਕੰਮਾਂ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਤੇ ਇਹ ਲੋਕ ਪੱਖੀ ਆਵਾਜ਼ ਇਹਨਾਂ ਦੀਆਂ ਕਵਿਤਾਵਾਂ ਵਿੱਚ ਵੀ ਸਾਫ਼ ਤੌਰ ਤੇ ਉਭਰਦੀ ਹੈ।  ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ।

ਜ਼ਿਕਰਯੋਗ ਹੈ ਕਿ ਮਾਧਵੀ ਕਟਾਰੀਆ, ਆਈ.ਏ.ਐਸ.  ਪੰਜਾਬ ਸਰਕਾਰ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਹਨ। ਇਸ ਮੌਕੇ ਵੱਡੀ ਗਿਣਤੀ 'ਚ ਬੁੱਧੀਜੀਵੀ, ਲੇਖਕਾਂ, ਕਵੀਆਂ  ਨੇ ਸ਼ਿਰਕਤ ਕੀਤੀ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Madhavi Kataria , Surjit Patar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD