Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਮਿਸ਼ਨ ਇੰਦਰਧਨੁੱਸ਼ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਟੀਕਾਕਰਨ ਕੈੰਪ

ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ : ਡਾ. ਸੁਰਿੰਦਰਪਾਲ ਕੌਰ

Health, Senior Medical Officer, Mohali

Web Admin

Web Admin

5 Dariya News

ਖਰੜ/ਮੋਹਾਲੀ , 16 Sep 2023

Last updated on: Sep 16, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਅਧੀਨ ਸਿਹਤ ਕੇਂਦਰਾਂ ਵਲੋਂ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ ਅਤੇ ਮੀਜ਼ਲ-ਰੁਬੇਲਾ, ਇਲੀਮੀਨੇਸ਼ਨ ਮੁਹਿੰਮ-2023 ਅਧੀਨ ਬਲੌਂਗੀ, ਕੰਡਾਲਾ, ਜਗਤਪੁਰਾ, ਚਡਿਆਲਾ, ਕੈਲੋਂ, ਬੱਤਾ, ਨਿਆਂਗਾਉਂ ਅਤੇ ਹੋਰ ਖੇਤਰਾਂ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ।

ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਸੀਫਾਈਡ ਮਿਸ਼ਨ ਇੰਦਰਧਨੁੱਸ਼ ਚਲਾਇਆ ਜਾ ਰਿਹਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਨ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰ ਧਨੁੱਸ਼ ਦਾ ਪਹਿਲਾ ਰਾਊਂਡ ਮੁਕੰਮਲ ਹੋ ਗਿਆ ਹੈ। ਦੂਜਾ ਰਾਊਂਡ 9 ਤੋਂ 14 ਅਕਤੂਬਰ ਅਤੇ ਤੀਜਾ ਰਾਊਂਡ 20 ਤੋਂ 25 ਨਵੰਬਰ ਤੱਕ ਚਲਾਇਆ ਜਾਵੇਗਾ।

ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਮੀਜ਼ਲ ਤੇ ਰੁਬੇਲਾ ਟੀਕਾਕਰਨ ਲਈ ਵਿਸ਼ੇ਼ਸ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਾਲ 2023 ਦੌਰਾਨ ਮੀਜ਼ਲ ਅਤੇ ਰੁਬੇਲਾ ਦਾ ਪੂਰਨ ਰੂਪ ਵਿਚ ਖਾਤਮਾ ਹੋ ਸਕੇ। ਨੋਡਲ ਅਫ਼ਸਰ ਡਾ. ਅਨਿਲ ਵਸ਼ਿਸ਼ਟ, ਡਾ. ਮਨਮੀਤ ਕੌਰ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਸਬੰਧੀ ਹਾਈ ਰਿਸਕ ਖੇਤਰਾਂ ਵਿਚ ਵਿਸ਼ੇਸ਼ ਤੌਰ 'ਤੇ ਸਰਵੇ ਕਰਨ ਦੇ ਨਾਲ-ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਤੰਦਰੁਸਤੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਰਣਜੀਤ ਕੌਰ, ਹਰਜਿੰਦਰ ਕੌਰ, ਏ.ਐਨ.ਐਮ. ਨਰੇਸ਼ ਕੁਮਾਰੀ, ਮਨਜੀਤ ਕੌਰ, ਸ਼ਵਿੰਦਰਜੀਤ ਕੌਰ, ਕਿਰਨਪਾਲ ਕੌਰ, ਹਰਸਿਮਰਤ ਕੌਰ, ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਮੌਜੂਦ ਸਨ।

 

Tags: Health , Senior Medical Officer , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD