Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ ਦੀਆਂ ਤਿਆਰੀਆਂ ਦਾ ਡੀ.ਸੀ. ਸਾਕਸ਼ੀ ਸਾਹਨੀ ਨੇ ਲਿਆ ਜਾਇਜ਼ਾ, ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

ਇੰਟਰ ਮਾਰਕਿਟ ਮੁਕਾਬਲੇ ਦੇ ਜੇਤੂਆਂ ਨੂੰ 2 ਅਕਤੂਬਰ ਨੂੰ ਮਿਲੇਗਾ ਸਨਮਾਨ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 15 Sep 2023

Last updated on: Sep 15, 2023, 00:00 IST

2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ-2 ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ ਵਾਲੀਆਂ ਵੱਖ ਵੱਖ ਗਤੀਵਿਧੀਆਂ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਅਤੇ ਸਵੱਛਤਾ ਲੀਗ ਦੇ ਮਾਪਦੰਡਾਂ ਮੁਤਾਬਕ ਸਾਫ਼ ਸੁਥਰਾਂ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ, ਇਸ ਲਈ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਰੇਕ ਉਮਰ ਵਰਗ ਨੂੰ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰੀਤਾ ਜੌਹਲ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਨਗਰ ਨਿਗਮ ਤੇ ਨਗਰ ਕੌਂਸਲਾਂ ਦੇ ਐਮ.ਆਰ.ਐਫ. ਸੈਂਟਰਾਂ 'ਤੇ ਜੇਕਰ ਕੋਈ ਵਿਅਕਤੀ ਦੋ ਕਿਲੋ ਪਲਾਸਟਿਕ ਲੈਕੇ ਆਉਂਦਾ ਹੈ ਤਾਂ ਉਸ ਨੂੰ ਸਰਟੀਫਿਕੇਟ ਅਤੇ ਸਰਪਰਾਈਜ਼ ਗਿਫ਼ਟ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਐਮ.ਆਰ.ਐਫ਼ ਸੈਂਟਰਾਂ ਦੇ ਦੌਰੇ ਵੀ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਵੀ ਪਤਾ ਲੱਗ ਸਕੇ ਕਿ ਕੂੜੇ ਦਾ ਨਿਪਟਾਰਾ ਕਰਨ ਦੀ ਸਹੀ ਵਿਧੀ ਕੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਫ਼ਾਈ ਮਿੱਤਰ ਅਤੇ ਵਾਯੂ ਮਿੱਤਰ ਦੇ ਵਿਸ਼ੇਸ ਲੈਕਚਰ ਕਰਵਾਏ ਜਾਣਗੇ, ਜੋ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਦਾ ਸੁਨੇਹਾ ਦੇਣਗੇ। 

ਉਨ੍ਹਾਂ ਕਿਹਾ ਕਿ ਸਵੱਛਤਾ ਲਈ ਚੰਗਾ ਕੰਮ ਕਰਨ ਵਾਲਿਆਂ ਲਈ ਸਵੱਛਤਾ ਹੀਰੋ ਵਾਲ ਵੀ ਤਿਆਰ ਕੀਤੀ ਜਾਵੇਗੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਬਾਜ਼ਾਰਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਇਨ੍ਹਾਂ ਦੇ ਇੰਟਰ ਮਾਰਕਿਟ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ 2 ਅਕਤੂਬਰ ਨੂੰ ਸਨਮਾਨਿਤ ਕੀਤਾ ਜਾਵੇਗਾ। 

ਇਸੇ ਤਰ੍ਹਾਂ ਸਵੱਛ ਤਿੰਨ ਪਿੰਡਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਸਵੱਛਤਾ ਦੇ ਬਰਾਂਡ ਅੰਬੈਸਡਰ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਖੇਤਰ ਨਾਲ ਸਬੰਧਤ ਅਜਿਹੇ ਵਿਅਕਤੀਆਂ ਨੂੰ ਬਰਾਂਡ ਅੰਬੈਸਡਰ ਬਣਾਇਆ ਜਾਵੇ ਜਿਨ੍ਹਾਂ ਵੱਲੋਂ ਸਵੱਛਤਾ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਵਿੱਦਿਅਕ ਅਦਾਰਿਆਂ ਨੂੰ ਵੈਸਟ ਨੂੰ ਵੈਲਥ ਸ਼ੁਰੂ ਕਰਨ, ਕੁਇਜ਼ ਮੁਕਾਬਲੇ, ਨੁੱਕੜ ਨਾਟਕ, ਜਾਗਰੂਕਤਾ ਰੈਲੀ ਤੇ ਪੇਂਟਿੰਗ ਮੁਕਾਬਲੇ ਕਰਵਾਉਣ ਦੀ ਹਦਾਇਤ ਕੀਤੀ। 

ਜਦਕਿ ਕਾਰਜਸਾਧਕ ਅਫ਼ਸਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਅਤੇ ਬੀ.ਡੀ.ਪੀ.ਓਜ਼ ਪਿੰਡਾਂ ਵਿੱਚ ਸਵੱਛਤਾ ਸਬੰਧੀ ਜਾਗਰੂਕਤਾ ਮੁਹਿੰਮ ਚਲਾਉਣਗੇ। ਇਸ ਤੋਂ ਇਲਾਵਾ ਕਿਲ੍ਹਾ ਮੁਬਾਰਕ ਵਿਖੇ ਵੀ ਐਤਵਾਰ ਨੂੰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਮੀਟਿੰਗ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਐਮ.ਆਰ.ਐਫ. ਸੈਂਟਰ ਫੋਕਲ ਪੁਆਇੰਟ, 21 ਨੰਬਰ ਫਾਟਕ, ਨਵੀਂ ਰੇਹੜੀ ਮਾਰਕਿਟ, ਬਿਸ਼ਨ ਨਗਰ ਅਤੇ ਝਿੱਲ ਪਿੰਡ ਵਿਖੇ ਦੋ ਕਿਲੋ ਪਲਾਸਟਿਕ ਜਮ੍ਹਾਂ ਕਰਵਾਉਣ ਵਾਲੇ ਵਿਅਕਤੀ ਨੂੰ ਸਰਟੀਫਿਕੇਟ ਅਤੇ ਗਿਫ਼ਟ ਦਿੱਤਾ ਜਾਵੇਗਾ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD